25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਪੀ.ਐੱਮ. ਸਕੂਲ ਵਿਖੇ ਐਮੀਨੈਂਸ ਐਕਸਪਰਟ ਪ੍ਰੋਗਰਾਮ ਤਹਿਤ ਡਾ. ਜਸਵਿੰਦਰ ਸਿੰਘ ਨੇ ਵਿਦਿਆਰਥੀ ਨਾਲ ਸਾਂਝੇ ਕੀਤੇ ਵਿਚਾਰ <br/>

ਅਜੀਤ ਡੈਸਕ 23-11-2025
ਤਰਨ ਤਾਰਨ, 22 ਨਵੰਬਰ (ਹਰਿੰਦਰ ਸਿੰਘ)- ਸਥਾਨਕ ਪੀ.ਐੱਮ ਸਕੂਲ ਵਿਖੇ 'ਐਮੀਨੈਂਸ ਐਕਸਪਰਟ' ਗਤੀਵਿਧੀ ਤਹਿਤ ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਲਿਆਣ (ਪਟਿਆਲਾ) ਦੇ ਫਿਜਿਕਸ ਲੈਕਚਰਾਰ ਅਤੇ ਨੈਸ਼ਨਲ ਅਵਾਰਡੀ ਡਾ. ਜਸਵਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਕੂਲ ਪਹੁੰਚਣ 'ਤੇ ਸਕੂਲ ਇੰਚਾਰਜ ਪਰਮਜੀਤ ਕੌਰ ਅਤੇ ਗੁਰਪ੍ਰੀਤ ਸਿੰਘ ਨੇ ਡਾ. ਜਸਵਿੰਦਰ ਸਿੰਘ ਦਾ ਭਰਵਾਂ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ 'ਜੀ ਆਇਆਂ' ਆਖਿਆ | ਜ਼ਿਕਰਯੋਗ ਹੈ ਕਿ ਡਾ. ਜਸਵਿੰਦਰ ਸਿੰਘ 'ਸਾਇੰਸ ਲੈਬ ਆਨ ਵੀਲਜ਼' ਵਜੋਂ ਵੀ ਦੇਸ਼ ਭਰ ਵਿਚ ਮਸ਼ਹੂਰ ਹਨ | ਆਪਣੇ ਲੈਕਚਰ ਦੌਰਾਨ ਡਾ. ਸਿੰਘ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਗਣਿਤ ਅਤੇ ਸਾਇੰਸ ਵਿਸ਼ਿਆਂ 'ਤੇ ਆਪਣੇ ਵਡਮੁੱਲੇ ਵਿਚਾਰ ਸਾਂਝੇ ਕੀਤੇ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਿਗਿਆਨ ਅਤੇ ਗਣਿਤ ਨੂੰ ਰੱਟਾ ਲਗਾਉਣ ਦੀ ਬਜਾਏ ਪ੍ਰੈਕਟੀਕਲ ਤਰੀਕੇ ਨਾਲ ਸਮਝਣ ਲਈ ਪ੍ਰੇਰਿਤ ਕੀਤਾ, ਜਿਸ ਨਾਲ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਇਸ ਮੌਕੇ ਸਕੂਲ ਦੇ ਸਮੂਹ ਸਟਾਫ ਮੈਂਬਰ ਮੌਜੂਦ ਸਨ | ਵਿਸ਼ੇਸ਼ ਤੌਰ 'ਤੇ ਗੁਰਪ੍ਰੀਤ ਸਿੰਘ, ਪਿ੍ਤਪਾਲ ਸਿੰਘ, ਸਰਬਜੀਤ ਸਿੰਘ, ਹਰਜੀਤ ਸਿੰਘ ਕਲਰਕ, ਜਸਪ੍ਰੀਤ ਕੌਰ ਅਤੇ ਗੁਰਜੀਤ ਕੌਰ ਨੇ ਡਾ. ਜਸਵਿੰਦਰ ਸਿੰਘ ਨੂੰ ਜੀ ਆਇਆਂ ਆਖਿਆ ਅਤੇ ਸਕੂਲ ਵਿਚ ਪਹੁੰਚ ਕੇ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਗੁਰੂ ਅਮਰਦਾਸ ਸੀਨੀ. ਸੈਕੰ. ਸਕੂਲ ਭਲਾਈਪੁਰ ਵਿਖੇ ਸਾਲਾਨਾ ਖੇਡ ਮੇਲਾ ਕਰਵਾਇਆ ਅਗਲੀ ਖ਼ਬਰ ਪੀ.ਐੱਸ.ਈ.ਬੀ. ਇੰਪਲਾਈਜ਼ ਫੈੱਡਰੇਸ਼ਨ ਏਟਕ ਜਥੇਬੰਦੀ ਦੀ ਚੋਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।