28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਗੁਰਦੁਆਰਾ ਬਾਬਾ ਸ਼ਾਮ ਸਿੰਘ ਨਾਰਲਾ ਵਿਖੇ ਭਲਕੇ ਕਰਵਾਏ ਜਾਣਗੇ ਦਸਤਾਰ ਅਤੇ ਦੁਮਾਲਾ ਮੁਕਾਬਲੇ <br/>

ਅਜੀਤ ਡੈਸਕ 23-11-2025
ਖਾਲੜਾ, 22 ਨਵੰਬਰ (ਜੱਜਪਾਲ ਸਿੰਘ ਜੱਜ)- ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਪੰਜਾਬ ਵਲੋਂ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਦਿਹਾੜਾ ਅਤੇ ਸਿੱਖ ਰਾਜ ਦੇ ਮੁਦੱਈ ਬਾਬਾ ਸ਼ਾਮ ਸਿੰਘ ਨਾਰਲਾ ਜੀ ਦੇ ਜੋੜ ਮੇਲੇ ਨੂੰ ਸਮਰਪਿਤ ਗੁਰਦੁਆਰਾ ਬਾਬਾ ਸ਼ਾਮ ਸਿੰਘ ਪਿੰਡ ਨਾਰਲਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਦਿਨ ਸੋਮਵਾਰ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 12 ਵਜੇ ਤੱਕ ਬੱਚਿਆਂ ਦੀ ਦਸਤਾਰ ਅਤੇ ਦੁਮਾਲਾ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਸ ਵਿਚ ਪੰਜਵੀਂ ਜਮਾਤ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਦੇ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ | ਇਨ੍ਹਾਂ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ ਅਤੇ ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਵਲੋਂ ਗੱਲਬਾਤ ਦੌਰਾਨ ਕੀਤਾ ਗਿਆ | ਉਨਾਂ ਨੇ ਕਿਹਾ ਕਿ ਸੁਸਾਇਟੀ ਦੇ ਇਸ ਸਾਲ ਦੇ ਸਾਰੇ ਕਾਰਜ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹਨ | ਸਾਡਾ ਸਭਨਾਂ ਦਾ ਫ਼ਰਜ ਬਣਦਾ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਉਪਦੇਸ਼ਾਂ ਅਤੇ ਸਿੱਖਿਆਵਾਂ ਤੋਂ ਜਿੱਥੇ ਸਾਨੂੰ ਆਪ ਜਾਣੂ ਹੋਣ ਦੀ ਲੋੜ ਹੈ | ਇਸ ਮੌਕੇ ਜਿੱਥੇ ਇਲਾਕੇ ਦੇ ਨੌਜਵਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮੌਜੂਦ ਸਨ, ਉੱਥੇ ਹੀ ਸੁਸਾਇਟੀ ਦੇ ਮੀਤ ਪ੍ਰਧਾਨ ਹੀਰਾ ਸਿੰਘ ਸੋਹਲ, ਸਕੱਤਰ ਨਿਰਮਲ ਸਿੰਘ ਸੁਰ ਸਿੰਘ, ਮੀਤ ਸਕੱਤਰ ਹਰਚਰਨ ਸਿੰਘ ਉਬੋਕੇ, ਖਜਾਨਚੀ ਗੁਰਜੰਟ ਸਿੰਘ, ਜਿਲਾ ਕੋਆਰਡੀਨੇਟਰ ਮਨਦੀਪ ਸਿੰਘ ਘੋਲੀਆ, ਦਸਤਾਰ ਕੋਆਰਡੀਨੇਟਰ ਹਰਪ੍ਰੀਤ ਸਿੰਘ, ਹਰਜੀਤ ਸਿੰਘ ਲਹਿਰੀ, ਵਾਈਸ ਕੁਆਰਡੀਨੇਟਰ ਆਕਾਸ਼ਦੀਪ ਸਿੰਘ, ਜਗਦੀਸ਼ ਸਿੰਘ, ਸਾਜਨਪ੍ਰੀਤ ਸਿੰਘ, ਸੁਖਵਿੰਦਰ ਸਿੰਘ ਖਾਲੜਾ, ਹਰਮਨਪ੍ਰੀਤ ਸਿੰਘ, ਵਜੀਰ ਸਿੰਘ, ਸਾਜਨਪ੍ਰੀਤ ਸਿੰਘ, ਸੁਖਮਨਦੀਪ ਸਿੰਘ, ਹੁਸਨਦੀਪ ਸਿੰਘ, ਰਣਬੀਰ ਸਿੰਘ ਵੀਰਮ, ਪਲਵਿੰਦਰ ਸਿੰਘ ਕੰਡਾ, ਭਾਈ ਭਗਵਾਨ ਸਿੰਘ ਅਤੇ ਲਾਡੀ ਨਾਰਲਾ ਹਾਜ਼ਰ ਸਨ |

ਪਿਛਲੀ ਖ਼ਬਰ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਸੰਤ ਸੰਮੇਲਨ <br/> ਅਗਲੀ ਖ਼ਬਰ ਮੇਜਰ ਸਿੰਘ ਦੀ ਸੇਵਾ ਮੁਕਤੀ ਮੌਕੇ ਮੁਕੰਦਪੁਰ ਕਾਲਜ ਵਿਖੇ ਵਿਦਾਇਗੀ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।