25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਦੇ ਵਿਦਿਆਰਥੀਆਂ ਨੇ ਧਾਰਮਿਕ ਟੂਰ ਲਗਾਇਆ <br/>

ਅਜੀਤ ਡੈਸਕ 22-11-2025
ਫਤਿਆਬਾਦ, 21 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਦੇ ਵਿਦਿਆਰਥੀਆਂ ਨੂੰ ਧਾਰਮਿਕ ਅਤੇ ਇਤਿਹਾਸਕ ਵਿਰਸੇ ਨਾਲ ਜੋੜਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਧਾਰਮਿਕ ਟੂਰ ਲਗਾਇਆ ਗਿਆ | ਜਾਣਕਾਰੀ ਦਿੰਦਿਆਂ ਮੈਨੇਜਿੰਗ ਡਾਇਰੈਕਟਰ ਤਜਿੰਦਰ ਸਿੰਘ ਨੇ ਦੱਸਿਆ ਕਿ ਇਸ ਟੂਰ ਵਿਚ ਸਕੂਲ ਦੀ ਤੀਸਰੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ | ਵਿਦਿਆਰਥੀ ਆਪਣੇ ਅਧਿਆਪਕਾਂ ਦੀ ਸੁਚੱਜੀ ਰਹਿਨੁਮਾਈ ਹੇਠ ਇਸ ਯਾਤਰਾ 'ਤੇ ਗਏ | ਅਧਿਆਪਕਾਂ ਨੇ ਟੂਰ ਦੌਰਾਨ ਵਿਦਿਆਰਥੀਆਂ ਨੂੰ ਇਤਿਹਾਸਕ ਸਥਾਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ | ਸਕੂਲ ਪ੍ਰਬੰਧਕਾਂ ਵਲੋਂ ਇਹ ਇੱਕ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਕਿ ਸਮੁੱਚੇ ਟੂਰ ਦਾ ਖਰਚਾ ਉਨ੍ਹਾਂ ਨੇ ਆਪ ਕੀਤਾ, ਜਿਸ ਨਾਲ ਮਾਪਿਆਂ 'ਤੇ ਕੋਈ ਵਿੱਤੀ ਬੋਝ ਨਹੀਂ ਪਿਆ | ਜਾਣਕਾਰੀ ਦਿੰਦੇ ਹੋਏ ਸੈਕਟਰੀ ਬਨਵੀਰ ਸਿੰਘ ਨੇ ਦੱਸਿਆ ਕਿ ਟੂਰ ਦੌਰਾਨ, ਵਿਦਿਆਰਥੀਆਂ ਨੂੰ ਖਾਸ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸ ਨਾਲ ਜੁੜੇ ਪਾਵਨ ਅਸਥਾਨਾਂ ਦੇ ਦਰਸ਼ਨ ਕਰਵਾਏ ਗਏ | ਵਿਦਿਆਰਥੀਆਂ ਨੇ ਇਸ ਮਹਾਨ ਇਤਿਹਾਸ ਨੂੰ ਬਹੁਤ ਕਰੀਬ ਤੋਂ ਦੇਖਿਆ ਅਤੇ ਮਹਿਸੂਸ ਕੀਤਾ | ਇਸ ਯਾਤਰਾ ਨੇ ਕਿਤਾਬੀ ਗਿਆਨ ਨੂੰ ਅਸਲ ਜੀਵਨ ਨਾਲ ਜੋੜਨ ਦਾ ਕੰਮ ਕੀਤਾ ਅਤੇ ਵਿਦਿਆਰਥੀਆਂ ਨੂੰ ਆਪਣੇ ਅਮੀਰ ਵਿਰਸੇ ਬਾਰੇ ਡੂੰਘੀ ਸਮਝ ਪ੍ਰਦਾਨ ਕੀਤੀ | ਸਕੂਲ ਦੇ ਪਿ੍ੰਸੀਪਲ ਮੈਡਮ ਨਵਜੋਤੀ ਨੇ ਦੱਸਿਆ ਕਿ ਅਜਿਹੇ ਟੂਰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ | ਇਸ ਮੌਕੇ ਕਮੇਟੀ ਮੈਂਬਰ ਮੈਡਮ ਸੰਗੀਤ ਕੌਰ ਨੇ ਦੱਸਿਆ ਕਿ ਭਵਿੱਖ ਵਿਚ ਵੀ ਅਜਿਹੇ ਵਿਦਿਅਕ ਅਤੇ ਧਾਰਮਿਕ ਟੂਰ ਜਾਰੀ ਰਹਿਣਗੇ | ਵਿਦਿਆਰਥੀਆਂ ਨੇ ਇਸ ਯਾਤਰਾ ਦਾ ਭਰਪੂਰ ਆਨੰਦ ਮਾਣਿਆ ਅਤੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਟਿਊਟ ਗੋਇੰਦਵਾਲ ਸਾਹਿਬ ਦੀਆਂ ਵਿਦਿਆਰਥਣਾਂ ਨੇ ਰਾਜ ਪੱਧਰੀ ਅੰਤਰ ਸਕੂਲ ਫਿਊਜ਼ਨ ਵਿਚ ਕੀਤਾ ਸ... ਅਗਲੀ ਖ਼ਬਰ ਗੋਇੰਦਵਾਲ ਜੇਲ੍ਹ ਵਿਚੋਂ 12 ਮੋਬਾਈਲ ਫੋਨ ਅਤੇ ਹੋਰ ਸਾਮਾਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।