03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਟੋਲ ਪਲਾਜ਼ਾ ਅਧਿਕਾਰੀਆਂ ਨੇ ਵਾਹਨਾਂ ਪਿੱਛੇ ਲਗਾਏ ਰਿਫਲੈਕਟਰ <br/>

ਅਜੀਤ ਡੈਸਕ 26-12-2025
ਤਰਨ ਤਾਰਨ, 25 ਦਸੰਬਰ (ਪਰਮਜੀਤ ਜੋਸ਼ੀ)- ਪਿਛਲੇ ਦਿਨਾਂ ਤੋਂ ਲਗਾਤਾਰ ਪੈ ਰਹੀ ਧੁੰਦ ਦੇ ਕਾਰਨ ਰਾਸ਼ਟਰੀ ਰਾਜ ਮਾਰਗ 'ਤੇ ਵੀ ਧੁੰਦ ਦੇ ਕਾਰਨ ਵਾਹਨ ਚਾਲਕਾਂ ਨੂੰ ਹੌਲੀ ਰਫ਼ਤਾਰ ਨਾਲ ਆਪਣੀ ਮੰਜਿਲ ਵੱਲ ਵਧਦੇ ਦੇਖਿਆ ਗਿਆ ਹੈ | ਲਗਾਤਾਰ ਪੈ ਰਹੀ ਧੁੰਦ ਨੂੰ ਦੇਖਦਿਆਂ ਟੋਲ ਪਲਾਜ਼ਾ ਉਸਮਾ ਦੇ ਅਧਿਕਾਰੀਆਂ ਵਲੋਂ ਵੱਖ-ਵੱਖ ਵਾਹਨਾਂ ਪਿੱਛੇ ਰਿਫ਼ਲੈਕਟਰ ਲਗਾਏ ਗਏ ਹਨ ਤਾਂ ਜੋ ਪਿੱਛੋਂ ਆਉਂਦੀ ਆਵਾਜਾਈ ਨੂੰ ਧੁੰਦ ਦੌਰਾਨ ਕੋਈ ਮੁਸ਼ਕਿਲ ਨਾ ਆਵੇ | ਉਸਮਾ ਟੋਲ ਪਲਾਜ਼ਾ 'ਤੇ ਵਾਹਨਾਂ ਨੂੰ ਰਿਫਲੈਕਟਰ ਲਗਾਉਣ ਮੌਕੇ ਵੱਖ-ਵੱਖ ਵਾਹਨ ਚਾਲਕਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਹੈ | ਇਸ ਮੌਕੇ ਟੋਲ ਮੈਨੇਜਰ ਸਤਿੰਦਰ ਚੌਧਰੀ, ਮੈਨੇਜਰ ਤਨਵੀਰ ਸਿੰਘ ਨੇ ਦੱਸਿਆ ਕਿ ਇਹ ਰਿਫਲੈਕਟਰ ਰਾਤ ਦੇ ਸਮੇਂ ਦੂਰੋਂ ਚਮਕਦੇ ਹਨ, ਜਿਸਦੇ ਨਾਲ ਵਾਹਨ ਚਾਲਕਾਂ ਨੂੰ ਅੱਗੇ ਚੱਲ ਰਹੇ ਵਾਹਨ ਦਾ ਅੰਦਾਜ਼ਾ ਪਹਿਲਾਂ ਤੋਂ ਹੀ ਲੱਗ ਜਾਂਦਾ ਹੈ ਅਤੇ ਇਹ ਰਿਫਲੈਕਟਰ ਮੁਫਤ ਵਿਚ ਲਗਾਏ ਜਾ ਰਹੇ ਹਨ |

ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪਿੱਦੀ ਦੇ ਵਿਦਿਆਰਥੀਆਂ ਨੇ ਪ੍ਰਤੀਯੋਗਤਾਵਾਂ 'ਚੋਂ ਮਾਰੀਆਂ ਮੱਲਾਂ <br/> ਅਗਲੀ ਖ਼ਬਰ ਗੋਇੰਦਵਾਲ ਜੇਲ੍ਹ 'ਚ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਅਤੇ ਤੰਬਾਕੂ ਦੇ ਪੈਕੇਟ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।