30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਸਕੂਲ ਵੈਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ 2 ਨੌਜਵਾਨ ਜ਼ਖ਼ਮੀ

ਅਜੀਤ ਡੈਸਕ 06-12-2025
ਤਰਨ ਤਾਰਨ, 5 ਦਸੰਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਸਕੂਲ ਵੈਨ ਚਾਲਕ ਵਲੋਂ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ 2 ਨੌਜਵਾਨ ਗੰਭੀਰ ਜਖਮੀ ਹੋਣ ਦੇ ਮਾਮਲੇ ਵਿਚ ਵੈਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਥਾਣਾ ਸਿਟੀ ਪੱਟੀ ਵਿਖੇ ਅਰਸ਼ਦੀਪ ਸਿੰਘ ਪੁੱਤਰ ਹਰਪ੍ਰੀਤ ਸਿੰਘ ਵਾਸੀ ਮੁਗਲਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਕਿ 29 ਨਵੰਬਰ ਨੂੰ ਉਹਆਪਣੇ ਪਿੰਡ ਮੁਗਲਵਾਲਾ ਤੋੋਂ ਉਹ ਆਪਣੇ ਤਾਏ ਦਾ ਲੜਕਾ ਰੋਬਨਜੀਤ ਸਿੰਘ ਨਾਲ ਮੋਟਰਸਾਈਕਲ ਪਲਟੀਨਾ ਨੰਬਰ ਪੀ.ਬੀ.46 ਏ.ਐੱਮ 4906 'ਤੇ ਸਵਾਰ ਹੋ ਕੇ ਪੱਟੀ ਨੂੰ ਜਾ ਰਹੇ ਸੀ ਤਾਂ ਸਾਹਮਣੇ ਤੋਂ ਇਕ ਸਕੂਲ ਵੈਨ ਟਾਟਾ 712 ਨੰਬਰ ਪੀ.ਬੀ. 46 ਐੱਮ. 4176 ਆ ਰਹੀ ਸੀ, ਜਿਸ ਨੂੰ ਜਗਮੋਹਣ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਪੱਤੀ ਬੂਰੇ ਦੀ ਕੈਰੋਂ ਚਲਾ ਰਿਹਾ ਸੀ ਨੇ ਗਲਤ ਸਾਈਡ ਲਿਆ ਕੇ ਸਾਡੇ ਮੋਟਰਸਾਈਕਲ ਵਿਚ ਵੈਨ ਨੂੰ ਮਾਰਿਆ | ਜਿਸ ਦੌਰਾਨ ਉਹ ਅਤੇ ਉਸਦੇ ਤਾਏ ਦਾ ਲੜਕਾ ਮੋਟਰਸਾਈਕਲ ਸਮੇਤ ਸੜਕ 'ਤੇ ਡਿੱਗ ਪਏ ਅਤੇ ਸਾਡੇ ਗੰਭੀਰ ਸੱਟਾਂ ਲੱਗ ਗਈਆਂ ਅਤੇ ਉਹ ਦੋਵੇਂ ਅੰਮਿ੍ਤਸਰ ਦੇ ਪ੍ਰਾਈਵੇਟ ਹਸਪਤਾਲ ਵਿਖੇ ਜੇਰੇ ਇਲਾਜ ਹਨ | ਜਾਂਚ ਅਧਿਕਾਰੀ ਏ.ਐੱਸ.ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਵੱਖ-ਵੱਖ ਚੀਜ਼ਾਂ ਦੇ ਸੇਵਨ ਨਾਲ ਹੋ ਸਕਦੀ ਅਲਰਜੀ— ਡਾ. ਰੰਧਾਵਾ <br/> ਅਗਲੀ ਖ਼ਬਰ ਪੰਜਾਬ ਪੁਲਿਸ ਵਲੋਂ ਰਾਤ ਭਰ ਕਿਸਾਨ ਆਗੂਆਂ ਦੇ ਘਰਾਂ 'ਤੇ ਛਾਪੇਮਾਰੀ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।