03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਦੀ ਅਲਪਾਈਨ ਸਕੂਲ ਤਰਨ ਤਾਰਨ ਨੇ ਸ਼ਹੀਦੀ ਸਮਾਗਮ ਕਰਵਾਇਆ <br/>

ਅਜੀਤ ਡੈਸਕ 26-12-2025
ਤਰਨ ਤਾਰਨ, 25 ਦਸੰਬਰ (ਹਰਿੰਦਰ ਸਿੰਘ)-ਦੀ ਐਲਪਾਈਨ ਸਕੂਲ ਤਰਨ ਤਾਰਨ ਵਲੋਂ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਪਿੰਡ ਪੰਡੋਰੀ ਗੋਲਾ ਦੇ ਗੁਰਦੁਆਰਾ ਸਾਹਿਬ ਗਰੀਬ ਦਾਸ ਜੀ ਅਤੇ ਪਿੰਡ ਕਲਾਂ ਦੇ ਗੁਰਦੁਆਰਾ ਸਾਹਿਬ ਸਿੰਘ ਸਭਾ ਪੱਤੀ ਸਰਵਾਣੀ ਵਿਚ ਕੀਤਾ ਗਿਆ | ਇਸ ਮੌਕੇ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਕਵਿਤਾ ਪ੍ਰਤੀਯੋਗਤਾ ਅਤੇ ਰੰਗ-ਭਰਨ (ਕਲਰਿੰਗ) ਪ੍ਰਤਿਯੋਗਿਤਾ ਕਰਵਾਈ ਗਈ | ਇਸ ਮੌਕੇ ਪਿੰਡ ਦੇ ਸਰਪੰਚ ਸਾਹਿਬ ਜੀ ਦੇ ਸਹਿਯੋਗ ਨਾਲ ਸਫ਼ਲਤਾਪੂਰਵਕ ਸੰਪੰਨ ਹੋਇਆ | ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ, ਬਲੀਦਾਨ ਅਤੇ ਸਿੱਖ ਇਤਿਹਾਸ ਨਾਲ ਜੋੜਣਾ ਸੀ | ਸਕੂਲ ਦੀ ਪਿ੍ੰਸੀਪਲ ਮੈਡਮ ਅਤੇ ਮੈਨੇਜਮੈਂਟ ਟੀਮ ਨੇ ਖੁਦ ਹਾਜ਼ਰ ਹੋ ਕੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਸਮਾਗਮ ਦੇ ਅੰਤ ਵਿਚ ਸਾਰੇ ਵਿਦਿਆਰਥੀਆਂ ਵਲੋਂ ਮੂਲ ਮੰਤਰ ਦਾ ਪਾਠ ਅਤੇ ਸਿਮਰਨ ਕਰਵਾਇਆ |

ਪਿਛਲੀ ਖ਼ਬਰ ਨਾਗਰਿਕਾਂ ਦੀ ਸਹੂਲਤ ਲਈ ਅੰਮਿ੍ਤਸਰ ਅਤੇ ਤਰਨ ਤਾਰਨ ਡਾਕਘਰਾਂ 'ਚ ਡਾਕ ਬੁਕਿੰਗ ਦੇ ਸਮੇਂ 'ਚ ਬਦਲਾਅ <br/> ਅਗਲੀ ਖ਼ਬਰ ਕੁੱਟਮਾਰ ਦੇ ਸ਼ਿਕਾਰ ਅਪਾਹਜ ਨੌਜਵਾਨ ਨੇ ਐੱਸ.ਪੀ.(ਐਚ) ਨੂੰ ਦਿੱਤੀ ਦਰਖ਼ਾਸਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।