29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸਰਕਾਰੀ ਸਕੂਲ ਟਪਿਆਲਾ ਦੇ ਵਿਦਿਆਰਥੀਆਂ ਵਲੋਂ ਸਿਡਾਨਾ ਕੈਂਪਸ ਦਾ ਵਿੱਦਿਅਕ ਦੌਰਾ

ਅਜੀਤ ਡੈਸਕ 23-11-2025
ਚੋਗਾਵਾਂ, 22 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਅੱਜ ਸਿਡਾਨਾ ਕੈਂਪਸ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਪਿਆਲਾ ਦੇ ਵਿਦਿਆਰਥੀਆਂ ਨੇ ਸਿਡਾਨਾ ਨਰਸਿੰਗ ਕਾਲਜ ਅਤੇ ਸਿਡਾਨਾ ਮਲਟੀ-ਸਪੈਸ਼ਲਿਟੀ ਹਸਪਤਾਲ ਖਿਆਲਾ ਖੁਰਦ ਦਾ ਵਿੱਦਿਅਕ ਦੌਰਾ ਕੀਤਾ | ਸਿਡਾਨਾ ਮਲਟੀ-ਸਪੈਸ਼ਲਟੀ ਹਸਪਤਾਲ ਵਿਚ ਵਿਦਿਆਰਥੀਆਂ ਨੂੰ ਐਮਰਜੈਂਸੀ ਸੇਵਾਵਾਂ, ਲੈਬੋਰੇਟਰੀ ਟੈਸਟ, ਐਕਸ-ਰੇ, ਓਪੀਡੀ ਸੇਵਾਵਾਂ ਅਤੇ ਵੱਖ-ਵੱਖ ਵਿਭਾਗਾਂ, ਜਿਵੇਂ ਕਿ ਮੈਡੀਸਨ, ਆਰਥੋ, ਗਾਇਨੀ, ਪੀਡੀਆਟਿ੍ਕ ਅਤੇ ਸਰਜਰੀਔਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਉਨ੍ਹਾਂ ਨੂੰ ਇਹ ਵੀ ਦੱਸਿਆ ਗਿਆ ਕਿ ਹਸਪਤਾਲ ਵਿਚ ਆਧੁਨਿਕ ਮਸ਼ੀਨਰੀ ਅਤੇ ਤਜਰਬੇਕਾਰ ਸਟਾਫ਼ ਦੁਆਰਾ ਮਰੀਜ਼ਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ | ਇਸ ਦੌਰਾਨ ਵਿਦਿਆਰਥੀਆਂ ਨੂੰ ਇਲਾਜ ਲਈ ਉਪਲਬੱਧ ਵੱਖ-ਵੱਖ ਬੀਮਾ ਯੋਜਨਾਵਾਂ ਅਤੇ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਮਲਟੀ-ਸਪੈਸ਼ਲਿਟੀ ਸਹੂਲਤਾਂ ਬਾਰੇ ਵੀ ਜਾਣਕਾਰੀ ਪ੍ਰਦਾਨ ਕੀਤੀ ਗਈ | ਹਸਪਤਾਲ ਦੇ ਮੈਡੀਕਲ ਅਫ਼ਸਰ ਨੇ ਉਨ੍ਹਾਂ ਨੂੰ ਫ਼ਸਟ-ਏਡ ਅਤੇ ਹਸਪਤਾਲ ਵਿਚ ਕੀਤੇ ਜਾਣ ਵਾਲੇ ਵੱਖ-ਵੱਖ ਇਲਾਜਾਂ ਬਾਰੇ ਸੰਖੇਪ ਜਾਣਕਾਰੀ ਦਿੱਤੀ | ਇਸ ਤੋਂ ਬਾਅਦ ਵਿਦਿਆਰਥੀਆਂ ਨੇ ਸਿਡਾਨਾ ਨਰਸਿੰਗ ਕਾਲਜ ਦਾ ਦੌਰਾ ਕੀਤਾ, ਜਿੱਥੇ ਕਾਲਜ ਦੀ ਪਿ੍ੰਸੀਪਲ ਡਾ. ਦਰਸ਼ਨ ਸੋਹੀ ਨੇ ਉਨ੍ਹਾਂ ਦਾ ਸਵਾਗਤ ਕਰਦੇ ਹੋਏ ਨਰਸਿੰਗ ਅਤੇ ਪੈਰਾਮੈਡੀਕਲ ਦੇ ਵੱਖ-ਵੱਖ ਕੋਰਸਾਂ ਅਤੇ ਕਰੀਅਰ ਮੌਕਿਆਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਡਾ. ਜੀਵਨ ਜੋਤੀ ਸਿਡਾਨਾ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਅਸੀਸਾਂ ਅਤੇ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਦੱਸਿਆ ਕਿ ਸਿਡਾਨਾ ਗਰੁੱਪ ਵਲੋਂ ਪਿੰਡ ਅਤੇ ਸਰਹੱਦੀ ਇਲਾਕੇ ਲਈ ਗੁਣਵੱਤਾ ਵਾਲੀਆਂ ਸਿੱਖਿਆ ਅਤੇ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ |
ਪਿਛਲੀ ਖ਼ਬਰ 24 ਨੂੰ ਭਾਕਿਯੂ ਏਕਤਾ ਉਗਰਾਹਾਂ ਘੇਰੇਗੀ ਪੁਲਿਸ ਕਮਿਸ਼ਨਰ ਅੰਮਿ੍ਤਸਰ ਦਾ ਦਫ਼ਤਰ ਅਗਲੀ ਖ਼ਬਰ ਤਲਬੀਰ ਗਿੱਲ ਨੇ ਪਿੰਡ ਬੱਗਾ ਅਤੇ ਗਦਰਯਾਦਾ ਦੀ ਸੜਕ ਦੇ ਨਵੀਨੀਕਰਨ ਲਈ ਨੀਂਹ ਪੱਥਰ ਰੱਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।