26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਉਂਕਾਰ ਸਿੰਘ ਭੁੱਚਰ ਪੰਜਾਬ ਪ੍ਰਦੇਸ਼ ਕਾਂਗਰਸ ਕਿਸਾਨ ਵਿੰਗ ਦੇ ਸੂਬਾ ਸੈਕਟਰੀ ਬਣੇ <br/>

ਅਜੀਤ ਡੈਸਕ 23-11-2025
ਝਬਾਲ, 22 ਨਵੰਬਰ (ਸਰਬਜੀਤ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਅਧੀਨ ਪੈਂਦੇ ਪਿੰਡ ਭੁੱਚਰ ਦੇ ਨੌਜਵਾਨ ਕਾਂਗਰਸੀ ਆਗੂ ਉਂਕਾਰ ਸਿੰਘ ਭੁੱਚਰ ਨੂੰ ਪਾਰਟੀ ਦੀ ਮਜ਼ਬੂਤੀ ਲਈ ਨਿਭਾਈਆਂ ਸੇਵਾਵਾਂ ਬਦਲੇ ਪੰਜਾਬ ਪ੍ਰਦੇਸ਼ ਕਾਂਗਰਸ ਕਿਸਾਨ ਵਿੰਗ ਦੇ ਪ੍ਰਧਾਨ ਕਿਰਨਜੀਤ ਸਿੰਘ ਮਿੱਠਾ ਮਾੜੀਮੇਘਾ ਵਲੋਂ ਕਾਂਗਰਸ ਕਿਸਾਨ ਵਿੰਗ ਦਾ ਸੂਬਾ ਸੈਕਟਰੀ ਨਿਯੁਕਤ ਕੀਤਾ ਗਿਆ ਹੈ | ਇਸ ਸਬੰਧੀ ਉਂਕਾਰ ਸਿੰਘ ਭੁੱਚਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਨਿਯੁਕਤੀ ਸਬੰਧੀ ਆਲ ਇੰਡੀਆ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਅਤੇ ਪੰਜਾਬ ਪ੍ਰਧਾਨ ਕਿਰਨਜੀਤ ਸਿੰਘ ਮਿੱਠਾ ਮਾੜੀਮੇਘਾ ਨੇ ਹੋਰ ਆਗੂਆਂ ਦੀ ਹਾਜ਼ਰੀ ਵਿਚ ਨਿਯੁਕਤੀ ਪੱਤਰ ਦਿੰਦਿਆਂ ਕਿਸਾਨ ਵਿੰਗ ਦੀ ਹੋਰ ਮਜ਼ਬੂਤੀ ਲਈ ਕੰਮ ਕਰਨ ਦੀ ਹਦਾਇਤ ਕੀਤੀ ਹੈ | ਉਨ੍ਹਾਂ ਆਪਣੀ ਨਿਯੁਕਤੀ ਲਈ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਆਖਿਆ ਕਿ ਮੈਂ ਆਪਣੀ ਇਸ ਜਿੰਮੇਵਾਰੀ ਨੂੰ ਪੂਰੀ ਲਗਨ ਨਾਲ ਨਿਭਾਉਂਦਾ ਹੋਇਆ ਹਮੇਸ਼ਾ ਹੀ ਪਾਰਟੀ ਅਤੇ ਕਿਸਾਨ ਵਿੰਗ ਦੀ ਮਜ਼ਬੂਤੀ ਲਈ ਕੰਮ ਕਰਾਂਗਾ | ਇਸ ਮੌਕੇ ਉਨ੍ਹਾਂ ਦੇ ਨਾਲ ਹੋਰ ਵੀ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਬੱਚਿਆਂ 'ਚ ਅਲਰਜੀ ਦੇ ਲੱਛਣਾਂ ਨੂੰ ਸਮੇਂ ਸਿਰ ਪਛਾਣੋ-ਡਾ. ਸੁਪਿ੍ਯਾ <br/> ਅਗਲੀ ਖ਼ਬਰ ਗੁਰਦੁਆਰਾ ਗੁਰਪੁਰੀ ਸਾਹਿਬ ਸੁਹਾਵਾ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।