25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਵਿਗਿਆਨ ਪ੍ਰਦਰਸ਼ਨੀ ਵਿਚ ਬਲਾਕ ਪੱਧਰ 'ਤੇ ਬਾਬਾ ਬਸਤਾ ਸਿੰਘ ਸਕੂਲ ਦੇ ਬੱਚਿਆਂ ਨੇ ਮਾਰੀਆਂ ਮੱਲਾਂ <br/>

ਅਜੀਤ ਡੈਸਕ 22-11-2025
ਪੱਟੀ, 21 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਕਾਲੇਕੇ)- ਜਦੋਂ ਵੀ ਜ਼ਿਲ੍ਹੇ ਵਿਚ ਕੋਈ ਵੀ ਮੁਕਾਬਲੇ ਆਯੋਜਿਤ ਕਰਵਾਏ ਜਾਂਦੇ ਹਨ ਤਾਂ ਬਾਬਾ ਬਸਤਾ ਸਿੰਘ ਪਬਲਿਕ ਸਕੂਲ ਕੈਰੋਂ ਦੇ ਵਿਦਿਆਰਥੀ ਵੱਧ ਚੜ੍ਹ ਕੇ ਹਿੱਸਾ ਲੈਂਦੇ ਹਨ ਅਤੇ ਪੁਜੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਮ ਰੋਸ਼ਨ ਕਰਦੇ ਹਨ | ਇਸ ਪਿੱਛੇ ਸਕੂਲ ਦੇ ਅਧਿਆਪਕਾਂ ਦੀ ਮਿਹਨਤ ਤੇ ਬੱਚਿਆਂ ਦਾ ਸਵੈ-ਵਿਸ਼ਵਾਸ ਹੈ | ਇਸ ਦੇ ਤਹਿਤ ਹੀ ਇਸ ਹਫ਼ਤੇ ਵਿਚ ਕਰਵਾਏ ਜਾ ਰਹੇ ਬਲਾਕ ਪੱਧਰ 'ਤੇ ਵਿਗਿਆਨ ਪ੍ਰਦਰਸ਼ਨੀ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਹ ਪ੍ਰਦਰਸ਼ਨੀ ਡਿਪਾਰਟਮੈਂਟ ਆਫ ਐਜੂਕੇਸ਼ਨ ਇਨ ਸਾਇੰਸ ਐਂਡ ਮੈਥਮੈਟਿਕਸ, ਐੱਨ.ਸੀ.ਈ.ਆਰ.ਟੀ. ਨਵੀਂ ਦਿੱਲੀ ਵਲੋਂ ਆਯੋਜਿਤ ਕੀਤੀ ਗਈ | ਜਿਸ ਵਿਚ ਬਾਬਾ ਬਸਤਾ ਸਿੰਘ ਪਬਲਿਕ ਹਾਈ ਸਕੂਲ ਕੈਰੋਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਤੇ ਵਧੀਆ ਸਥਾਨ ਹਾਸਲ ਕੀਤੇ | ਜਿਸ ਵਿਚ ਐਲੀਮੈਂਟਰੀ ਪੱਧਰ 'ਤੇ ਨਵਦੀਪ ਕੌਰ ਤੇ ਮਹਿਕਦੀਪ ਕੌਰ ਨੇ ਦੂਸਰਾ ਸਥਾਨ ਹਾਸਲ ਕੀਤਾ | ਜਦਕਿ ਸੈਕੰਡਰੀ ਪੱਧਰ 'ਤੇ ਨਵਨੀਤ ਕੌਰ ਨੇ ਪਹਿਲਾ ਸਥਾਨ, ਮਨਪ੍ਰੀਤ ਕੌਰ ਨੇ ਦੂਸਰਾ ਸਥਾਨ ਤੇ ਮਨਸਿਮਰਨਜੀਤ ਸਿੰਘ ਨੇ ਤੀਸਰਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਇਸ ਦੌਰਾਨ ਸਕੂਲ ਦੇ ਸਰਪ੍ਰਸਤ ਬਾਬਾ ਸੁਰਜੀਤ ਸਿੰਘ, ਪਿੰ੍ਰਸੀਪਲ ਉਪਦੇਸ਼ ਕੁਮਾਰੀ, ਜਯੋਤੀ ਬਾਲਾ ਵਲੋਂ ਬੱਚਿਆਂ ਨੂੰ ਹੋਰ ਮਿਹਨਤ ਕਰਕੇ ਉੱਚੇ ਮੁਕਾਮ ਹਾਸਲ ਕਰਨ ਲਈ ਪ੍ਰੇਰਿਆ ਗਿਆ |

ਪਿਛਲੀ ਖ਼ਬਰ 24ਵੀਂ ਸੀ.ਕੇ.ਡੀ ਸਕੂਲ ਅਥਲੈਟਿਕਸ ਵਿਚੋਂ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪਿੱਦੀ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀ... ਅਗਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਟਿਊਟ ਗੋਇੰਦਵਾਲ ਸਾਹਿਬ ਦੀਆਂ ਵਿਦਿਆਰਥਣਾਂ ਨੇ ਰਾਜ ਪੱਧਰੀ ਅੰਤਰ ਸਕੂਲ ਫਿਊਜ਼ਨ ਵਿਚ ਕੀਤਾ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।