21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

'ਆਪ' ਸਰਕਾਰ ਵਲੋਂ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਜਾਰੀ <br/>

ਜਸਵੰਤ ਸਿੰਘ ਜੱਟਾ ਨੂੰ ਉਮੀਦਵਾਰ ਐਲਾਨਣ ਮੌਕੇ ਸਨਮਾਨਿਤ ਕਰਦੇ ਹੋਏ ਰਵਿੰਦਰ ਸਿੰਘ ਬ੍ਰਹਮਪੁਰਾ ਤੇ ਨਾਲ ਹੋਰ ਆਗੂ | ਤਸਵੀਰ : ਮਨਜੀਤ ਸਿੰਘ <br/> 04-12-2025
ਤਰਨ ਤਾਰਨ, 3 ਦਸੰਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੀ ਬਲਾਕ ਸੰਮਤੀ ਖਡੂਰ ਸਾਹਿਬ ਦੇ ਜ਼ੋਨ ਕੱਦਗਿੱਲ ਕਲਾਂ (ਜਨਰਲ) ਤੋਂ ਪਾਰਟੀ ਵਲੋਂ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸਰਪੰਚ ਜਸਵੰਤ ਸਿੰਘ ਜੱਟਾ ਨੂੰ ਉਮੀਦਵਾਰ ਐਲਾਨਿਆ | ਇਸ ਮੌਕੇ ਬ੍ਰਹਮਪੁਰਾ ਨੇ ਜਸਵੰਤ ਸਿੰਘ ਜੱਟਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬ੍ਰਹਮਪੁਰਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖੇ ਹਮਲੇ ਕੀਤੇ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਚੋਣਾਂ ਵਿਚ ਜਿੱਤ ਹਾਸਲ ਕਰਨ ਲਈ ਸਰਕਾਰੀ ਮਸ਼ੀਨਰੀ ਦੀ ਵੱਡੇ ਪੱਧਰ 'ਤੇ ਦੁਰਵਰਤੋਂ ਕਰ ਰਹੀ ਹੈ, ਜੋ ਕਿ ਲੋਕਤੰਤਰ ਦਾ ਘਾਣ ਹੈ | ਉਨ੍ਹਾਂ ਮੁੱਖ ਮੰਤਰੀ 'ਤੇ ਵਰ੍ਹਦਿਆਂ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਦੀ ਬਜਾਏ ਦਿੱਲੀ ਬੈਠੇ ਅਰਵਿੰਦ ਕੇਜਰੀਵਾਲ ਦਾ ਸਿਰਫ਼ 'ਪਿੱਠੂ' ਬਣ ਕੇ ਰਹਿ ਗਿਆ ਹੈ ਅਤੇ ਦਿੱਲੀ ਦੇ ਇਸ਼ਾਰਿਆਂ 'ਤੇ ਪੰਜਾਬ ਨੂੰ ਬਰਬਾਦ ਕਰ ਰਿਹਾ ਹੈ | ਬ੍ਰਹਮਪੁਰਾ ਨੇ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਸ਼ਬਦਾਂ ਵਿਚ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਸੱਤਾਧਾਰੀ ਧਿਰ ਦੇ ਦਬਾਅ ਹੇਠ ਆ ਕੇ ਕੰਮ ਨਾ ਕਰਨ | ਇਸ ਮੌਕੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮੁਰਾਦਪੁਰਾ, ਸਾਬਕਾ ਸਰਪੰਚ ਗੁਰਬਿੰਦਰ ਸਿੰਘ ਕਲੇਰ, ਹਰਵੰਤ ਸਿੰਘ, ਸਾਬਕਾ ਸਰਪੰਚ ਅਮਰਜੀਤ ਸਿੰਘ ਸੋਨਾ, ਅੰਤਰਪ੍ਰੀਤ ਸਿੰਘ, ਜੰਗ ਸਿੰਘ, ਸਰਪੰਚ ਦੇ ਭਰਾ ਬਲਵਿੰਦਰ ਸਿੰਘ ਬਿੱਲਾ, ਹਰਪ੍ਰੀਤ ਸਿੰਘ ਨੰਬਰਦਾਰ, ਸਰਦਾਰ ਗਿਆਨ ਸਿੰਘ ਅਤੇ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਵਿਜ਼ਡਮ ਸਕੂਲ ਵਿਖੇ ਵਿਸ਼ਵ ਜੰਗਲੀ ਜੀਵ ਸੰਭਾਲ ਦਿਵਸ ਮਨਾਇਆ <br/> ਅਗਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਵਿਖੇ ਬੱਚਿਆਂ ਲਈ ਲਗਾਇਆ ਕਾਰਨੀਵਲ ਮੇਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।