01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਲੰਗਰ ਕਮੇਟੀ ਗੁ. ਕੋਠਾ ਸਾਹਿਬ ਵੱਲ੍ਹਾ ਵਲੋਂ ਸ਼ਹੀਦੀ ਦਿਹਾੜੇ ਤੇ ਬਾਬਾ ਮੋਤੀ ਰਾਮ ਜੀ ਦੀ ਯਾਦ 'ਚ ਦੁੱਧ ਦੇ ਲੰਗਰ ਲਗਾਏ

ਅਜੀਤ ਡੈਸਕ 26-12-2025
ਨਵਾਂ ਪਿੰਡ, 25 ਦਸੰਬਰ (ਜਸਪਾਲ ਸਿੰਘ)-350 ਸਾਲਾ ਸ਼ਹੀਦੀ ਸ਼ਤਾਬਦੀ, ਮਾਤਾ ਗੁਜਰੀ ਜੀ, ਚਾਰ ਸਾਹਿਬਜ਼ਦਿਆਂ, ਸ਼ਹੀਦ ਬੀਬੀ ਹਰਸ਼ਰਨ ਕੌਰ ਜੀ, ਬਾਬਾ ਮੋਤੀ ਰਾਮ ਜੀ ਮਹਿਰਾ ਅਤੇ ਦੁਨੀਆਂ ਦੇ ਇਤਿਹਾਸ ਅੰਦਰ ਗੜ੍ਹੀ ਚਮਕੌਰ ਦੀ ਅਨੋਖੀ ਜੰਗ ਦੇ ਸਮੂਹ ਸ਼ਹੀਦ ਸਿੰਘਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਲੰਗਰ ਕਮੇਟੀ ਗੁਰਦੁਆਰਾ ਕੋਠਾ ਸਾਹਿਬ ਵੱਲ੍ਹਾ ਵਲੋਂ ਦੁੱਧ ਦੇ ਅਟੁੱਟ ਲੰਗਰ ਲਗਏ ਗਏ | ਇਸ ਮੌਕੇ ਸਥਾਨਕ ਤੇ ਆਸ ਪਾਸ ਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਬਾਬਾ ਮੋਤੀ ਰਾਮ ਜੀ ਮਹਿਰਾ ਦੀ ਉਸ ਸੇਵਾ, ਉਸਦੀ ਤੇ ਉਸਦੇ ਪਰਿਵਾਰ ਦੀ ਅਨੌਖੀ ਸ਼ਹੀਦੀ ਨੂੰ ਯਾਦ ਕਰਦਿਆਂ ਸੰਗਤੀ ਰੂਪ 'ਚ ਵਾਹਿਗੁਰੂ ਜੀ ਦਾ ਸਿਮਰਨ ਕਰਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ | ਇਸ ਮੌਕੇ ਸਮੂਹ ਮੈਂਬਰਾਨ ਲੰਗਰ ਕਮੇਟੀ ਗੁਰਦੁਆਰਾ ਕੋਠਾ ਸਾਹਿਬ ਵੱਲ੍ਹਾ ਨਰਿੰਦਰ ਪਾਲ ਸਿੰਘ ਸੋਹਲ, ਕੰਵਲਜੀਤ ਸਿੰਘ ਸੋਹਲ, ਰਜਵੰਤ ਸਿੰਘ, ਹਰਪ੍ਰੀਤ ਸਿੰਘ, ਜਸਮੇਲ ਸਿੰਘ, ਸਵਿੰਦਰ ਸਿੰਘ, ਬਲਵਿੰਦਰ ਸਿੰਘ, ਗੁਰਦਿਆਲ ਸਿੰਘ, ਸਤਿਨਾਮ ਸਿੰਘ, ਨਿਸ਼ਾਨ ਸਿੰਘ, ਗੁਰਜੀਤ ਸਿੰਘ, ਕਰਨ, ਗੁਰਮੇਜ ਸਿੰਘ, ਸੁਰਿੰਦਰ ਸਿੰਘ, ਆਦਿ ਵਲੋਂ ਸੰਗਤਾਂ ਨੂੰ ਦੁੱਧ ਸ਼ਕਾਅ ਕੇ ਨਿਸ਼ਕਾਮ ਸੇਵਾ ਕੀਤੀ ਗਈ |
ਪਿਛਲੀ ਖ਼ਬਰ ਅਜਨਾਲਾ ਸ਼ਹਿਰ ਦੀ ਵਧੀ ਹੱਦ ਨਗਰ ਪੰਚਾਇਤ ਵਿਚ ਸ਼ਾਮਿਲ ਹੋਇਆ ਪਿੰਡ ਭੱਖਾ ਹਰੀ ਸਿੰਘ-ਕੁਲਦੀਪ ਸਿੰਘ ਧਾਲੀਵਾਲ ਅਗਲੀ ਖ਼ਬਰ ਜਮਹੂਰੀ ਕਿਸਾਨ ਸਭਾ ਵਲੋਂ ਡੀ.ਸੀ. ਦਫ਼ਤਰ ਅੱਗੇ ਰੋਸ ਧਰਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।