31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਮਨਰੇਗਾ 'ਚ ਤਬਦੀਲੀ ਮਜ਼ਦੂਰਾਂ ਦੇ ਚੁੱਲ੍ਹੇ ਠੰਢੇ ਕਰਨ ਦੀ ਸਾਜਿਸ਼- ਦੇਵੀ ਕੁਮਾਰੀ <br/>

ਅਜੀਤ ਡੈਸਕ 24-12-2025
ਤਰਨ ਤਾਰਨ, 23 ਦਸੰਬਰ (ਪਰਮਜੀਤ ਜੋਸ਼ੀ)-ਭਾਰਤੀ ਕਮਿਊਨਿਸਟ ਪਾਰਟੀ ਦੇ ਸੱਦੇ 'ਤੇ ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਤਰਨ ਤਾਰਨ ਵਿਖੇ ਰੋਸ ਪ੍ਰਦਰਸ਼ਨ ਕਰ ਕੇ ਮੋਦੀ ਸਰਕਾਰ ਦਾ ਪੁਤਲਾ ਸਾੜਿਆ ਗਿਆ | ਜਿਸ ਦੀ ਅਗਵਾਈ ਪੱਪਾ ਮਸੀਹ ਚੂਸਲੇਵੜ ਨੇ ਕੀਤੀ | ਸੰਬੋਧਨ ਕਰਦਿਆਂ ਪੰਜਾਬ ਖੇਤ ਮਜ਼ਦੂਰ ਸਭਾ ਦੀ ਸੂਬਾ ਜਨਰਲ ਸਕੱਤਰ ਕਾਮਰੇਡ ਦੇਵੀ ਕੁਮਾਰੀ ਸਰਹਾਲੀ ਕਲਾ, ਜ਼ਿਲ੍ਹਾ ਸਕੱਤਰ ਕਾਮਰੇਡ ਸੁਖਦੇਵ ਸਿੰਘ ਕੋਟ ਧਰਮ ਚੰਦ ਕਲਾ, ਜ਼ਿਲ੍ਹਾ ਮੀਤ ਸਕੱਤਰ ਕਾਮਰੇਡ ਰਸ਼ਪਾਲ ਸਿੰਘ ਘੁਰਕਵਿੰਡ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਮਨਰੇਗਾ ਦਾ ਸਿਰਫ ਨਾਮ ਹੀ ਨਹੀਂ ਬਦਲਿਆ ਗਿਆ ਸਗੋਂ ਇਸ 'ਚ ਕੀਤੀਆਂ ਮਜ਼ਦੂਰ ਮਾਰੂ ਸੋਧਾਂ ਨੂੰ ਇਸ ਸਕੀਮ ਤਹਿਤ ਮਜ਼ਦੂਰ ਵਰਗ ਨੂੰ ਮਿਲਦਾ ਨਾ ਮਾਤਰ ਰੁਜ਼ਗਾਰ ਖੋਹ ਕੇ ਕਿਰਤੀ ਲੋਕਾਂ ਦੇ ਚੁੱਲ੍ਹੇ ਠੰਢੇ ਕਰਨ ਦੀ ਸਾਜਿਸ਼ ਕਰਾਰ ਦਿੱਤਾ | ੳਨਾ ਕਿਹਾ ਕਿ ਹਰੀ ਕ੍ਰਾਂਤੀ ਅਤੇ ਨਿੱਜੀਕਰਨ ਦੀਆਂ ਨੀਤੀਆਂ ਤਹਿਤ ਅਥਾਹ ਬੇਰੁਜ਼ਗਾਰੀ ਦਾ ਸੰਤਾਪ ਹੰਢਾਉਂਦੇ ਖੇਤ ਮਜ਼ਦੂਰਾਂ ਨੂੰ ਮਨਰੇਗਾ ਤਹਿਤ ਪਹਿਲਾਂ ਹੀ ਨਿਗੂਣਾ ਰੁਜ਼ਗਾਰ ਦਿੱਤਾ ਜਾ ਰਿਹਾ ਸੀ ਪਰ ਹੁਣ ਮੋਦੀ ਸਰਕਾਰ ਇਸ ਸਕੀਮ 'ਤੇ ਹੋਣ ਵਾਲੇ ਖਰਚੇ ਦਾ ਕੇਂਦਰ ਸਰਕਾਰ ਦੁਆਰਾ ਪਾਇਆ ਜਾਂਦਾ 90 ਫੀਸਦੀ ਬਜਟ ਹਿੱਸਾ ਘਟਾ ਕੇ 60 ਫੀਸਦੀ ਕਰਨ ਅਤੇ ਸੂਬਾ ਸਰਕਾਰਾਂ ਵਲੋਂ 40 ਫੀਸਦੀ ਹਿੱਸਾ ਪਾਉਣ ਦੀ ਸ਼ਰਤ ਲਾ ਕੇ ਇਸ ਸਕੀਮ ਦਾ ਭੋਗ ਪਾ ਰਹੀ ਹੈ | ਉਨ੍ਹਾਂ ਆਖਿਆ ਕਿ ਇਕ ਤਾਂ ਪਹਿਲਾਂ ਹੀ ਕੇਂਦਰ ਦੇ ਮੁਕਾਬਲੇ ਸੂਬਿਆਂ ਦੀ ਮਾਲੀ ਹਾਲਤ ਪਤਲੀ ਹੈ ਅਤੇ ਦੂਜਾ ਕੇਂਦਰ ਤੇ ਸੂਬਾਈ ਸਰਕਾਰਾਂ ਵਲੋਂ ਇਕ ਦੂਜੇ 'ਤੇ ਬਜ਼ਟ ਨਾ ਜੁਟਾਉਣ ਦੇ ਦੋਸ਼ ਮੜ੍ਹ ਕੇ ਮਜ਼ਦੂਰਾਂ ਦੇ ਰੁਜ਼ਗਾਰ ਨੂੰ ਹੋਰ ਵੀ ਖੋਰਾ ਲਾਇਆ ਜਾਵੇਗਾ | ਇਸ ਮੌਕੇ ਕਾਮਰੇਡ ਜਸਪਾਲ ਸਿੰਘ ਚੂਸਲੇਵੜ, ਕਾਮਰੇਡ ਸਰਵਨ ਸਿੰਘ ਕਿਰਤੋਵਾਲ, ਕਾਮਰੇਡ ਕੁਲਵੰਤ ਸਿੰਘ ਖਡੂਰ ਸਾਹਿਬ, ਕਾਮਰੇਡ ਕਸ਼ਮੀਰ ਸਿੰਘ ਭਲਾਈਪੁਰ, ਕਾਮਰੇਡ ਅਮਨਦੀਪ ਸਿੰਘ ਭੱਠਲ, ਕਾਮਰੇਡ ਬਲਜਿੰਦਰ ਕੌਰ ਸਰਹਾਲੀ ਕਲਾ, ਗਗਨਦੀਪ ਸਿੰਘ ਨੂਰਪੁਰ, ਜੈਦੀਪ ਸਿੰਘ ਮਾਨੋਚਾਹਲ, ਕੁਲਬੀਰ ਸਿੰਘ, ਸੁਖਦੇਵ ਸਿੰਘ ਕਿਰਤੋਵਾਲ, ਹਰਜੀਤ ਕੌਰ ਭਲਾਈਪੁਰ, ਸਾਗਰ ਸਿੰਘ, ਮਲਕਰਾਜ ਕੋਰ ਮਹਿਮਾ ਪੰਡੋਰੀ,ਨਿਰਮਲ ਸਿੰਘ ਗਿੱਲ ਵੜੈਚ, ਬਲਵਿੰਦਰ ਕੌਰ ਮਹਿਮਾ ਪੰਡੋਰੀ, ਮੁਲਤਾਜ ਸਿੰਘ, ਇੰਦਰਜੀਤ ਕੌਰ ਮਹਿਮਾ ਪਡੋਰੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਕਸੇਲ ਵਿਖੇ ਸ਼ਹੀਦੀ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਸ਼ਹੀਦੀ ਹਫ਼ਤਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।