28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਐੱਸ. ਕੇ. ਐੱਮ. ਮੋਰਚੇ ਦੀ ਵਰ੍ਹੇਗੰਢ ਮਨਾਉਣ ਸੰਬੰਧੀ ਮੀਟਿੰਗ

ਅਜੀਤ ਡੈਸਕ 23-11-2025
ਚੋਗਾਵਾਂ, 22 ਨਵੰਬਰ (ਗੁਰਵਿੰਦਰ ਸਿੰਘ)- ਐੱਸ. ਕੇ. ਐੱਮ. ਮੋਰਚੇ ਦੀ ਵਰ੍ਹੇਗੰਢ ਮਨਾਉਣ ਸੰਬੰਧੀ ਐੱਸ. ਕੇ. ਐੱਮ. ਦੇ ਆਗੂਆਂ ਦੀ ਇਕ ਮੀਟਿੰਗ ਅੱਜ ਪਿੰਡ ਵਡਾਲਾ ਭਿਟੇਵੱਡ ਵਿਖੇ ਜ਼ਿਲ੍ਹਾ ਪ੍ਰਧਾਨ ਰਜਵੰਤ ਸਿੰਘ ਵਡਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਸੂਬਾ ਪ੍ਰਧਾਨ ਕੰਵਲਪ੍ਰੀਤ ਸਿੰਘ ਪੰਨੂੰ ਨੇ ਸ਼ਿਰਕਤ ਕੀਤੀ | ਮੀਟਿੰਗ ਵਿਚ 26 ਨਵੰਬਰ ਨੂੰ ਚੰਡੀਗੜ੍ਹ ਵਿਖੇ ਐੱਸ. ਕੇ. ਐੱਮ. ਮੋਰਚੇ ਦੀ ਵਰ੍ਹੇਗੰਢ ਮਨਾਉਣ ਸੰਬੰਧੀ ਵਿਚਾਰ ਵਟਾਂਦਰਾ ਕਰਦਿਆਂ ਪੰਜਾਬੀਆਂ ਨੂੰ ਵੱਡੀ ਗਿਣਤੀ 'ਚ ਪਹੁੰਚਣ ਦਾ ਸੱਦਾ ਦਿੰਦਿਆਂ ਸ੍ਰੀ ਪੰਨੂੰ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਪਾਣੀ ਅਤੇ ਬਿਜਲੀ 'ਤੇ ਡਾਕਾ ਮਾਰਨ ਨੂੰ ਫਿਰਦੀ ਹੈ ਪਰ ਪੰਜਾਬ ਵਾਸੀ ਕੇਂਦਰ ਦੇ ਮਨਸੂਬੇ ਸਫ਼ਲ ਨਹੀਂ ਹੋਣ ਦੇਣਗੇ | ਇਸ ਮੌਕੇ ਜਨਰਲ ਸਕੱਤਰ ਗੁਰਦੇਵ ਸਿੰਘ ਵਰਪਾਲ, ਜ਼ਿਲ੍ਹਾ ਮੀਤ ਪ੍ਰਧਾਨ ਪਰਮਜੀਤ ਸਿੰਘ ਸੁੱਖ, ਇੰਦਰਜੀਤ ਸਿੰਘ ਸੰਧੂ, ਸਤਿੰਦਰ ਪਾਲ ਸਿੰਘ ਮੌੜੇ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਠਿਆਲਾ 'ਚ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਕਵੀ ਦਰਬਾਰ ਅਗਲੀ ਖ਼ਬਰ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਸੰਤ ਸੰਮੇਲਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।