03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਕੁੱਟਮਾਰ ਦੇ ਸ਼ਿਕਾਰ ਅਪਾਹਜ ਨੌਜਵਾਨ ਨੇ ਐੱਸ.ਪੀ.(ਐਚ) ਨੂੰ ਦਿੱਤੀ ਦਰਖ਼ਾਸਤ <br/>

ਅਜੀਤ ਡੈਸਕ 26-12-2025
ਤਰਨ ਤਾਰਨ, 25 ਦਸੰਬਰ (ਪਰਮਜੀਤ ਜੋਸ਼ੀ)- ਕੁੱਟਮਾਰ ਦਾ ਸ਼ਿਕਾਰ ਹੋਏ ਅੰਗਹੀਣ ਨੌਜਵਾਨ ਵਲੋਂ ਐੱਸ.ਪੀ.(ਐੱਚ) ਸੁਖਨਿੰਦਰ ਸਿੰਘ ਦੇ ਦਫ਼ਤਰ ਪਹੁੰਚ ਕੇ ਉਸ ਨਾਲ ਕੁੱਟਮਾਰ ਕਰਨ ਵਾਲਿਆਂ ਖਿਲਾਫ਼ ਕਾਨੂੰਨੀ ਕਾਰਵਾਈ ਲਈ ਦਰਖ਼ਾਸਤ ਦਿੱਤੀ ਗਈ ਹੈ | ਕੁੱਟਮਾਰ ਦਾ ਸ਼ਿਕਾਰ ਹੋਏ ਨਵਨੀਤ ਸਿੰਘ ਰਤੀਆ ਪੁੱਤਰ ਸਵ. ਹਰਚਰਨ ਸਿੰਘ ਵਾਸੀ ਪਿੰਡ ਮੱਲੀਆਂ ਨੇ ਦੱਸਿਆ ਕਿ ਉਹ ਅਪਾਹਜ ਹੈ ਅਤੇ ਉਸ ਨਾਲ ਕੁਝ ਵਿਅਕਤੀਆਂ ਵਲੋਂ 20 ਦਸੰਬਰ ਨੂੰ ਗਾਲੀ ਗਲੋਚ ਅਤੇ ਕੁੱਟਮਾਰ ਕੀਤੀ ਗਈ ਹੈ | ਉਸ ਵਲੋਂ ਤਰਨ ਤਾਰਨ ਦੇ ਸਿਵਲ ਹਸਪਤਾਲ ਤੋਂ ਡਾਕਟਰੀ ਮੁਲਾਹਜ਼ਾ ਵੀ ਕਰਵਾਇਆ ਗਿਆ ਹੈ | ਕੁੱਟਮਾਰ ਸਬੰਧੀ ਉਸ ਵਲੋਂ ਥਾਣਾ ਸਿਟੀ ਤਰਨ ਤਾਰਨ ਦਰਖਾਸਤ ਦਿੱਤੀ ਗਈ ਪਰ ਕੋਈ ਕਰਵਾਈ ਨਹੀਂ ਹੋਈ | ਨਵਨੀਤ ਸਿੰਘ ਰਤੀਆ ਨੇ ਐੱਸ.ਪੀ.(ਐੱਚ) ਸੁਖਨਿੰਦਰ ਸਿੰਘ ਨੂੰ ਦਰਖਾਸਤ ਦਿੰਦਿਆਂ ਮੰਗ ਕੀਤੀ ਕਿ ਉਸ ਨਾਲ ਕੁੱਟਮਾਰ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ |

ਪਿਛਲੀ ਖ਼ਬਰ ਦੀ ਅਲਪਾਈਨ ਸਕੂਲ ਤਰਨ ਤਾਰਨ ਨੇ ਸ਼ਹੀਦੀ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਲੜਕੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲਾ ਮੁੱਖ ਮੁਲਜ਼ਮ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।