01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਨਸ਼ਾ ਵਿਰੋਧੀ ਸੈਮੀਨਾਰ ਅਤੇ ਸਾਈਕਲ ਰੈਲੀ ਕੱਢੀ <br/>

ਨਸ਼ਾ ਵਿਰੋਧੀ ਸੈਮੀਨਾਰ ਅਤੇ ਸਾਈਕਲ ਰੈਲੀ ਮੌਕੇ ਪਿ੍ੰਸੀਪਲ ਅਤੇ ਹੋਰ | ਤਸਵੀਰ: ਕਾਲੇਕੇ <br/> 24-12-2025
ਪੱਟੀ, 23 ਦਸੰਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ਦੇ ਪਿ੍ੰਸੀਪਲ ਕਿੰਦਰਜੀਤ ਕੌਰ ਦੀ ਅਗਵਾਈ ਵਿੱਚ ਕਾਲਜ ਦੇ ਰੈਡ ਰਿਬਨ ਕਲੱਬ ਅਤੇ ਐਨਐਸਐਸ ਯੂਨਿਟ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਸਹਿਯੋਗ ਦੇ ਨਾਲ ਕਾਲਜ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਅਤੇ ਇਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ | ਉਸ ਤੋਂ ਬਾਅਦ ਕਾਲਜ ਦੇ ਵਿਦਿਆਰਥੀਆਂ ਨੂੰ ਨਸ਼ਾ ਮੁਕਤ ਅਭਿਆਨ ਦੌਰਾਨ ਸੌਂਹ ਚੁਕਾਈ ਗਈ | ਜਿਸ ਦੇ ਲਈ ਵਿਦਿਆਰਥੀਆਂ ਨੇ ਇਹ ਪ੍ਰਣ ਕੀਤਾ ਕਿ ਉਹ ਆਪਣੇ ਆਲੇ ਦੁਆਲੇ ਅਤੇ ਸੁਸਾਇਟੀ ਵਿਚ ਨਸ਼ੇ ਦੇ ਮਾੜੇ ਪ੍ਰਭਾਰਾਂ ਦੇ ਬਾਰੇ ਸਾਰੇ ਨਾਗਰਿਕਾਂ ਨੂੰ ਜਾਗਰੂਕ ਕਰਨਗੇ ਅਤੇ ਇਸ ਮੁਹਿੰਮ ਵਿਚ ਵੱਧ ਚੜ ਕੇ ਹਿੱਸਾ ਲੈਣਗੇ | ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਵਲੋਂ ਮਲਕੀਤ ਸਿੰਘ ਸੇਵਾਮੁਕਤ ਸੁਪਰਡੈਂਟ ਨੇ ਵੀ ਵਿਦਿਆਰਥੀਆਂ ਨੂੰ ਸੈਮੀਨਾਰ ਦੇ ਰਾਹੀਂ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਅਤੇ ਉਨ੍ਹਾਂ ਤੋਂ ਬਚਨ ਦੇ ਉਪਾਵਾਂ ਦੇ ਸਬੰਧ ਵਿਚ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਅੰਤ ਵਿਚ ਕਾਲਜ ਦੇ ਰੈਡ ਰਿਬਨ ਕਲੱਬ ਦੇ ਨੋਡਲ ਅਫਸਰ ਜਸਦੇਵ ਸਿੰਘ ਭੁੱਲਰ ਨੇ ਵੀ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਕਾਲਜ ਦਾ ਸਾਰਾ ਸਟਾਫ ਵੀ ਹਾਜ਼ਰ ਸੀ |

ਪਿਛਲੀ ਖ਼ਬਰ ਨਰੇਗਾ ਤੋੜਨ ਵਿਰੁੱਧ ਮਜ਼ਦੂਰਾਂ ਵਲੋਂ ਪ੍ਰਦਰਸ਼ਨ <br/> ਅਗਲੀ ਖ਼ਬਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਚੇਤਨਾ ਮਾਰਚ ਕੱਢਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।