28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਤਪ ਅਸਥਾਨ ਗੁਰਦੁਆਰਾ ਬਾਬਾ ਹੰਦਾਲ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ

ਅਜੀਤ ਡੈਸਕ 23-11-2025
ਜੰਡਿਆਲਾ ਗੁਰੂ, 22 ਨਵੰਬਰ (ਹਰਜਿੰਦਰ ਸਿੰਘ ਕਲੇਰ)-ਤਪ ਅਸਥਾਨ ਗੁਰਦੁਆਰਾ ਬਾਬਾ ਹੰਦਾਲ ਜੀ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਅਤੇ ਅਧਿਆਤਮਿਕ ਸਮਾਗਮ 25 ਨਵੰਬਰ ਦਿਨ ਮੰਗਲਵਾਰ ਨੂੰ ਜੰਡਿਆਲਾ ਗੁਰੂ ਵਿਚ ਆਯੋਜਿਤ ਕੀਤਾ ਜਾਵੇਗਾ | ਸਮਾਗਮ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਗੁਰਦੁਆਰਾ ਸਾਹਿਬ ਵਿਖੇ ਹੋਵੇਗਾ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਪਰਮਾਨੰਦ ਜੀ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ | ਉਪਰੰਤ ਇਸ ਧਾਰਮਿਕ ਪ੍ਰੋਗਰਾਮ ਦੌਰਾਨ ਕੀਰਤਨੀ ਜਥੇ ਗੁਰਬਾਣੀ ਕੀਰਤਨ ਦਾ ਰਸ ਬਖ਼ਸ਼ਣਗੇ ਅਤੇ ਸੰਗਤਾਂ ਲਈ ਲੰਗਰ ਦੀ ਵਿਵਸਥਾ ਵੀ ਕੀਤੀ ਗਈ ਹੈ | ਆਯੋਜਕਾਂ ਵਲੋਂ ਸੰਗਤ ਨੂੰ ਵੱਧ ਤੋਂ ਵੱਧ ਹਾਜ਼ਰੀ ਪਾਉਣ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਗੁਰੂ ਸਾਹਿਬ ਦੇ ਬਲੀਦਾਨ ਅਤੇ ਸਿੱਖ ਸਿਧਾਂਤਾਂ ਨੂੰ ਯਾਦ ਕੀਤਾ ਜਾ ਸਕੇ | ਇਹ ਪ੍ਰੋਗਰਾਮ ਸਮਾਜ ਵਿਚ ਸ਼ਾਂਤੀ, ਭਾਈਚਾਰਕ ਪਿਆਰ ਅਤੇ ਚੇਤਨਾ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਦੇਵੇਗਾ | ਇਸ ਮੌਕੇ ਡਾ. ਕੁਲਦੀਪ ਸਿੰਘ ਮੱਲੀ, ਮੈਨੇਜਰ ਜਸਜੀਤ ਸਿੰਘ ਆਦਿ ਸੇਵਾਦਾਰ ਹਾਜ਼ਰ ਸਨ |
ਪਿਛਲੀ ਖ਼ਬਰ ਜਥੇਦਾਰ ਬਾਬਾ ਬਲਵਿੰਦਰ ਸਿੰਘ ਮੁਖੀ ਤਰਨਾ ਦਲ ਨੇ ਮਹੱਲਾ ਸਜਾਇਆ ਅਗਲੀ ਖ਼ਬਰ ਸਠਿਆਲਾ 'ਚ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਕਵੀ ਦਰਬਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।