25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਮਾਝਾ ਪਬਲਿਕ ਸਕੂਲ 'ਚ ਜੂਨੀਅਰ ਵਿੰਗ ਦਾ ਸਾਲਾਨਾ ਸਮਾਗਮ ਕਰਵਾਇਆ <br/>

ਅਜੀਤ ਡੈਸਕ 23-11-2025
ਤਰਨ ਤਾਰਨ, 22 ਨਵੰਬਰ (ਹਰਿੰਦਰ ਸਿੰਘ)-ਮਾਝਾ ਪਬਲਿਕ ਸਕੂਲ ਵਿਚ ਜੂਨੀਅਰ ਵਿੰਗ ਦਾ ਸਾਲਾਨਾ ਸਮਾਗਮ ਸ਼ਾਨਦਾਰ ਢੰਗ ਨਾਲ ਆਯੋਜਿਤ ਕੀਤਾ ਗਿਆ | ਸਮਾਗਮ ਦੀ ਸ਼ੁਰੂਆਤ ਸ਼ਰਧਾ ਨਾਲ ਪ੍ਰਮਾਤਮਾ ਦੇ ਨਾਮ ਨਾਲ ਕੀਤੀ ਗਈ | ਇਸ ਦੌਰਾਨ ਨੰਨੇ੍ਹ-ਮੁੰਨੇ ਵਿਦਿਆਰਥੀਆਂ ਨੇ ਰੰਗ-ਬਿਰੰਗੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਸਾਰਿਆਂ ਦਾ ਮਨ ਮੋਹ ਲਿਆ | ਬੱਚਿਆਂ ਦੁਆਰਾ ਪੇਸ਼ ਕੀਤੇ ਗਏ ਨਾਚ, ਗੀਤਾਂ ਨੇ ਮਾਪਿਆਂ ਅਤੇ ਹਾਜ਼ਰ ਮਹਿਮਾਨਾਂ ਤੋਂ ਖੂਬ ਦਿਲ ਜਿੱਤਿਆ | ਇਸ ਸਲਾਨਾ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸਕੂਲ ਪ੍ਰਬੰਧਕੀ ਕਮੇਟੀ ਦੇ ਮੈਂਬਰ ਸੁਖਬੀਰ ਸਿੰਘ ਸੰਧਾਵਾਲੀਆ ਨੇ ਸ਼ਿਰਕਤ ਕੀਤੀ | ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਬੱਚਿਆਂ ਦੀਆਂ ਲੁਕੀਆਂ ਪ੍ਰਤਿਭਾਵਾਂ ਨੂੰ ਉਜਾਗਰ ਕਰਨ ਦਾ ਮੌਕਾ ਦਿੰਦੇ ਹਨ ਅਤੇ ਉਨ੍ਹਾਂ ਦੇ ਆਤਮ ਵਿਸ਼ਵਾਸ ਨੂੰ ਮਜ਼ਬੂਤ ਬਣਾਉਂਦੇ ਹਨ | ਸਮਾਗਮ ਦੇ ਅੰਤ ਵਿਚ ਹੋਣਹਾਰ ਵਿਦਿਆਰਥੀਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ | ਅੰਤ ਸਕੂਲ ਪਿ੍ੰਸੀਪਲ ਡਾ. ਰਮਨ ਦੂਆ ਨੇ ਆਏ ਹੋਏ ਮਾਪਿਆਂ ਅਤੇ ਮਹਿਮਾਨਾਂ ਦਾ ਤਹਿ-ਦਿਲੋਂ ਧੰਨਵਾਦ ਕੀਤਾ ਅਤੇ ਬੱਚਿਆਂ ਦੇ ਉੱਜਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |

ਪਿਛਲੀ ਖ਼ਬਰ ਗੁਰਦੁਆਰਾ ਗੁਰਪੁਰੀ ਸਾਹਿਬ ਸੁਹਾਵਾ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਖ਼ਾਲਸਾ ਸਕੂਲ ਤਰਨ ਤਾਰਨ ਵਿਖੇ ਧਾਰਮਿਕ ਸਮਾਗਮ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।