31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਸਰਕਾਰ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ 'ਤੇ ਕਬਜ਼ਾ ਕਰਨ ਲਈ ਸ਼ਰੇਆਮ ਧੱਕੇਸ਼ਾਹੀ ਕਰਕੇ ਲੋਕਤੰਤਰ ਦਾ ਘਾਣ ਕੀਤਾ- ਭਾਈ ਮਨਜੀਤ ਸਿੰਘ <br/>

ਅਜੀਤ ਡੈਸਕ 06-12-2025
ਝਬਾਲ, 5 ਦਸੰਬਰ (ਸਰਬਜੀਤ ਸਿੰਘ)- ਪੰਜਾਬ ਵਿਚ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਜਿੱਤਣ ਲਈ ਸੂਬੇ ਦੀ 'ਆਪ' ਪਾਰਟੀ ਸਰਕਾਰ ਵਲੋਂ ਸ਼ਰੇਆਮ ਧੱਕੇਸ਼ਾਹੀਆਂ ਕਰਕੇ ਲੋਕਤੰਤਰ ਦਾ ਪੂਰੀ ਤਰ੍ਹਾਂ ਘਾਣ ਕੀਤਾ ਗਿਆ ਹੈ | ਇਹ ਵਿਚਾਰ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਭਾਈ ਮਨਜੀਤ ਸਿੰਘ ਨੇ ਗੱਲਬਾਤ ਦੌਰਾਨ ਪ੍ਰਗਟ ਕੀਤੇ ਭਾਈ ਮਨਜੀਤ ਸਿੰਘ ਨੇ ਆਖਿਆ ਕਿ ਆਪਣੇ ਆਪ ਨੂੰ ਆਮ ਵਿਕਿਆਤੀ ਦੱਸਣ ਵਾਲੀ ਸੂਬੇ ਦੀ 'ਆਪ' ਸਰਕਾਰ ਨੇ ਧੱਕੇਸ਼ਾਹੀਆਂ ਦੀਆਂ ਸਾਰੀਆਂ ਹੱਦਾਂ ਬੰਨੇ ਪਾਰ ਕਰਕੇ ਕਿਸੇ ਹੋਰ ਵਲੋਂ ਚੋਣਾਂ ਲੜਨ ਦਾ ਹੱਕ ਹੀ ਖੋਹ ਲਿਆ ਹੈ, ਜੋ ਕਿ ਸਰਕਾਰ ਲਈ ਬਹੁਤ ਹੀ ਸ਼ਰਮਨਾਕ ਗੱਲ ਹੈ | ਉਨ੍ਹਾਂ ਆਖਿਆ ਕਿ ਸਰਕਾਰ ਇਸ ਤਰ੍ਹਾਂ ਬਲਾਕ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦਾਂ ਤੇ ਕਬਜ਼ਾ ਤਾਂ ਕਰ ਸਕਦੀ ਹੈ ਪਰੰਤੂ ਪੰਜਾਬ ਦੇ ਲੋਕਾਂ ਦੇ ਦਿਲਾਂ ਵਿਚ ਥਾਂ ਨਹੀਂ ਬਣਾ ਸਕਦੀ ਕਿਉਂਕਿ ਸਰਕਾਰ ਨੇ ਹੁਣ ਤੱਕ ਲੋਕਾਂ ਦੀਆਂ ਸਹੂਲਤਾਂ ਬੰਦ ਕਰਨ ਵੱਲ ਧਿਆਨ ਦਿੱਤਾ ਤੇ ਪੰਜਾਬ ਦੇ ਵਿਕਾਸ ਨੂੰ ਅੱਖੋਂ ਪਰੋਖੇ ਕਰਕੇ ਦਿੱਲੀ ਦੇ ਆਗੂਆਂ ਨੂੰ ਖੁਸ਼ ਕਰਨ ਨਾਲ ਧਿਆਨ ਦਿੱਤਾ ਹੈ, ਜਿਸ ਕਰਕੇ ਹੁਣ ਪੰਜਾਬ ਵਿੱਚੋਂ ਆਮ ਪਾਰਟੀ ਦਾ ਬਿਸਤਰਾ ਗੋਲ ਹੋਣਾ ਪੂਰੀ ਤਰ੍ਹਾਂ ਤੈਅ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਹੋਰ ਵੀ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਸੇਵਕਪਾਲ ਸਿੰਘ ਝੰਡੇਰ ਮਹਾਂਪੁਰਖਾਂ ਨੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਮੱਥਾ ਟੇਕਿਆ... ਅਗਲੀ ਖ਼ਬਰ ਕਾਂਗਰਸ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਡਾ. ਮਨਜੀਤ ਸਿੰਘ ਮਰਹਾਣਾ ਦੇ ਹੱਕ 'ਚ ਹੋਇਆ ਭਰਵਾਂ ਇਕੱਠ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।