ਫਤਿਆਬਾਦ, 3 ਦਸੰਬਰ (ਹਰਵਿੰਦਰ ਸਿੰਘ ਧੂੰਦਾ)- ਪੰਜਾਬ 'ਚ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਪਾਰਟੀਆਂ ਵਲੋਂ ਆਪਣੀ ਆਪਣੀ ਪਾਰਟੀ ਦੇ ਉਮੀਦਵਾਰਾਂ ਨਾਲ ਮਸ਼ਵਰੇ ਕਰਨੇ ਸ਼ੁਰੂ ਕਰ ਦਿੱਤੇ ਹਨ | ਇਸੇ ਹੀ ਸੰਦਰਭ 'ਚ ਹਲਕਾ ਖਡੂਰ ਸਾਹਿਬ ਦੇ ਕਸਬਾ ਫਤਿਆਬਾਦ ਤੋਂ ਹਲਕਾ ਖਡੂਰ ਸਾਹਿਬ ਦੇ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਅਤੇ ਸਾ.ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੀਸ਼ਦ ਦੀ ਗੋਇੰਦਵਾਲ ਸਾਹਿਬ ਜੋਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਨੂੰ ਉਮੀਦਵਾਰ ਐਲਾਨਿਆ ਗਿਆ ਹੈ ਅਤੇ ਕਸਬਾ ਫਤਿਆਬਾਦ ਦੀ ਬਲਾਕ ਸੰਮਤੀ ਦੀ ਸੀਟ ਤੋਂ ਸ਼੍ਰੋਮਣ ਅਕਾਲੀ ਦਲ ਦੇ ਉਮੀਦਵਾਰ ਵਜੋੋਂ ਰਵਿੰਦਰ ਸਿੰਘ ਬ੍ਰਹਮਪੁਰਾ ਦੇ ਨਜ਼ਦੀਕੀ ਸਾਥੀ ਸਾ. ਸਰਪੰਚ ਸੁਰਿੰਦਰ ਸਿੰਘ ਛਿੰਦਾ ਨੂੰ ਬਲਾਕ ਸੰਮਤੀ ਲਈ ਉਮੀਦਵਾਰ ਐਲਾਨਿਆ ਗਿਆ ਹੈ | ਇਸ ਮੌਕੇ ਸੁਰਿੰਦਰ ਸਿੰਘ ਛਿੰਦਾ ਸਾ.ਸਰਪੰਚ ਨੇ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਸੁਰਿੰਦਰ ਸਿੰਘ ਛਿੰਦਾ ਸਾ. ਸਰਪੰਚ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਭੁਪਿੰਦਰ ਸਿੰਘ ਭਿੰਦਾ ਸਾ.ਸਰਪੰਚ, ਜਗਜੀਤ ਸਿੰਘ ਕਾਲੂ, ਭੁਪਿੰਦਰ ਸਿੰਘ ਟੀਟੂ, ਡਾ.ਮਨਜੀਤ ਸਿੰਘ, ਗਿਆਨ ਸਿੰਘ ਦਿਉਲ, ਚਰਨਜੀਤ ਸਿੰਘ ਦਿਉਲ, ਜਸਬੀਰ ਸਿੰਘ ਸਾਬੀ ਮੈਬਰ, ਰਾਜਿੰਦਰ ਸਿੰਘ ਰਾਜੂ, ਹਰੀਸ਼ ਕੁਮਾਰ ਗੁਜਰ, ਕੁਲਦੀਪ ਸਿੰਘ ਅਤੇ ਹੋਰ ਸ਼ਾਮਿਲ ਹੋਏ |