20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਕੇਂਦਰੀ ਰਾਜ ਮੰਤਰੀ ਬਿੱਟੂ ਨੇ ਝਾਮਕਾ ਖੁਰਦ ਵਿਖੇ ਸੰਧੂ ਦੇ ਹੱਕ 'ਚ ਕੀਤਾ ਪ੍ਰਚਾਰ

ਅਜੀਤ ਡੈਸਕ 07-11-2025
ਝਬਾਲ, 6 ਨਵੰਬਰ (ਸੁਖਦੇਵ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਪਿੰਡ ਝਾਮਕਾ ਖੁਰਦ ਵਿਖੇ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਜਿਮਨੀ ਚੋਣ ਤਰਨ ਤਾਰਨ ਦੇ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ, ਜਿੱਥੇ ਪਿੰਡ ਨਿਵਾਸੀਆਂ ਨੇ ਕਮਲ ਦੇ ਫੁੱਲ ਨੂੰ ਵੋਟ ਦੇ ਕੇ ਭਾਜਪਾ ਨੂੰ ਜਿਤਾਉਣ ਦਾ ਐਲਾਨ ਕੀਤਾ | ਪਾਰਟੀ ਆਗੂ ਗੁਰਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਇਕੱਤਰ ਮੁਹਤਬਰ ਲੋਕਾਂ ਮੁਖਤਾਰ ਸਿੰਘ, ਕੇਵਲ ਸਿੰਘ, ਨੱਥਾ ਸਿੰਘ, ਗੁਰਜੰਟ ਸਿੰਘ, ਜਸਕਰਨ ਸਿੰਘ, ਜਸ਼ਨਦੀਪ ਸਿੰਘ, ਬਾਬਾ ਕਾਬਲ ਸਿੰਘ, ਜਗੀਰ ਸਿੰਘ, ਰਵੇਲ ਸਿੰਘ, ਸੁਖਚੈਨ ਸਿੰਘ, ਬਲਕਾਰ ਸਿੰਘ ਆਦਿ ਸੈਂਕੜੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪੰਜਾਬ ਨੂੰ ਡਬਲ ਇੰਜਣ ਸਰਕਾਰ ਦੇ ਬਹੁਤ ਸਖ਼ਤ ਜ਼ਰੂਰਤ ਹੈ, ਕਿਉਂਕਿ ਹੋਰ ਕਿਸੇ ਸਰਕਾਰ ਜਾਂ ਪਾਰਟੀ ਦੇ ਵੱਸ ਦੀ ਗੱਲ ਨਹੀਂ ਕਿ ਕਰਜਾਈ ਹੋਏ ਪੰਜਾਬ ਨੂੰ ਦੁਬਾਰਾ ਮੁੜ ਉਠਾਉਣ ਲਈ ਕੋਈ ਕੁਝ ਕਰ ਸਕੇ, ਇਸ ਲਈ ਸਾਡਾ ਸਾਰਿਆਂ ਦਾ ਪੰਜਾਬ ਨਿਵਾਸੀ ਹੋਣ ਨਾਤੇ ਪਹਿਲਾ ਕਰਮ ਅਤੇ ਧਰਮ ਬਣਦਾ ਹੈ ਕਿ ਪੰਜਾਬ, ਪੰਜਾਬੀ ਦੀ ਜਵਾਨੀ ਬਚਾਉਣ ਲਈ ਕੇਂਦਰ ਦੀ ਭਾਜਪਾ ਸਰਕਾਰ ਨੂੰ ਸਿੱਧੇ ਰੂਪ ਵਿਚ ਬਹੁਮਤ ਦੇ ਕੇ ਪੰਜਾਬ ਦੇ ਭਲੇ ਹੋਣ ਵਿਚ ਆਪਣਾ ਵਧ ਤੋਂ ਵਧ ਯੋਗਦਾਨ ਪਾਈਏ, ਇਸੇ ਤਹਿਤ ਤਰਨ ਤਾਰਨ ਜ਼ਿਮਨੀ ਚੋਣ ਵਿਚ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਆਏ ਹਾਂ ਅਤੇ ਅਪੀਲ ਕਰਦੇ ਹਾਂ ਕਿ ਪਿਛਲੇ ਲੰਬੇ ਸਮੇਂ ਤੋਂ ਅੱਤਵਾਦ ਦੀ ਮਾਰ ਝੱਲ ਚੁੱਕੇ ਇਸ ਇਲਾਕੇ ਨੂੰ ਸਹੀ ਦਸ਼ਾ ਅਤੇ ਦਿਸ਼ਾ ਵੱਲ ਲਿਆਉਣ ਸਾਫ ਸੁਥਰੇ ਅਕਸ ਵਾਲੇ ਉਮੀਦਵਾਰ ਹਰਜੀਤ ਸਿੰਘ ਸੰਧੂ ਨੂੰ ਜਿਤਾ ਕੇ ਵਿਧਾਨ ਸਭਾ ਵਿਚ ਭੇਜੀਏ ਤਾਂ ਜੋ ਹਲਕਾ ਤਰਨ ਤਾਰਨ ਦੀ ਗੱਲ ਕਰਨ ਵਾਲਾ ਸਿੱਧਾ ਕੇਂਦਰ ਵਿੱਚ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੱਕ ਆਪਣੀ ਆਵਾਜ ਉਠਾ ਕੇ ਇਸ ਹਲਕਾ ਤਰਨ ਤਾਰਨ ਲਈ ਕੁਝ ਕਰ ਸਕੇ | ਇਸ ਮੌਕੇ ਸੀਨੀਅਰ ਆਗੂ ਦਲਬੀਰ ਸਿੰਘ ਅਲਗੋਂ ਕੋਠੀ, ਡਾ. ਸੁਖਵੰਤ ਸਿੰਘ ਮੂਸੇ, ਰਣਜੀਤ ਸਿੰਘ ਰਾਣਾ ਗੰਡੀਵਿੰਡ, ਸਰਕਲ ਝਬਾਲ ਦੇ ਪ੍ਰਧਾਨ ਸਾਹਿਬ ਸਿੰਘ ਝਾਮਕਾ, ਓ.ਬੀ.ਸੀ. ਮੋਰਚਾ ਪ੍ਰਧਾਨ ਨਿਸ਼ਾਨ ਸਿੰਘ, ਮਾ. ਬਲਦੇਵ ਸਿੰਘ, ਸਵਿੰਦਰ ਸਿੰਘ ਤੋਂ ਇਲਾਵਾ ਇਲਾਕੇ ਦੇ ਪ੍ਰਮੁੱਖ ਪਾਰਟੀ ਆਗੂ ਮੌਜੂਦ ਸਨ |
ਪਿਛਲੀ ਖ਼ਬਰ ਝਬਾਲ ਦੇ ਦੁਕਾਨਦਾਰਾਂ ਨੇ 'ਆਪ' ਨੂੰ ਦਿੱਤਾ ਸਮਰਥਨ <br/> ਅਗਲੀ ਖ਼ਬਰ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਸੂਬੇ ਦਾ ਸਰਬਪੱਖੀ ਵਿਕਾਸ ਹੋਇਆ-ਸੁਖਬੀਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।