28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਦਸਮੇਸ਼ ਪਰਿਵਾਰ ਇੰਟਰਨੈਸ਼ਨਲ ਸਕੂਲ 'ਚ ਚਾਰ ਰੋਜ਼ਾ ਸਾਲਾਨਾ ਖੇਡਾਂ ਮੇਲਾ ਕਰਵਾਈਆ <br/>

ਅਜੀਤ ਡੈਸਕ 23-11-2025
ਝਬਾਲ, 22 ਨਵੰਬਰ (ਸੁਖਦੇਵ ਸਿੰਘ)-ਦਸਮੇਸ਼ ਪਰਿਵਾਰ ਗਰੁੱਪ ਆਫ ਸਕੂਲਜ ਅਧੀਨ ਚੱਲ ਰਹੇ ਦਸਮੇਸ਼ ਪਰਿਵਾਰ ਇੰਟਰਨੈਸ਼ਨਲ ਸਕੂਲ ਐਮਾਂ ਕਲਾਂ ਦਸਮੇਸ਼ ਇੰਟਰਨੈਸ਼ਨਲ ਸਕੂਲ ਦੋਬੁਰਜੀ ਅਤੇ ਦਸਮੇਸ਼ ਪਰਿਵਾਰ ਖਾਲਸਾ ਸਕੂਲ ਚੂਚਕ ਵਾਲ ਵਿਖੇ ਬੱਚਿਆਂ ਦੀਆ ਸਾਲਾਨਾ ਖੇਡਾ ਕਰਵਾਈਆਂ ਗਈਆਂ | ਚਾਰ ਰੋਜ਼ਾ ਕਰਵਾਈਆਂ ਗਈਆਂ ਖੇਡਾਂ ਵਿਚ ਬੱਚਿਆਂ ਦੇ ਕਬੱਡੀ, ਫੁੱਟਬਾਲ, ਵਾਲੀਬਾਲ, ਟਾਗ ਆਫ਼ ਵਾਰ, ਖੋ-ਖੋ ਮੁਕਬਾਲੇ ਕਰਵਾਏ ਗਏ | ਕਬੱਡੀ ਅਤੇ ਖੋ-ਖੋ ਮੁਕਾਬਲਿਆਂ ਵਿਚ ਦਸਮੇਸ਼ ਪਰਿਵਾਰ ਖਾਲਸਾ ਸਕੂਲ ਚੂਚਕ ਵਾਲ ਦੇ ਵਿਦਿਆਰਥੀਆਂ ਨੇ ਪਹਿਲਾਂ, ਰੱਸਾਕਸ਼ੀ 'ਚ ਦਸਮੇਸ਼ ਪਰਿਵਾਰ ਇੰਟਰਨੈਸ਼ਨਲ ਸਕੂਲ ਦਬੁਰਜੀ ਨੇ ਪਹਿਲਾਂ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਫੁੱਟਬਾਲ ਸੀਨੀਅਰ, ਵਾਲੀਬਾਲ, ਕਬੱਡੀ ਕੱਪ ਯੂਨੀਅਰ 'ਚ ਦਸਮੇਸ਼ ਪਰਿਵਾਰ ਇੰਟਰਨੈਸ਼ਨਲ ਸਕੂਲ ਐਮਾਂ ਕਲਾਂ ਦੇ ਵਿਦਿਆਰਥੀਆਂ ਨੇ ਪਹਿਲਾਂ ਸਥਾਨ ਹਾਸਲ ਕੀਤਾ | ਇਸ ਮੌਕੇ ਗਰੁੱਪ ਆਫ ਸਕੂਲਜ ਦੇ ਚੇਅਰਮੈਨ ਜਸਵੰਤ ਸਿੰਘ ਨੇ ਦੱਸਿਆ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ 'ਚੋਂ ਬਾਹਰ ਕੱਢਣ ਉਨ੍ਹਾਂ ਨੂੰ ਸਿਹਤ ਪੱਖੋਂ ਮਜ਼ਬੂਤ ਕਰਨ ਅਤੇ ਨਰੋਏ ਸਮਾਜ ਦੀ ਸਿਰਜਣਾ ਲਈ ਸਕੂਲ ਮੈਨੇਜਮੈਂਟ ਵਲੋਂ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਦਾ ਉਪਰਾਲਾ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਖੇਡਾਂ ਮਨੁੱਖ ਨੂੰ ਸ਼ਰੀਰਕ ਤੇ ਮਾਨਸਿਕ ਪੱਖੋਂ ਮਜ਼ਬੂਤ ਬਣਾਉਂਦੀਆਂ ਹਨ | ਇਸ ਮੌਕੇ ਸਕੂਲ ਦੀ ਡਾਇਰੈਕਟਰ ਰੁਪਿੰਦਰ ਕੌਰ ਨੇ ਸੀ.ਬੀ.ਐੱਸ.ਈ ਅਧੀਨ ਚੱਲ ਰਹੀਆਂ ਸੰਸਥਾਵਾਂ ਵਿਚ ਹੋਣ ਵਾਲੀਆਂ ਸਲਾਨਾ ਖੇਡਾਂ 'ਚ ਭਾਗ ਲੈਣ ਲਈ ਦਸਮੇਸ਼ ਪਰਿਵਾਰ ਗਰੁੱਪ ਆਫ ਸਕੂਲਜ ਵਲੋਂ ਵਿਦਿਆਰਥੀਆਂ ਨੂੰ ਟ੍ਰੇਨਿੰਗ ਦਿੱਤੀ ਜਾ ਰਹੀ ਹੈ | ਇਸ ਮੌਕੇ ਖੇਡਾਂ ਵਿਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਮੈਨੇਜਮੈਂਟ ਵੱਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲੀ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਮੇਜਰ ਸਿੰਘ ਦੀ ਸੇਵਾ ਮੁਕਤੀ ਮੌਕੇ ਮੁਕੰਦਪੁਰ ਕਾਲਜ ਵਿਖੇ ਵਿਦਾਇਗੀ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਕਿਰਤੀ ਕਾਮਿਆਂ ਲਈ ਕਰਿਆਮ 'ਚ ਲਗਾਇਆ ਜਾਗਰੂਕਤਾ ਕੈਂਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।