21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਰਾਜ ਚੋਣ ਕਮਿਸ਼ਨ ਵਲੋਂ ਲਵਜੀਤ ਕਲਸੀ ਜ਼ਿਲ੍ਹਾ ਤਰਨ ਤਾਰਨ ਲਈ ਆਬਜ਼ਰਵਰ ਨਿਯੁਕਤ <br/>

ਡਿਪਟੀ ਕਮਿਸ਼ਨਰ ਨਾਲ ਅਬਜ਼ਵਰ ਲਵਜੀਤ ਸਿੰਘ ਕਲਸੀ ਅਤੇ ਹੋਰ ਅਧਿਕਾਰੀ | ਤਸਵੀਰ : ਮਨਜੀਤ ਸਿੰਘ <br/> 04-12-2025
ਤਰਨ ਤਾਰਨ, 3 ਦਸੰਬਰ (ਹਰਿੰਦਰ ਸਿੰਘ)- ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀ ਆਮ ਚੋਣਾਂ ਲਈ ਲਵਜੀਤ ਕਲਸੀ ਐਡੀਸ਼ਨਲ ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਨੂੰ ਬਤੌਰ ਅਬਜ਼ਰਵਰ ਜ਼ਿਲ੍ਹਾ ਤਰਨ ਤਾਰਨ ਤਾਇਨਾਤ ਕੀਤਾ ਗਿਆ ਹੈ | ਚੋਣ ਅਬਜ਼ਰਵਰ ਲਵਜੀਤ ਕਲਸੀ ਅੱਜ ਜ਼ਿਲ੍ਹਾ ਤਰਨ ਤਾਰਨ ਪਹੁੰਚ ਗਏ ਹਨ ਅਤੇ ਉਨ੍ਹਾਂ ਵਲੋਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਰਾਹੁਲ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਸੰਜੀਵ ਕੁਮਾਰ, ਡੀ.ਡੀ.ਪੀ.ਓ. ਪਿਆਰ ਸਿੰਘ ਖ਼ਾਲਸਾ, ਆਰ.ਟੀ.ਏ. ਕਪਿਲ ਜ਼ਿੰਦਲ ਵੀ ਮੌਜੂਦ ਸਨ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਸੰਜੀਵ ਕੁਮਾਰ ਵਲੋਂ ਅਬਜ਼ਰਵਰ ਲਵਜੀਤ ਕਲਸੀ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੀਆਂ ਤਿਆਰੀਆਂ ਸਬੰਧੀ ਜਾਣੂ ਕਰਵਾਇਆ ਗਿਆ | ਚੋਣ ਅਬਜ਼ਰਵਰ ਲਵਜੀਤ ਕਲਸੀ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਤੱਕ ਜ਼ਿਲ੍ਹਾ ਤਰਨ ਤਾਰਨ ਵਿਖੇ ਹੀ ਰਹਿਣਗੇ ਅਤੇ ਉਹ ਰੋਜ਼ਾਨਾਂ ਪੇਂਡੂ ਵਿਕਾਸ ਭਵਨ, ਅੰਮਿ੍ਤਸਰ ਰੋਡ ਤਰਨ ਤਾਰਨ ਵਿਖੇ ਰੂਮ ਨੰਬਰ 107 ਵਿਖੇ ਬੈਠਣਗੇ, ਜਿੱਥੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਸਬੰਧੀ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾਂ ਜਾਂ ਚੋਣਾਂ ਨਾਲ ਸਬੰਧਿਤ ਕੋਈ ਹੋਰ ਸ਼ਿਕਾਇਤ ਕੀਤੀ ਜਾ ਸਕਦੀ ਹੈ |

ਪਿਛਲੀ ਖ਼ਬਰ ਪੰਜਾਬ ਸੜ ਰਿਹਾ ਹੈ ਤੇ ਮੁੱਖ ਮੰਤਰੀ ਵਿਦੇਸ਼ੀ ਸੈਰਾਂ 'ਚ ਮਸਤ-ਬ੍ਰਹਮਪੁਰਾ <br/> ਅਗਲੀ ਖ਼ਬਰ ਅਕਾਲੀ ਦਲ ਨੇ ਜ਼ੋਨ ਸੁਰ ਸਿੰਘ ਅਤੇ ਮਾੜੀ ਮੇਘਾ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦੀ ਨਾਮਜ਼ਦਗੀ ਭਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।