31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਕਾਂਗਰਸ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਡਾ. ਮਨਜੀਤ ਸਿੰਘ ਮਰਹਾਣਾ ਦੇ ਹੱਕ 'ਚ ਹੋਇਆ ਭਰਵਾਂ ਇਕੱਠ <br/>

ਅਜੀਤ ਡੈਸਕ 06-12-2025
ਹਰੀਕੇ ਪੱਤਣ, 5 ਦਸੰਬਰ (ਸੰਜੀਵ ਕੁੰਦਰਾ)-ਪੰਜਾਬ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦਾ ਬਿਗੁਲ ਵੱਜਣ ਤੋਂ ਬਾਅਦ ਚੋਣ ਮੈਦਾਨ ਭੱਖ ਚੁੱਕਾ ਹੈ | ਇਸੇ ਮੁਹਿੰਮ ਤਹਿਤ ਜ਼ਿਲ੍ਹਾ ਪ੍ਰੀਸ਼ਦ ਜੋਨ ਸਰਹਾਲੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਮਨਜੀਤ ਸਿੰਘ ਮਰਹਾਣਾ ਦੇ ਹੱਕ ਵਿਚ ਪਿੰਡ ਮਰਹਾਣਾ ਵਿਖੇ ਪ੍ਰਭਾਵਸ਼ਾਲੀ ਇਕੱਠ ਹੋਇਆ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਯੂਥ ਆਗੂ ਹਰਮਨ ਸੇਖੋਂ, ਡਾ.ਇੰਦਰਜੀਤ ਸਿੰਘ ਮਰਹਾਣਾ, ਨਵਰੀਤ ਸਿੰਘ ਜੱਲੇਵਾਲ ਨੇ ਕਿਹਾ ਆਮ ਆਦਮੀ ਪਾਰਟੀ ਦੇ ਰਾਜ ਵਿਚ ਪੰਜਾਬ ਦਾ ਬੁਰੀ ਤਰ੍ਹਾਂ ਵਿਨਾਸ਼ ਹੋਇਆ ਹੈ ਹਰ ਪਾਸੇ ਕਤਲੋਗਾਰਤ, ਗੁੰਡਾਗਰਦੀ ਅਤੇ ਫਿਰੌਤੀਆਂ ਦਾ ਦੌਰ ਹੈ, ਲੋਕਾਂ ਦਾ ਘਰਾਂ ਵਿਚੋਂ ਨਿਕਲਣਾ ਔਖਾ ਹੌਇਆ ਪਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਸ ਨਿੰਕਮੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਤੰਗ ਹਨ ਤੇ ਇਸ ਸਰਕਾਰ ਨੂੰ ਸਬਕ ਸਿਖਾਉਣ ਲਈ ਉਤਾਵਲੇ ਹਨ | ਇਸ ਮੌਕੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਬਦਲਾਅ ਵਾਲੀ ਸਰਕਾਰ ਤੋਂ ਲੋਕਾਂ ਦੀਆਂ ਆਸਾਂ ਉਮੀਦਾਂ ਖਤਮ ਹੋ ਗਈਆ ਹਨ, ਪੂਰੇ ਪੰਜਾਬ ਵਿਚ ਵਿਕਾਸ ਨਾਂਅ ਦੀ ਕੋਈ ਚੀਜ਼ ਨਹੀਂ ਲੋਕ ਤਰਾਹ ਤਰਾਹ ਕਰ ਰਹੇ ਹਨ | ਇੰਨ੍ਹਾਂ ਹਾਲਤਾਂ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਜਿੰਮੇਵਾਰ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ੂੰ ਲੈ ਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ | ਇਸ ਮੌਕੇ ਯੂਥ ਆਗੂ ਹਰਮਨ ਸੇਖੋਂ, ਬਲਾਕ ਪ੍ਰਧਾਨ ਨਵਰੀਤ ਸਿੰਘ ਜੱਲੇਵਾਲ, ਡਾ. ਮਨਜੀਤ ਸਿੰਘ ਮਰਹਾਣਾ, ਡਾ. ਇੰਦਰਜੀਤ ਸਿੰਘ ਮਰਹਾਣਾ, ਦਿਲਬਾਗ ਸਿੰਘ, ਡਾ. ਜਗਨ ਨਾਥ ਸ਼ਰਮਾ, ਗੁਰਭੇਜ ਸਿੰਘ, ਮਨਜੀਤ ਸਿੰਘ ਕਿੜੀਆਂ, ਹਰਜਿੰਦਰ ਸਿੰਘ ਚੰਬਲ, ਚਰਨਜੀਤ ਸਿੰਘ ਮਰਹਾਣਾ, ਪਰਮਜੀਤ ਸਿੰਘ ਮਰਹਾਣਾ, ਹਰਪ੍ਰੀਤ ਸਿੰਘ, ਅਵਤਾਰ ਸਿੰਘ, ਅਮਰਜੀਤ ਸਿੰਘ ਅਤੇ ਨਿਸ਼ਾਨ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਰਕਾਰ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ 'ਤੇ ਕਬਜ਼ਾ ਕਰਨ ਲਈ ਸ਼ਰੇਆਮ ਧੱਕੇਸ਼ਾਹੀ ਕਰਕੇ ਲੋਕਤੰਤਰ ਦਾ ਘਾਣ ਕੀਤਾ... ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਮੈਦਾਨ ਭਖਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।