29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਅਜੀਤ ਡੈਸਕ 23-11-2025
ਚੋਗਾਵਾਂ, 22 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਚੋਗਾਵਾਂ ਚੌਕ ਵਿਖੇ ਕੀਰਤਨ ਦਰਬਾਰ ਕਸਬਾ ਚੋਗਾਵਾਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਸ਼ਾਮ ਨੂੰ ਸੱਜੇ ਭਾਰੀ ਦੀਵਾਨ ਵਿਚ ਕਥਾ ਵਾਚਕ ਭਾਈ ਸੰਤੋਖ ਸਿੰਘ ਸੁਰ ਸਿੰਘ ਵਾਲੇ, ਭਾਈ ਸੁਖਰਾਜ ਸਿੰਘ ਆਜਾਦ ਕਵੀਸ਼ਰ ਜਥਾ, ਭਾਈ ਸੰਤੋਖ ਸਿੰਘ ਦਾ ਕੀਰਤਨੀ ਜਥਾ, ਕਵੀਸ਼ਰ ਭਾਈ ਗੁਰਪ੍ਰੀਤ ਸਿੰਘ ਖਾਲਸਾ ਅਤੇ ਭਾਈ ਮਲਕੀਤ ਸਿੰਘ ਬੀ. ਏ. ਦਾ ਢਾਡੀ ਜਥੇ ਨੇ ਸੰਗਤਾਂ ਨੂੰ ਗੁਰ-ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਬਾਬਾ ਰਾਜਨ ਸਿੰਘ ਮੋੜੇ ਕਲਾਂ ਤੇ ਬਾਬਾ ਸ਼ਿਵਰਾਜ ਸਿੰਘ ਵਲੋਂ ਆਏ ਹੋਏ ਜਥੇ ਤੇ ਬਾਬਾ ਗੁਰਬਚਨ ਸਿੰਘ, ਬਾਬਾ ਸੁਲੱਖਣ ਸਿੰਘ ਪੰਜਵੜ ਸਮੇਤ ਹੋਰਨਾਂ ਨੂੰ ਸਨਮਾਨਿਤ ਕੀਤਾ ਗਿਆ | ਗੁਰ ਕੇ ਲੰਗਰ ਅਤੁੱਟ ਵਰਤੇ | ਇਸ ਮੌਕੇ ਸੇਵਾ ਸਿੰਘ ਚੋਗਾਵਾਂ, ਗੁਰਦੀਪ ਸਿੰਘ, ਕਰਮਜੀਤ ਸਿੰਘ ਠੱਠਾ ਸਮੇਤ ਸਮੂਹ ਪਿੰਡ ਤੇ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਸਰਬੱਤ ਦਾ ਭਲਾ ਟਰੱਸਟ ਵਲੋਂ ਬੁਤਾਲਾ 'ਚ ਲੈਬ ਅਤੇ ਡਾਇਗਨੋਸਟਿਕ ਸੈਂਟਰ ਸਥਾਪਿਤ ਅਗਲੀ ਖ਼ਬਰ -ਮੁੱਦਾ ਸਬਜ਼ੀ ਮੰਡੀ ਵੱਲ੍ਹਾ ਵਿਖੇ ਟ੍ਰੈਫਿਕ ਦਾ- ਕਿਸਾਨ ਜਥੇਬੰਦੀ ਦੀ ਮੰਡੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।