28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਇਨਸਾਨ ਦਾ ਫਰਜ਼ ਬਣਦਾ ਹੈ ਕਿ 25 ਨੂੰ ਗੁਰੂ ਸਾਹਿਬ ਦੀ ਮਹਾਨ ਸ਼ਹੀਦੀ ਨੂੰ ਯਾਦ ਕੀਤਾ ਜਾਵੇ : ਸੰਤ ਗਿਆਨੀ ਖ਼ਾਲਸਾ ਭਿੰਡਾਂਵਾਲੇ

ਅਜੀਤ ਡੈਸਕ 23-11-2025
ਚੌਕ ਮਹਿਤਾ, 22 ਨਵੰਬਰ (ਧਰਮਿੰਦਰ ਸਿੰਘ ਭੰਮਰਾ)-ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਨੂੰ ਸਮਰਪਿਤ 25 ਨਵੰਬਰ ਦਿਨ ਮੰਗਲਵਾਰ ਨੂੰ ਦੁਨੀਆਂ ਭਰ ਦੀਆਂ ਸਿੱਖ ਸੰਗਤਾਂ ਤੇ ਹਿੰਦੂ ਧਰਮ ਦੀਆਂ ਸੰਗਤਾਂ ਬਹੁਤ ਹੀ ਵੱਡੇ ਪੱਧਰ ਤੇ ਮਨਾਂ ਰਹੀਆਂ ਹਨ | ਇਸ ਸੰਬੰਧੀ ਅੱਜ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਾਂਵਾਲਿਆਂ ਨੇ ਸਮੁੱਚੀ ਦੁਨੀਆਂ ਭਰ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ 25 ਨਵੰਬਰ ਦਿਨ ਮੰਗਲਵਾਰ ਨੂੰ 12 ਵਜੇ ਤੋਂ ਜਪੁਜੀ ਸਾਹਿਬ ਜੀ ਦਾ ਪਾਠ ਆਰੰਭ ਕਰਕੇ 12:30 ਵਜੇ ਤੱਕ ਭੋਗ ਪਾ ਕੇ ਸਾਹਿਬ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੀ ਸ਼ਹਾਦਤ ਨੂੰ ਯਾਦ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਹਰੇਕ ਇਨਸਾਨ ਦਾ ਫਰਜ਼ ਬਣਦਾ ਹੈ ਕਿ ਆਪਾਂ ਵੀ ਇਕ ਜਪੁਜੀ ਸਾਹਿਬ ਜੀ ਦਾ ਸੰਪੂਰਨ ਪਾਠ ਕਰਕੇ ਅਰਦਾਸ ਕਰਕੇ ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੀ ਮਹਾਨ ਸ਼ਹੀਦੀ ਨੂੰ ਯਾਦ ਕਰਕੇ ਅਪਣਾ ਜੀਵਨ ਸਫ਼ਲਾ ਬਾਣੀਏ |
ਪਿਛਲੀ ਖ਼ਬਰ ਕਿਆਮਪੁਰ ਦੀਆਂ ਸੰਗਤਾਂ ਵਲੋਂ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਅਗਲੀ ਖ਼ਬਰ ਜਥੇਦਾਰ ਬਾਬਾ ਬਲਵਿੰਦਰ ਸਿੰਘ ਮੁਖੀ ਤਰਨਾ ਦਲ ਨੇ ਮਹੱਲਾ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।