02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਡਿਪਟੀ ਕਮਿਸ਼ਨਰ ਵਲੋਂ ਸਮਰਪਣ ਸਪੈਸ਼ਲ ਸਕੂਲ ਦੇ ਜੇਤੂ ਖਿਡਾਰੀਆਂ ਨਾਲ ਵਿਸ਼ੇਸ਼ ਮਿਲਣੀ <br/>

ਅਜੀਤ ਡੈਸਕ 26-12-2025
ਤਰਨ ਤਾਰਨ, 25 ਦਸੰਬਰ (ਇਕਬਾਲ ਸਿੰਘ ਸੋਢੀ)- ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਵਲੋਂ ਇਲਾਕੇ ਦੀ ਨਾਮਵਰ ਸੰਸਥਾ ਸਮਰਪਣ ਸੁਸਾਇਟੀ ਵਲੋਂ ਚਲਾਏ ਜਾ ਰਹੇ ਸਮਰਪਣ ਸਪੈਸ਼ਲ ਸਕੂਲ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਸਮਰਪਣ ਸਕੂਲ ਦੇ ਜੇਤੂ ਖਿਡਾਰੀਆਂ ਨਾਲ ਖਾਸ ਮੁਲਾਕਾਤ ਕੀਤੀ | 12 ਤੋਂ 14 ਦਸੰਬਰ ਨੂੰ ਜਲੰਧਰ ਵਿਖੇ ਹੋਈਆਂ ਰਾਜ ਪੱਧਰੀ 26ਵੀਆਂ ਪੰਜਾਬ ਸਟੇਟ ਸਪੈਸ਼ਲ ਉਲੰਪਿਕ ਖੇਡਾਂ 'ਚ ਸਮਰਪਣ ਸਪੈਸ਼ਲ ਸਕੂਲ ਵਲੋਂ ਬਹੁਤ ਵਧੀਆ ਪ੍ਰਦਰਸ਼ਨ ਕਰਦੇ ਹੋਏ ਪੂਰੇ ਪੰਜਾਬ 'ਚੋਂ ਮੀਡੀਅਮ ਸਕੂਲ ਕੈਟੇਗਰੀ 'ਚ ਪਹਿਲਾ ਸਥਾਨ ਹਾਸਲ ਕਰਕੇ ਓਵਰਆਲ ਟਰਾਫੀ ਜਿੱਤੀ | ਇਸ ਪ੍ਰਾਪਤੀ ਲਈ ਡਿਪਟੀ ਕਮਿਸ਼ਨਰ ਸਮਰਪਣ ਸਪੈਸ਼ਲ ਸਕੂਲ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਬੱਚਿਆਂ ਨੂੰ ਸਨਮਾਨਿਤ ਕੀਤਾ | ਸਮਰਪਣ ਸਪੈਸ਼ਲ ਸਕੂਲ ਦੇ ਡਾਇਰੈਕਟਰ ਅਮਨਪ੍ਰੀਤ ਕੌਰ ਵਲੋਂ ਦੱਸਿਆ ਗਿਆ ਡਿਪਟੀ ਕਮਿਸ਼ਨਰ ਵਲੋਂ ਸੰਸਥਾ ਦੁਆਰਾ ਕੀਤੇ ਜਾ ਰਹੇ ਕੰਮਾਂ ਦੀ ਬਹੁਤ ਸ਼ਲਾਘਾ ਕੀਤੀ | ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਜੇਤੂ ਖਿਡਾਰੀਆਂ ਨੂੰ ਮੈਡਲ ਅਤੇ ਸਨਮਾਨ ਚਿੰਨ ਭੇਟ ਕੀਤੇ ਗਏ | ਸੰਸਥਾ ਵਲੋਂ ਜੇਤੂ ਖਿਡਾਰੀਆਂ ਨੂੰ ਜੈਕਟਾਂ ਅਤੇ ਟਿਫਨ ਬਾਕਸ ਤੋਹਫੇ ਦੇ ਤੌਰ 'ਤੇ ਦਿੱਤੇ ਗਏ | ਡਿਪਟੀ ਕਮਿਸ਼ਨਰ ਵਲੋਂ ਅਥਲੀਟ ਸਪਰੀਤ ਫਤਹਿ ਸਿੰਘ, ਰੋਬਨਦੀਪ ਸਿੰਘ, ਸੁਖਮੀਤ ਪਾਲ ਸਿੰਘ, ਗੁਰਤੇਜ ਸਿੰਘ, ਅੰਮਿ੍ਤਪਾਲ ਸਿੰਘ, ਕਰਨਜੀਤ ਸਿੰਘ, ਲਵਲੀਨ ਸਿੰਘ, ਰਮਨਦੀਪ ਕੌਰ, ਅਮਨਪ੍ਰੀਤ ਕੌਰ, ਗੁਰਨੂਰ ਕੌਰ, ਪ੍ਰੀਤ ਕੌਰ ਅਤੇ ਸ਼ਹਿਰੀਨ ਕੌਰ ਨੂੰ ਸਨਮਾਨਿਤ ਕੀਤਾ | ਇਸ ਮੌਕੇ ਜ਼ਿਲ੍ਹਾ ਹੈਲਥ ਅਫਸਰ ਡਾਕਟਰ ਸੁਖਬੀਰ ਕੌਰ ਬੱਚਿਆਂ ਦੀ ਹੌਸਲਾ ਅਫਜ਼ਾਈ ਕਰਨ ਵਿਸ਼ੇਸ਼ ਤੌਰ 'ਤੇ ਪਹੁੰਚੇ | ਸੁਸਾਇਟੀ ਦੇ ਪ੍ਰਧਾਨ ਸੁਖਜੀਤਪਾਲ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸਾਹਿਬ ਵਲੋਂ ਸੰਸਥਾ ਨੂੰ ਹਰ ਕਿਸਮ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ |

ਪਿਛਲੀ ਖ਼ਬਰ ਐੱਸ.ਐੱਸ.ਐੱਸ. ਪਬਲਿਕ ਸਕੂਲ ਜੰਡੋਕੇ ਚੇਤਨਾ ਪਰਖ ਪ੍ਰੀਖਿਆ 'ਚ ਮੋਹਰੀ <br/> ਅਗਲੀ ਖ਼ਬਰ ਸਵਾਮੀ ਵਿਵੇਕਾਨੰਦ ਮੈਡੀਕਲ ਮਿਸ਼ਨ ਟੀ.ਆਈ. ਨੇ ਨੱੁਕੜ ਨਾਟਕ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।