28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਕਿਆਮਪੁਰ ਦੀਆਂ ਸੰਗਤਾਂ ਵਲੋਂ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ

ਅਜੀਤ ਡੈਸਕ 23-11-2025
ਅਜਨਾਲਾ, 22 ਨਵੰਬਰ (ਗੁਰਪ੍ਰੀਤ ਸਿੰਘ ਢਿਲੋਂ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਅਜਨਾਲਾ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਮਹਾਨ ਨਗਰ ਕੀਰਤਨ ਦਾ ਪਿੰਡ ਕਿਆਮਪੁਰ ਵਿਖੇ ਬਾਬਾ ਚਰਨ ਸਿੰਘ ਦੀ ਅਗਵਾਈ ਹੇਠ ਸੰਗਤਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ | ਇਸ ਮੌਕੇ ਬਾਬਾ ਚਰਨ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੀਤ ਸਕੱਤਰ ਭਾਈ ਕਰਮਬੀਰ ਸਿੰਘ ਕਿਆਮਪੁਰ ਅਤੇ ਭਾਈ ਗੁਰਪ੍ਰਤਾਪ ਸਿੰਘ ਵਲੋਂ ਪੰਜ ਪਿਆਰਿਆਂ ਅਤੇ ਹੋਰ ਧਾਰਮਿਕ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਮੌਕੇ ਪ੍ਰਧਾਨ ਮਲਕੀਤ ਸਿੰਘ ਅਜਨਾਲਾ, ਪ੍ਰਧਾਨ ਬਲਜਿੰਦਰ ਸਿੰਘ ਮਾਹਲ, ਨਰਿੰਦਰਪਾਲ ਸਿੰਘ ਢਿੱਲੋਂ, ਜਗੀਰ ਸਿੰਘ, ਬਾਬਾ ਸੁੱਖਾ ਸਿੰਘ, ਬਲਦੇਵ ਸਿੰਘ, ਬਿੱਟੂ ਬੁੱਟਰ ਖਾਦ ਸਟੋਰ, ਪੱਪੂ ਮਿਸਤਰੀ, ਕੁਲਦੀਪ ਸਿੰਘ, ਵਰਿੰਦਰ ਸਿੰਘ, ਕੈਪਟਨ ਸਿੰਘ, ਗੁਰਵਿੰਦਰ ਸਿੰਘ, ਦਿਲਬਾਗ ਸਿੰਘ, ਹਰਕੀਰਤ ਸਿੰਘ, ਜੋਬਨ ਸਿੰਘ, ਪ੍ਰਧਾਨ ਹੀਰਾ ਸਿੰਘ ਸੱਫੇਵਾਲੀਆ, ਭਾਈ ਬਲਕਾਰ ਸਿੰਘ ਅਜਨਾਲਾ, ਸਿਮਰਤਪਾਲ ਸਿੰਘ ਬੁੱਟਰ, ਅਮਰੀਕ ਸਿੰਘ, ਬਲਵਿੰਦਰ ਸਿੰਘ, ਸਿੰਘ ਬੱਦੋਵਾਲ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਮਾਨ ਸਰਕਾਰ ਵਲੋਂ ਖਪਤਕਾਰਾਂ ਨੂੰ ਬਿਜਲੀ ਕੁਨੈਕਸ਼ਨ ਲਈ ਐੱਨ.ਓ.ਸੀ. ਦੀ ਸ਼ਰਤ ਖ਼ਤਮ ਨਾਲ ਮਿਲੇਗੀ ਵੱਡੀ ਰਾਹਤ -ਤਲਬੀਰ ਗਿ... ਅਗਲੀ ਖ਼ਬਰ ਇਨਸਾਨ ਦਾ ਫਰਜ਼ ਬਣਦਾ ਹੈ ਕਿ 25 ਨੂੰ ਗੁਰੂ ਸਾਹਿਬ ਦੀ ਮਹਾਨ ਸ਼ਹੀਦੀ ਨੂੰ ਯਾਦ ਕੀਤਾ ਜਾਵੇ : ਸੰਤ ਗਿਆਨੀ ਖ਼ਾਲਸਾ ਭਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।