31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਜਨਗਨਣਾ ਦੀ ਤਿਆਰੀ ਸੰਬੰਧੀ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ <br/>

ਜਨਗਣਨਾ ਦੀ ਤਿਆਰੀ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਰਾਹਲੁ | ਤਸਵੀਰ:ਮਨਜੀਤ ਸਿੰਘ <br/> 24-12-2025
ਤਰਨ ਤਾਰਨ, 23 ਦਸੰਬਰ (ਹਰਿੰਦਰ ਸਿੰਘ)- ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਰਦਮਸ਼ੁਮਾਰੀ (ਜਨਗਨਣਾ) ਦੀ ਤਿਆਰੀ ਸਬੰਧੀ ਵਿਸ਼ੇਸ਼ ਮੀਟਿੰਗ ਹੋਈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਰਾਜਦੀਪ ਸਿੰਘ ਬਰਾੜ, ਐੱਸ.ਡੀ.ਐੱਮ. ਤਰਨ ਤਾਰਨ ਗੁਰਮੀਤ ਸਿੰਘ, ਐੱਸ.ਡੀ.ਐੱਮ. ਭਿੱਖੀਵਿੰਡ ਤੇ ਪੱਟੀ ਸਿਮਰਨਜੀਤ ਸਿੰਘ, ਐੱਸ.ਡੀ.ਐੱਮ. ਖਡੂਰ ਸਾਹਿਬ ਸ੍ਰੀ ਸੰਜੀਵ ਸ਼ਰਮਾ, ਸਹਾਇਕ ਕਮਿਸ਼ਨਰ ਡਾ. ਕਰਨਵੀਰ ਸਿੰਘ, ਉਪ ਅਰਥ ਅਤੇ ਅੰਕੜਾ ਸਲਾਹਕਾਰ ਡਾ. ਅਮਨਦੀਪ ਸਿੰਘ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਦਫਤਰ ਉਪ ਅਰਥ ਅਤੇ ਅੰਕੜਾ ਸਲਾਹਕਾਰ ਵਿਖੇ ਤੁਰੰਤ ਪ੍ਰਭਾਵ ਨਾਲ ਜ਼ਿਲ੍ਹਾ ਪੱਧਰੀ ਜਨਗਣਨਾ ਸੈਲ ਸਥਾਪਤ ਕਰਨ ਦੇ ਆਦੇਸ਼ ਦਿੱਤੇ ਗਏ, ਜਿਸ ਦੇ ਨੋਡਲ ਅਫਸਰ ਰਾਜਦੀਪ ਸਿੰਘ ਬਰਾੜ., ਵਧੀਕ ਡਿਪਟੀ ਕਮਿਸ਼ਨਰ (ਜਨਰਲ), ਇੰਚਾਰਜ ਡਾ. ਅਮਨਦੀਪ ਸਿੰਘ ਉਪ ਅਰਥ ਅਤੇ ਅੰਕੜਾ ਸਲਾਹਕਾਰ, ਸਹਾਇਕ ਵਿਨੋਦ ਬੇਰੀ ਏ.ਆਰ.ਓ. ਹੋਣਗੇ | ਉਨ੍ਹਾਂ ਐੱਸ.ਡੀ.ਐੱਮਜ਼ ਨੂੰ ਹਦਾਇਤ ਕੀਤੀ ਕਿ ਮਰਦਮਸ਼ੁਮਾਰੀ ਲਈ ਗਿਣਤੀਕਾਰ ਅਤੇ ਸੁਪਰਵਾਈਜਰਾਂ ਦੀਆਂ ਲਿਸਟਾਂ 15 ਜਨਵਰੀ 2026 ਤੱਕ ਹਰ ਹਾਲ ਭੇਜੀਆਂ ਜਾਣ | ਉਨ੍ਹਾਂ ਕਿਹਾ ਕਿ ਮਰਦਮਸ਼ੁਮਾਰੀ ਦਾ ਪਹਿਲਾ ਪੜਾਅ ਮਈ 2026 ਤੱਕ ਹੋਵੇਗਾ, ਜਿਸ ਵਿਚ ਹਾਊਸ ਲਿਸਟਿੰਗ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਫਰਵਰੀ 2027 ਤੱਕ ਮਰਦਮਸ਼ੁਮਾਰੀ ਦਾ ਦੂਜਾ ਪੜਾਅ ਹੋਵੇਗਾ | ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਸਮੂਹ ਉਪ ਮੰਡਲ ਮੈਜਿਸਟਰੇਟਸ ਨੂੰ ੂੰ ਅਦੇਸ਼ ਕੀਤੇ ਗਏ ਕਿ ਆਪਣੇ ਅਧਿਕਾਰ ਖੇਤਰ ਅੰਦਰ ਸਪੈਸ਼ਲ ਚਾਰਜ ਏਰੀਆ ਜਿਵਾੇ ਕਿ ਬੀ.ਐੱਸ.ਐੱਫ, ਪੁਲਿਸ ਲਾਈਨ, ਜੇਲ੍ਹਾਂ ਆਦਿ ਦੀ ਸ਼ਨਾਖਤ ਕਰਕੇ ਰਿਪੋਰਟ ਤੁਰੰਤ ਭੇਜੀ ਜਾਵੇ |

ਪਿਛਲੀ ਖ਼ਬਰ ਗੁਰਮੀਤ ਭੁੱਲਰ ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਨਿਯੁਕਤ <br/> ਅਗਲੀ ਖ਼ਬਰ ਕਲਾ ਸੁਮਨ ਨੇ 'ਵੰਦੇ ਮਾਤਰਮ' ਸਮਾਰੋਹ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।