02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

1 ਕਿੱਲੋ 492 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ <br/>

ਅਜੀਤ ਡੈਸਕ 26-12-2025
ਝਬਾਲ, 25 ਦਸੰਬਰ (ਸੁਖਦੇਵ ਸਿੰਘ)- ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਗਸ਼ਤ ਦੌਰਾਨ 1 ਕਿਲੋ 492 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਇਸ ਸੰਬੰਧੀ ਥਾਣਾ ਮੁਖੀ ਸਰਾਏ ਅਮਾਨਤ ਖਾਂ ਦੇ ਥਾਣਾ ਮੁਖੀ ਸਬ ਇੰਸਪੈਕਟਰ ਬਲਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਜਦ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਅੱਡਾ ਮਾਣਕਪੁਰ ਨੇੜੇ ਪੁੱਜੇ ਤਾਂ ਸਾਹਮਣੇ ਤੋਂ ਬਿਨਾਂ ਨੰਬਰ ਆ ਰਹੀ ਡਾਰਕ ਗਰੇਅ ਰੰਗ ਦੀ ਵਰਨਾ ਕਾਰ ਨੂੰ ੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਗੱਡੀ ਵਿਚੋਂ 1 ਕਿਲੋ 492 ਗ੍ਰਾਮ ਹੈਰੋਇਨ ਬਰਾਮਦ ਹੋਈ | ਫ਼ੜੇ ਗਏ ਵਿਅਕਤੀਆਂ ਦੀ ਪਛਾਣ ਨਸ਼ੀਬ ਸਿੰਘ ਪੁੱਤਰ ਮਿਲਖਾ ਸਿੰਘ ਵਾਸੀ ਗੰਡੀਵਿੰਡ ਵਜੋਂ ਹੋਈ | ਪੁਲਿਸ ਨੇ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਜਮਹੂਰੀ ਕਿਸਾਨ ਸਭਾ ਵਲੋਂ ਡੀ.ਸੀ. ਦਫ਼ਤਰ ਅੱਗੇ ਰੋਸ ਧਰਨਾ <br/> ਅਗਲੀ ਖ਼ਬਰ ਸਾਈਬਰ ਕ੍ਰਾਈਮ ਪੁਲਿਸ ਵਲੋਂ ਧੋਖਾਧੜੀ ਮਾਮਲੇ ਵਿਚ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।