29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸ਼ਹੀਦ ਹਰਜਿੰਦਰ ਸਿੰਘ ਸਰਕਾਰੀ ਸਕੂਲ ਸੋਹਲ ਵਿਖੇ ਸਮਾਗਮ ਕਰਵਾਇਆ <br/>

ਅਜੀਤ ਡੈਸਕ 21-12-2025
ਝਬਾਲ, 20 ਦਸੰਬਰ (ਸਰਬਜੀਤ ਸਿੰਘ)- ਪੰਜਾਬ ਸਕੂਲ ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਸ਼ਹੀਦ ਹਰਜਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹਲ ਵਿਖੇ ਮੈਗਾ ਪੀ.ਟੀ.ਐੱਮ. ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਇਸ ਪੀ.ਟੀ.ਐੱਮ. ਦਾ ਮਕਸਦ ਮਾਪਿਆਂ ਨਾਲ ਬੱਚਿਆਂ ਦੇ ਚੰਗੇਰੇ ਭਵਿੱਖ ਬਾਰੇ ਵਿਚਾਰ ਵਟਾਂਦਰਾ ਕਰਨਾ ਅਤੇ ਉਨ੍ਹਾਂ ਨਾਲ ਬੱਚਿਆਂ ਦੀ ਕਾਰਜਗਾਰੀ ਨੂੰ ਸਾਂਝਾ ਕਰਨਾ ਸੀ | ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਵਲੋਂ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਸਿੱਖਿਆ ਦੇ ਖੇਤਰ ਵਿੱਚ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਕੂਲਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦੀ ਜਾਣਕਾਰੀ ਵੀ ਦਿੱਤੀ ਗਈ ਹੈ | ਇਸ ਤੋਂ ਇਲਾਵਾ ਮਾਪਿਆਂ ਪਾਸੋਂ ਬੱਚਿਆਂ ਦੇ ਭਵਿੱਖ ਅਤੇ ਸਹੂਲਤਾਂ ਸਬੰਧੀ ਅਤੇ ਸਕੂਲ ਦੇ ਪ੍ਰਬੰਧਾਂ ਸਬੰਧੀ ਲਿਖਤੀ ਸੁਝਾ ਵੀ ਲਏ ਗਏ ਹਨ | ਇਸ ਮੌਕੇ ਸਮੂਹ ਸਟਾਫ ਅਤੇ ਬੱਚੇ ਅਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ |

ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਲਾਲਪੁਰਾ ਇਕਾਈ ਦੀ ਮੀਟਿੰਗ <br/> ਅਗਲੀ ਖ਼ਬਰ ਸੀ.ਪੀ.ਆਈ.ਐੱਮ.ਐੱਲ. ਲਿਬਰੇਸ਼ਨ ਤਰਨ ਤਾਰਨ ਦੀ ਮੀਟਿੰਗ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।