23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਜੇਲ੍ਹ 'ਚੋਂ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ

ਅਜੀਤ ਡੈਸਕ 23-11-2025
ਤਰਨ ਤਾਰਨ, 22 ਨਵੰਬਰ (ਪਰਮਜੀਤ ਜੋਸ਼ੀ)-ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ 2 ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ ਹੋਏ ਹਨ | ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਮਨਜੀਤ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 28 ਅਕਤੂਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਸ਼ੁਭਮ ਸਹਿਜਪਾਲ ਉਰਫ ਸ਼ੁੱਭ ਪੁੱਤਰ ਹਰਮੇਸ਼ ਲਾਲ ਵਾਸੀ ਰੜਕਾ ਕਲਾਂ ਦੀ ਤਲਾਸ਼ੀ ਲੈਣ 'ਤੇ ਉਸ ਪਾਸੋਂ ਇਕ ਟੱਚ ਮੋਬਾਈਲ ਫੋਨ ਸਮੇਤ ਸਿੰਮ ਬਰਾਮਦ ਹੋਈ ਹੈ | ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਥਾਣੇ ਵਿਖੇ ਲਿਖਤੀ ਸ਼ਿਕਾਇਤ ਦਰਜ ਕਰਵਾਈ ਕਿ 1 ਨਵੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਅਨਿਲ ਕੁਮਾਰ ਪੁੱਤਰ ਵਿਨੋਦ ੁਕਮਾਰ ਵਾਸੀ ਦਸਮੇਸ਼ ਨਗਰ ਦੀ ਤਲਾਸ਼ੀ ਲੈਣ 'ਤੇ ਉਸ ਪਾਸੋਂ 1 ਟੱਚ ਮੋਬਾਈਲ ਫੋਨ ਸਮੇਤ ਸਿੰਮ ਬਰਾਮਦ ਹੋਈ ਹੈ | ਥਾਣਾ ਗੋਇੰਦਵਾਲ ਦੀ ਪੁਲਿਸ ਨੇ ਉਕਤ ਹਵਾਲਾਤੀਆਂ ਖ਼ਿਲਾਫ਼ ਮਾਮਲੇ ਦਰਜ ਕਰਕੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ, ਕਿ ਇਨ੍ਹਾਂ ਪਾਸ ਮੋਬਾਈਲ ਫੋਨ ਜੇਲ੍ਹ ਵਿਚ ਕਿਸ ਤਰ੍ਹਾਂ ਪਹੁੰਚੇ |
ਪਿਛਲੀ ਖ਼ਬਰ ਝਬਾਲ 'ਚ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ 'ਤੇ ਚਾਹ-ਚੂਰੀ ਹਾਊਸ ਲੁੱਟਿਆ <br/> ਅਗਲੀ ਖ਼ਬਰ ਤੇਜ਼ ਰਫ਼ਤਾਰ ਸਕਾਰਪੀਓ ਨੇ ਟਰੈਕਟਰ-ਟਰਾਲੀ ਨੂੰ ਮਾਰੀ ਟੱਕਰ, ਇਕ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।