25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਗੁਰੂ ਅਮਰਦਾਸ ਸੀਨੀ. ਸੈਕੰ. ਸਕੂਲ ਭਲਾਈਪੁਰ ਵਿਖੇ ਸਾਲਾਨਾ ਖੇਡ ਮੇਲਾ ਕਰਵਾਇਆ

ਅਜੀਤ ਡੈਸਕ 23-11-2025
ਮੀਆਂਵਿੰਡ, 22 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)- ਇਲਾਕੇ ਦੀ ਨਾਮਵਾਰ ਵਿੱਦਿਅਕ ਸੰਸਥਾ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਡੋਗਰਾਂ ਵਿਖੇ ਸਾਲਾਨਾ ਖੇਡ ਮੇਲਾ ਹਰ ਵਾਰ ਦੀ ਤਰ੍ਹਾਂ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਖੇਡ ਮੇਲੇ ਵਿੱਚ ਜਿਸ ਨਰਸਰੀ ਤੋਂ ਲੈਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਥੀਆਂ ਨੂੰ ਵੱਖ-ਵੱਖ ਗਰੁੱਪਾਂ ਵਿਚ ਵੰਡ ਕੇ ਖੇਡਾਂ ਜਿਵੇਂ 100 ਮੀ. ਰੇਸ, ਰਿਲੇਅ ਰੇਸ, ਲੋਂਗ ਜੰਪ, ਹਾਈ ਜੰਪ, ਡਿਸਕਸ ਥਰੋ, ਖੋ-ਖੋ ਫੁੱਟਬਾਲ ਅਤੇ ਵਾਲੀਬਾਲ ਆਦਿ ਦੇ ਮੁਕਾਬਲੇ ਕਰਵਾਏ ਗਏ | ਇਸ ਖੇਡ ਮੇਲੇ ਵਿਚ ਭਾਜਪਾ ਦੇ ਸੀਨੀਅਰ ਆਗੂ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਮੀਆਂਵਿੰਡ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਖੇਡ ਮੇਲੇ ਦੀ ਸ਼ੁਰੂਆਤ ਸਕੂਲ ਦੇ ਡਾਇਰੈਕਟਰ ਜਸਪਾਲ ਸਿੰਘ ਰੰਧਾਵਾ ਵਲੋਂ ਹਵਾ ਵਿਚ ਗੁਬਾਰੇ ਉਡਾ ਕੇ ਕੀਤੀ ਗਈ ਅਤੇ ਵਿਦਿਆਰਥੀਆਂ ਵਲੋਂ ਹਾਊਸਾਂ ਵਾਈਜ਼ ਮਾਰਚ ਪਾਸਟ ਕੀਤਾ ਗਿਆ, ਜੋ ਕਿ ਬਹੁਤ ਸਲਾਹੁਣ ਯੋਗ ਸੀ | ਇੰਨਾਂ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਮੁੱਖ ਮਹਿਮਾਨ ਮਨਜੀਤ ਸਿੰਘ ਮੰਨਾ ਵਲੋਂ ਸਕੂਲ ਦੇ ਡਾਇਰੈਕਟਰ ਜਸਪਾਲ ਸਿੰਘ ਰੰਧਾਵਾ ਅਤੇ ਪਿ੍ੰਸੀਪਲ ਜਗਪ੍ਰੀਤ ਕੌਰ ਦੀ ਹਾਜ਼ਰੀ ਵਿਚ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਭਾਜਪਾ ਦੇ ਇੰਚਾਰਜ ਮੰਨਾ ਮੀਆਂਵਿੰਡ ਵਲੋਂ ਕੀਤੀ ਗਈ | ਇਸ ਮੌਕੇ ਮੰਨਾ ਨੇ ਕਿਹਾ ਕਿ ਇਸ ਸਕੂਲ ਵਿਚੋਂ ਪੜ੍ਹ ਕੇ ਅਨੇਕਾਂ ਵਿਦਿਆਰਥੀਆਂ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਵਿਚ ਉੱਚ ਪੱਧਰੀਆਂ ਨੌਕਰੀਆਂ ਪ੍ਰਾਪਤ ਕਰ ਚੁੱਕੇ ਹਨ, ਜੋ ਇਲਾਕੇ ਲਈ ਮਾਣ ਵਾਲੀ ਗੱਲ ਹੈ | ਇਸ ਮੌਕੇ ਉਨ੍ਹਾਂ ਖੇਡ ਮੇਲੇ ਨੂੰ ਦੇਖਣ ਬੱਚਿਆਂ ਦੇ ਮਾਪੇ ਅਤੇ ਇਲਾਕੇ ਦੇ ਲੋਕ ਉਚੇਚੇ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਖੇਡ ਮੇਲੇ ਨੂੰ ਰੋਚਕ ਬਣਾਉਣ ਲਈ ਵਿਦਿਆਰਥੀਆਂ ਦੇ ਮਾਪਿਆਂ ਅਤੇ ਅਧਿਆਪਕਾਂ ਦੇ ਖੇਡਾਂ ਮੁਕਾਬਲੇ ਕਰਵਾਏ ਗਏ ਅਤੇ ਅਵੱਲ ਰਹਿਣ ਵਾਲੇ ਮਾਪਿਆਂ ਅਤੇ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਜਗਪ੍ਰੀਤ ਕੌਰ ਵਲੋਂ ਵਿਦਿਆਰਥੀਆਂ ਦੇ ਜੀਵਨ ਵਿਚ ਖੇਡਾਂ ਦੇ ਮਹੱਤਵ ਨੂੰ ਦੱਸਦਿਆਂ ਹੋਇਆਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਵੱਧ ਤੋਂ ਵੱਧ ਦਿਲਚਸਪੀ ਲੈਣ ਦਾ ਸੁਨੇਹਾ ਲਾਇਆ ਗਿਆ | ਉਪਰੰਤ ਸਕੂਲ ਦੇ ਡਾਇਰੈਕਟਰ ਜਸਪਾਲ ਸਿੰਘ ਰੰਧਾਵਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਤੰਦਰੁਸਤ ਸਰੀਰ ਵਿਚ ਹੀ ਇਕ ਤੰਦਰੁਸਤ ਦਿਮਾਗ਼ ਵਾਸ ਕਰਦਾ ਹੈ | ਇਸ ਲਈ ਹਰੇਕ ਵਿਦਿਆਰਥੀ ਨੂੰ ਖੇਡਾਂ ਵਿੱਚ ਰੁਚੀ ਦਿਖਾਉਣਾ ਚਾਹੀਦਾ ਹੈ | ਉਨ੍ਹਾਂ ਆਪਣੇ ਨਿੱਜੀ ਤਜ਼ਰਬਿਆਂ 'ਚੋਂ ਕੀਮਤੀ ਵਿਚਾਰ ਸਭ ਨਾਲ ਸਾਂਝੇ ਕੀਤੇ ਅਤੇ ਨਾਲ ਹੀ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪੜ੍ਹਨ ਤੇ ਸਖ਼ਤ ਮਹਿਨਤ ਕਰਕੇ ਆਪਣਾ ਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕਰਨ ਲਈ ਕਿਹਾ |

ਪਿਛਲੀ ਖ਼ਬਰ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂਅ 'ਤੇ ਜ਼ਿਲ੍ਹੇ 'ਚ ਯੂਨੀਵਰਸਿਟੀ ਬਣਾਉਣ ਦਾ ਐਲਾਨ ਕਰੇ-ਪਲਾਸੌਰ <br/... ਅਗਲੀ ਖ਼ਬਰ ਪੀ.ਐੱਮ. ਸਕੂਲ ਵਿਖੇ ਐਮੀਨੈਂਸ ਐਕਸਪਰਟ ਪ੍ਰੋਗਰਾਮ ਤਹਿਤ ਡਾ. ਜਸਵਿੰਦਰ ਸਿੰਘ ਨੇ ਵਿਦਿਆਰਥੀ ਨਾਲ ਸਾਂਝੇ ਕੀਤੇ ਵਿਚਾਰ <...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।