01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸੀ.ਪੀ.ਆਈ. ਅਤੇ ਮਜ਼ਦੂਰ ਯੂਨੀਅਨ ਨੇ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ <br/>

ਅਜੀਤ ਡੈਸਕ 24-12-2025
ਝਬਾਲ, 23 ਦਸੰਬਰ (ਸੁਖਦੇਵ ਸਿੰਘ)- ਭਾਰਤੀ ਕਮਿਊਨਿਸਟ ਪਾਰਟੀ ਅਤੇ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦੇ ਸੱਦੇ 'ਤੇ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਨਰੇਗਾ ਕਾਨੂੰਨ ਖ਼ਤਮ ਕਰਨ ਵਿਰੁੱਧ ਪਿੰਡ ਮੂਸੇ ਵਿਖੇ ਬਲਵਿੰਦਰ ਸਿੰਘ ਬਿੱਲੂ ਅਤੇ ਕੁਲਵੰਤ ਕੌਰ ਦੀ ਅਗਵਾਈ ਹੇਠ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਦਵਿੰਦਰ ਸੋਹਲ ਨੇ ਕਿਹਾ ਕਿ 2005 'ਚ ਕੇਂਦਰ ਦੀ ਮਨਮੋਹਨ ਸਿੰਘ ਦੀ ਸਰਕਾਰ ਵੇਲੇ ਕਮਿਊਨਿਸਟ ਪਾਰਟੀਆ ਵਲੋਂ ਜ਼ੋਰ ਦੇਣ 'ਤੇ ਨਰੇਗਾ ਕਾਨੂੰਨ ਬਣਿਆ ਸੀ, ਉਸ ਸਮੇਂ ਕੰਮ ਦਾ ਸਮਾਂ 6 ਘੰਟੇ ਸੀ | 2008 'ਚ ਮਨਮੋਹਨ ਸਿੰਘ ਦੀ ਸਰਕਾਰ ਨੇ ਇਸਦਾ ਨਾਮ ਬਦਲੀ ਕਰਕੇ ਕੰਮ ਦਿਹਾੜੀ ਸਮਾਂ ਅੱਠ ਘੰਟੇ ਕਰ ਦਿੱਤਾ | ਉਨ੍ਹਾਂ ਕਿਹਾ ਕਿ ਹੁਣ ਮੋਦੀ ਦੀ ਭਾਜਪਾ ਸਰਕਾਰ ਨੇ 'ਜੀ ਰਾਮ ਜੀ' ਕਾਨੂੰਨ ਲਿਆ ਕੇ ਮਨਰੇਗਾ ਦਾ ਸਿਰਫ ਨਾਮ ਹੀ ਨਹੀਂ ਬਦਲਿਆ, ਸਗੋਂ ਇਸ ਵਿਚ ਕੀਤੀਆਂ ਮਜ਼ਦੂਰ ਮਾਰੂ ਸੋਧਾਂ ਨੂੰ ਇਸ ਕਾਨੂੰਨ ਤਹਿਤ ਮਜ਼ਦੂਰ ਵਰਗ ਨੂੰ ਮਿਲਦਾ ਨਾ ਮਾਤਰ ਰੁਜ਼ਗਾਰ ਖੋਹ ਕੇ ਕਿਰਤੀ ਲੋਕਾਂ ਦੇ ਚੁੱਲ੍ਹੇ ਠੰਢੇ ਕਰਨ ਦੀ ਸਾਜਿਸ਼ ਘੜੀ ਹੈ | ਕੰਮ ਦਾ ਸਮਾਂ 8 ਤੋਂ 12 ਘੰਟੇ ਤੱਕ ਕਰ ਦਿੱਤਾ ਹੈ | ਉਨ੍ਹਾਂ ਨੇ ਨਵਾਂ ਕਾਨੂੰਨ ਵਾਪਸ ਲੈਣ, ਸਾਲ ਵਿਚ 200 ਦਿਨ ਕੰਮ ਦੀ ਗਰੰਟੀ ਦੇਣ, ਉਜ਼ਰਤ ਇਕ ਹਜ਼ਾਰ ਰੁਪਏ ਪ੍ਰਤੀ ਦਿਨ ਦੇਣ, ਕੰਮ ਦਿਹਾੜੀ ਸਮਾਂ 6 ਘੰਟੇ ਕਰਨ ਦੀ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ | ਇਸ ਮੌਕੇ ਬਲਵਿੰਦਰ ਸਿੰਘ ਮੂਸੇ, ਸ਼ਿੰਦਰ ਸਿੰਘ, ਰਾਜੂ, ਕਾਰਜ ਸਿੰਘ, ਬਲਵਿੰਦਰ ਕੌਰ, ਦਲਬੀਰ ਸਿੰਘ, ਸੁਖਦੇਵ ਸਿੰਘ ਤੇ ਨਿਸ਼ਾਨ ਸਿੰਘ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਬਾਲਾ ਚੱਕ ਵਾਸੀਆਂ ਨੇ ਕਮੇਟੀ ਦੇ ਪ੍ਰਧਾਨ ਖ਼ਿਲਾਫ਼ ਲਗਾਏ ਦੋਸ਼, ਪ੍ਰਧਾਨ ਨੇ ਦੋਸ਼ਾਂ ਨੂੰ ਨਕਾਰਿਆ <br/> ਅਗਲੀ ਖ਼ਬਰ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ 'ਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।