01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ 'ਚ ਸ਼ਹੀਦੀ ਗੁਰਮਤਿ ਸਮਾਗਮ ਕਰਵਾਇਆ <br/>

ਅਜੀਤ ਡੈਸਕ 24-12-2025
ਭਿੱਖੀਵਿੰਡ, 23 ਦਸੰਬਰ (ਬੌਬੀ)-ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਵਿਖੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਸਮੂਹ ਸ਼ਹੀਦ ਸਿੰਘਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਇਕ ਸ਼ਰਧਾਪੂਰਵਕ ਸ਼ਹੀਦੀ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਕਵੀਸ਼ਰੀ ਵਾਰਾਂ ਦਾ ਗਾਇਨ ਕਰਕੇ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਗਿਆ | ਛੋਟੀਆਂ ਜਮਾਤਾਂ ਦੇ ਵਿਦਿਆਰਥੀਆਂ ਨੇ ਆਪਣੀਆਂ ਕਵਿਤਾਵਾਂ ਰਾਹੀਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਉਪਰੰਤ ਤੰਤੀ ਸਾਜਾਂ ਨਾਲ ਰਸ ਭਰਿਆ ਕੀਰਤਨ ਗਾਇਨ ਅਤੇ ਢਾਡੀ ਵਾਰਾਂ ਦਾ ਗਾਇਨ ਕੀਤਾ ਗਿਆ | ਇਸ ਮੌਕੇ ਸਕੂਲ ਵਲੋਂ ਨਵੇਂ ਦਾਖਲ ਹੋਏ ਉਹ ਵਿਦਿਆਰਥੀ, ਜਿਨ੍ਹਾਂ ਨੇ ਇਸ ਸਾਲ ਕੇਸ ਰੱਖੇ ਹਨ, ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸਮਾਗਮ ਦੇ ਅੰਤ 'ਚ ਅਰਦਾਸ ਉਪਰੰਤ ਵਿਦਿਆਰਥੀਆਂ ਵਲੋਂ ਸ਼ਾਨਦਾਰ ਗਤਕਾ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਦੇ ਚੀਫ ਡਾਇਰੈਕਟਰ ਬੁੱਢਾ ਸਿੰਘ, ਮੈਨੇਜਿੰਗ ਡਾਇਰੈਕਟਰ ਮਨਦੀਪ ਕੌਰ ਅਤੇ ਪਿ੍ੰਸੀਪਲ ਸ੍ਰੀਮਤੀ ਅਜੀਤ ਕੌਰ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਵਿਦਿਆਰਥੀਆਂ ਦੇ ਉਤਸ਼ਾਹ ਅਤੇ ਪ੍ਰਦਰਸ਼ਨ ਦੀ ਭਰਪੂਰ ਸ਼ਲਾਘਾ ਕੀਤੀ | ਚੀਫ਼ ਡਾਇਰੈਕਟਰ ਬੁੱਢਾ ਸਿੰਘ ਨੇ ਵਿਦਿਆਰਥੀਆਂ ਦੀ ਕਲਾ ਅਤੇ ਗੁਰਮਤਿ ਸਿੱਖਿਆ ਦੇ ਵਿਕਾਸ ਵਿਚ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਕਵੀਸ਼ਰੀ ਉਸਤਾਦ ਬਗੀਚਾ ਸਿੰਘ, ਕੀਰਤਨ ਅਧਿਆਪਕ ਅਰਸ਼ਦੀਪ ਸਿੰਘ, ਜਸਵਿੰਦਰ ਸਿੰਘ, ਗੁਰਜੀਤ ਸਿੰਘ, ਗੁਰਮਤਿ ਅਧਿਆਪਕ ਰਾਜਨਬੀਰ ਸਿੰਘ ਅਤੇ ਗਤਕਾ ਉਸਤਾਦ ਕੰਵਰਪਲ ਸਿੰਘ ਦੀ ਵਿਸ਼ੇਸ਼ ਸ਼ਲਾਘਾ ਕੀਤੀ | ਨਾਲ ਹੀ ਉਨ੍ਹਾਂ ਨੇ ਸਕੂਲ ਦੇ ਸਮੂਹ ਅਧਿਆਪਕਾਂ ਦਾ ਧੰਨਵਾਦ ਕੀਤਾ, ਜੋ ਨਿਰੰਤਰ ਮਿਹਨਤ ਕਰਕੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰ ਰਹੇ ਹਨ |

ਪਿਛਲੀ ਖ਼ਬਰ ਸਵ: ਜਥੇਦਾਰ ਗੁਰਨਾਮ ਸਿੰਘ ਕੰਗ ਨਮਿਤ ਸ਼ਰਧਾਂਜਲੀ ਸਮਾਗਮ <br/> ਅਗਲੀ ਖ਼ਬਰ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ 'ਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।