31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਸੇਵਕਪਾਲ ਸਿੰਘ ਝੰਡੇਰ ਮਹਾਂਪੁਰਖਾਂ ਨੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਮੱਥਾ ਟੇਕਿਆ <br/>

ਅਜੀਤ ਡੈਸਕ 06-12-2025
ਗੋਇੰਦਵਾਲ ਸਾਹਿਬ, 5 ਦਸੰਬਰ (ਸਕੱਤਰ ਸਿੰਘ ਅਟਵਾਲ)- ਜ਼ੋਨ ਨੰਬਰ 3 ਗੋਇੰਦਵਾਲ ਸਾਹਿਬ ਤੋਂ ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਡਾਇਰੈਕਟਰ ਸੇਵਕਪਾਲ ਸਿੰਘ ਝੰਡੇਰ ਮਹਾਂਪੁਰਖਾਂ ਤੇ ਬਲਾਕ ਸੰਮਤੀ ਉਮੀਦਵਾਰ ਘੁੱਕ ਸਿੰਘ ਨੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਮੱਥਾ ਟੇਕਨ ਉਪਰੰਤ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਬੇਨਤੀ ਕੀਤੀ | ਇਸ ਮੌਕੇ ਗੋਇੰਦਵਾਲ ਸਾਹਿਬ ਦੇ ਸਰਪੰਚ ਨਿਰਮਲ ਸਿੰਘ ਢੋਟੀ ਅਤੇ ਹਰਪਿੰਦਰ ਸਿੰਘ ਗਿੱਲ ਤੇ ਸਾਥੀਆ ਸੇਵਕਪਾਲ ਨੂੰ ਵਧਾਈਆਂ ਦਿੰਦੇ ਹੋਏ ਕਿਹਾ ਕੇ ਪਿਛਲੇ ਦਿਨੀ ਹਲਕਾ ਤਰਨ ਤਾਰਨ ਦੀ ਜ਼ਿਮਨੀ ਦੀ ਜਿੱਤ ਨੇ ਸਾਫ ਸਾਫ ਦੱਸ ਦਿੱਤਾ ਹੈ ਕੇ ਲੋਕ ਆਮ ਆਦਮੀ ਪਾਰਟੀ ਦੇ ਕੰਮਾਂ ਤੋਂ ਖੁਸ਼ ਹਨ | ਆਮ ਆਦਮੀ ਪਾਰਟੀ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਦੀਆ ਚੋਣਾ ਜਿੱਤ ਕੇ 2027 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ | ਇਸ ਮੌਕੇ ਜਿਲ੍ਹਾ ਪ੍ਰੀਸ਼ਦ ਉਮੀਦਵਾਰ ਸੇਵਕਪਾਲ ਸਿੰਘ ਝੰਡੇਰ ਮਹਾਂਪੁਰਖਾਂ ਨੇ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰ ਨੇ ਮੇਰੇ 'ਤੇ ਭਰੋਸੇ ਕਰਨ ਲਈ ਧੰਨਵਾਦ ਕੀਤਾ | ਇਸ ਮੌਕੇ 'ਆਪ' ਆਗੂ ਰਣਜੀਤ ਸਿੰਘ ਧੂੰਦਾ, ਗੁਰਲਾਲ ਰੁਹਾਨੀ, ਜਥੇਦਾਰ ਗੁਰਦੇਵ ਸਿੰਘ ਗੁਰਾਂ, ਗੁਰਦਿਆਲ ਸਿੰਘ ਭੈਲ, ਗੁਰਸ਼ਰਨ ਪਵਾਰ, ਵੱਸਣ ਸਿੰਘ ਖੱਖ, ਪਵਿੱਤਰ ਸਿੰਘ, ਸਤਿੰਦਰਜੀਤ ਸਿੰਘ, ਗੁਰਦਿਆਲ ਸਿੰਘ, ਮੈਂਬਰ ਗੁਰਸਾਹਿਬ ਸਿੰਘ, ਬਲਜਿੰਦਰ ਸਿੰਘ, ਸਰਵਨ ਸਿੰਘ ਲਾਲੀ, ਅਨੰਦ ਸਿੰਘ ਪਿੰਕੀ, ਰਜਵੰਤ ਕੌਰ, ਸੁਖਬੀਰ ਸਿੰਘ ਮਿੱਠੂ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਵਿਸ਼ਵ ਏਡਜ਼ ਦਿਵਸ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਸਰਕਾਰ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ 'ਤੇ ਕਬਜ਼ਾ ਕਰਨ ਲਈ ਸ਼ਰੇਆਮ ਧੱਕੇਸ਼ਾਹੀ ਕਰਕੇ ਲੋਕਤੰਤਰ ਦਾ ਘਾਣ ਕੀਤਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।