20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਦੇ ਹੱਕ 'ਚ ਵਰਕਰਾਂ ਦੀ ਮੀਟਿੰਗ

ਅਜੀਤ ਡੈਸਕ 07-11-2025
ਝਬਾਲ, 6 ਨਵੰਬਰ (ਸੁਖਦੇਵ ਸਿੰਘ)- ਤਰਨ ਤਾਰਨ ਹਲਕੇ ਦੇ ਪਿੰਡ ਮਾਲੂਵਾਲ ਸੰਤਾਂ ਵਿਖੇ ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਦੇ ਹੱਕ ਵਿਚ ਕਾਂਗਰਸੀ ਵਰਕਰਾਂ ਦੀ ਮੀਟਿੰਗ ਸਤਨਾਮ ਸਿੰਘ ਮੱਲ੍ਹੀ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਬੋਲਦਿਆਂ ਕਾਂਗਰਸ ਪਾਰਟੀ ਦੇ ਉਮੀਦਵਾਰ ਕਰਨਬੀਰ ਸਿੰਘ ਬੁਰਜ ਨੇ ਕਿਹਿ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾਂ ਕਿਸਾਨ ਅਤੇ ਮਜ਼ਦੂਰ ਵਿਰੋਧੀ ਨੀਤੀਆਂ ਨੂੰ ਅਪਨਾਉਂਦਿਆਂ ਕਿਸਾਨ ਅਤੇ ਮਜ਼ਦੂਰ ਵਿਰੋਧੀ ਨੀਤੀਆਂ ਬਣਾਈਆਂ | ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਨੂੰ ਸਹੀ ਲੀਹਾਂ 'ਤੇ ਲਿਆਉਣਾ ਹੈ ਤਾਂ ਕਾਂਗਰਸ ਨੂੰ ਆਪਣੀਆਂ ਵੋਟਾਂ ਦੇਕੇ ਪੰਜਾਬ ਵਿਚ ਮੁੜ ਖੁਸ਼ਹਾਲੀ ਲਿਆਉਣ | ਇਸ ਸਮੇਂ ਕਾਂਗਰਸੀ ਉਮੀਦਵਾਰ ਕਰਨ ਬੁਰਜ ਅਤੇ ਹੋਰ ਸੀਨੀ. ਆਗੂਆਂ ਨੂੰ ਸਤਨਾਮ ਸਿੰਘ ਮੱਲ੍ਹੀ ਅਤੇ ਖੁਸ਼ਵੰਤ ਸਿੰਘ ਨੇ ਸਨਮਾਨਿਤ ਕੀਤਾ ਤੇ ਸਹਿਯੋਗ ਦੇਣ ਵਿਸ਼ਵਾਸ ਦਿਵਾਇਆ | ਇਸ ਸਮੇਂ ਚੇਅਰਮੈਨ ਬਲਵਿੰਦਰ ਸਿੰਘ ਗੱਗੋਬੂਹਾ, ਰਸ਼ਪਾਲ ਸਿੰਘ ਗੱਗੋਬੂਹਾ, ਮੰਗਲ ਸਿੰਘ ਸਾਬਕਾ ਸਰਪੰਚ, ਹਰੀ ਸਿੰਘ, ਗੁਰਬਾਜ ਸਿੰਘ, ਦਿਲਬਾਗ ਸਿੰਘ, ਵੀਰ ਸਿੰਘ ਮੈਂਬਰ, ਸ਼ਿੰਗਾਰਾ ਸਿੰਘ, ਪਰਮਿੰਦਰ ਸਿੰਘ, ਬਚਿੱਤਰ ਸਿੰਘ, ਅੰਗਰੇਜ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅਮਰਜੀਤ ਸਿੰਘ ਲਾਡਾ ਅਤੇ ਸੋਨੀਆ ਮਾਨ ਵਲੋਂ ਹਰਮੀਤ ਸਿੰਘ ਸੰਧੂ ਦੇ ਹੱਕ 'ਚ ਪ੍ਰਚਾਰ ਅਗਲੀ ਖ਼ਬਰ ਝਬਾਲ ਦੇ ਦੁਕਾਨਦਾਰਾਂ ਨੇ 'ਆਪ' ਨੂੰ ਦਿੱਤਾ ਸਮਰਥਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।