31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਗੁਰਮੀਤ ਭੁੱਲਰ ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਨਿਯੁਕਤ <br/>

ਅਜੀਤ ਡੈਸਕ 24-12-2025
ਤਰਨ ਤਾਰਨ, 23 ਦਸੰਬਰ (ਪਰਮਜੀਤ ਜੋਸ਼ੀ)-ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਧਾਲੀਵਾਲ, ਗੁਰਪ੍ਰੀਤ ਸਿੰਘ ਰਿਆੜ, ਜ਼ਿਲਿ੍ਹਆਂ ਦੇ ਪ੍ਰਧਾਨ, ਜਨਰਲ ਸਕੱਤਰਾਂ ਤੇ ਸਟੇਟ ਕਮੇਟੀ ਮੈਬਰਾਂ ਦੀ ਸਾਂਝੀ ਅਗਵਾਈ 'ਚ ਹੋਈ | ਜਿਸ ਵਿਚ ਯੂਨੀਅਨ ਦੀ ਮਜ਼ਬੂਤੀ ਲਈ ਸਰਬਸੰਮਤੀ ਨਾਲ ਗੁਰਮੀਤ ਸਿੰਘ ਭੁੱਲਰ ਨੂੰ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ | ਇਸ ਮੌਕੇ ਗੁਰਪ੍ਰੀਤ ਸਿੰਘ ਰਿਆੜ ਸੂਬਾ ਸਰਪ੍ਰਸਤ, ਦਲਜੀਤ ਸਿੰਘ ਸੱਭਰਵਾਲ ਜੁਆਇੰਟ ਸਕੱਤਰ, ਅਮਨਬੀਰ ਸਿੰਘ ਰੰਧਾਵਾ ਸੂਬਾ ਸੀਨੀਅਰ ਮੀਤ ਪ੍ਰਧਾਨ ਥਾਪਿਆ ਗਿਆ | ਮੀਟਿੰਗ ਵਿਚ ਬੋਲਦੇ ਹੋਏ ਜ਼ਿਲ੍ਹਾ ਪ੍ਰਧਾਨ ਮੋਗਾ ਸ਼ਮਸ਼ੇਰ ਸਿੰਘ, ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਇੰਦਰਪਾਲ ਸਿੰਘ, ਜ਼ਿਲ੍ਹਾ ਪ੍ਰਧਾਨ ਫਰੀਦਕੋਟ ਧਰਮਿੰਦਰ ਸਿੰਘ, ਜ਼ਿਲ੍ਹਾ ਸਰਪਰਸਤ ਫਾਜਿਲਕਾ ਧਰਮਿੰਦਰ ਗੁਪਤਾ, ਹਰਪ੍ਰੀਤ ਸਿੰਘ ਅੰਮਿ੍ਤਸਰ, ਜ਼ਿਲ੍ਹਾ ਸਰਪ੍ਰਸਤ ਗੁਰਦਾਸਪੁਰ ਰਜਿੰਦਰ ਸਿੰਘ ਤਰਨ ਤਾਰਨ ਤੋਂ ਸਟੇਟ ਕਮੇਟੀ ਮੈਂਬਰ ਪਰਮਿੰਦਰ ਸਿੰਘ, ਜੁਗਰਾਜ ਸਿੰਘ ਨੇ ਕਿਹਾ ਕਿ ਯੂਨੀਅਨ ਦੀ ਮਜ਼ਬੂਤੀ ਲਈ ਇਨ੍ਹਾਂ ਜੁਝਾਰੂ ਵਰਕਰਾਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ ਤੇ ਇਨ੍ਹਾਂ ਤੋਂ ਆਸ ਕਰਦੇ ਹਾਂ ਕਿ ਇਹ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਲਈ ਹਰ ਸੰਭਵ ਯਤਨ ਕਰਦੇ ਰਹਿਣਗੇ | ਇਸ ਮੌਕੇ ਅਸ਼ਵਨੀ ਕੁਮਾਰ ਸਟੇਟ ਕਮੇਟੀ ਮੈਂਬਰ, ਹਰਪ੍ਰੀਤ ਸਿੰਘ ਅੰਮਿ੍ਤਸਰ, ਮਨਦੀਪ ਸਿੰਘ ਉਗਰ ਔਲਖ, ਕਰਮਜੀਤ ਵਾਸਦੇਵ ਸੀਨੀਅਰ ਮੀਤ ਪ੍ਰਧਾਨ ਗੁਰਦਾਸਪੁਰ, ਰਾਜਪਾਲ ਸਿੰਘ ਮੀਡੀਆ ਕੋਆਰਡੀਨੇਟਰ ਤਰਨ ਤਾਰਨ, ਪਰਮਿੰਦਰ ਸਿੰਘ ਬੇਗੇਵਾਲ, ਜੁਗਰਾਜ ਸਿੰਘ, ਨਰਿੰਦਰ ਕੁਮਾਰ ਜਨਰਲ ਸਕੱਤਰ ਫਰੀਦਕੋਟ, ਹਰਪ੍ਰੀਤ ਸਹਿਗਲ, ਅਮਨਦੀਪ ਸਿੰਘ ਮੀਡੀਆ ਕੋਆਰਡੀਨੇਟਰ, ਸੰਦੀਪ ਕੁਮਾਰ ਬਲਾਕ ਪ੍ਰਧਾਨ ਅਮਨਦੀਪ ਸਿੰਘ ਬਲਾਕ ਪ੍ਰਧਾਨ, ਬਲਰਾਜ ਕੁਕਰੀ ਬਲਾਕ ਪ੍ਰਧਾਨ, ਨਿਰਮਲਜੀਤ ਸਿੰਘ ਬਲਾਕ ਪ੍ਰਧਾਨ, ਸੰਦੀਪ ਪੁਰੀ, ਨਰਮਲ ਸਿੰਘ, ਪਰਮਿੰਦਰ ਸਿੰਘ, ਅੰਮਿ੍ਤਪਾਲ ਸਿੰਘ ਡੀਪੀ, ਗੁਰਪ੍ਰੀਤ ਸਿੰਘ ਵਿੱਤ ਸਕੱਤਰ, ਗੁਰਚਰਨ ਸਿੰਘ ਡੀਪੀ, ਲਖਬੀਰ ਸਿੰਘ, ਪੁਨੀਤ ਕੁਮਾਰ, ਵਿਸ਼ਾਲ ਸ਼ਰਮਾ ,ਲਖਵਿੰਦਰ ਸਿੰਘ ਲੈਕਚਰਾਰ, ਸੁਖਵਿੰਦਰ ਸਿੰਘ ਅਜੀਤਵਾਲ, ਸੋਢੀ ਸਿੰਘ, ਅੰਕੁਸ਼ ਕੁਮਾਰ ਆਦਿ ਅਧਿਆਪਕ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਸ਼ਹੀਦੀ ਹਫ਼ਤਾ ਮਨਾਇਆ <br/> ਅਗਲੀ ਖ਼ਬਰ ਜਨਗਨਣਾ ਦੀ ਤਿਆਰੀ ਸੰਬੰਧੀ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।