01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਬਾਬਾ ਬਕਾਲਾ ਵਲੋਂ ਖੂਨਦਾਨ ਕੈਂਪ ਲਾਏ ਜਾਣ ਸੰਬੰਧੀ ਮੀਟਿੰਗ

ਅਜੀਤ ਡੈਸਕ 26-12-2025
ਬਾਬਾ ਬਕਾਲਾ ਸਾਹਿਬ 25 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਦੀ ਰੈਵੀਨਿਊ ਪਟਵਾਰ ਯੂਨੀਅਨ, ਬਾਬਾ ਬਕਾਲਾ ਸਾਹਿਬ ਦੀ ਇਕ ਅਹਿਮ ਮੀਟਿੰਗ ਤਹਿਸੀਲ ਪ੍ਰਧਾਨ ਅੰਗਰੇਜ਼ ਸਿੰਘ ਦੇਵੀਦਾਸਪੁਰਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਜਿੱਥੇ ਤਹਿਸੀਲ ਬਾਬਾ ਬਕਾਲਾ ਸਾਹਿਬ ਨਾਲ ਸੰਬੰਧਿਤ ਪਟਵਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ 'ਤੇ ਵਿਚਾਰਾਂ ਕੀਤੀਆਂ ਗਈਆਂ ਅਤੇ ਇਸ ਸੰਬੰਧੀ ਸਥਾਨਕ ਪ੍ਰਸ਼ਾਸਨ ਨੂੰ ੁ ਮਿਲਣ ਦਾ ਪ੍ਰੋਗਰਾਮ ਉਲੀਕਿਆ ਗਿਆ, ਉੱਥੇ ਪ੍ਰਧਾਨ ਅੰਗਰੇਜ਼ ਸਿੰਘ ਦੇਵੀਦਾਸਪੁਰਾ ਨੇ ਕਿਹਾ ਕਿ ਰੈਵੀਨਿਊ ਪਟਵਾਰ ਯੂਨੀਅਨ, ਬਾਬਾ ਬਕਾਲਾ ਸਾਹਿਬ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ ਰੱਖਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਰੈਵੀਨਿਊ ਪਟਵਾਰ ਯੂਨੀਅਨ, ਬਾਬਾ ਬਕਾਲਾ ਸਾਹਿਬ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਨਵੇਂ ਸਾਲ ਦੇ ਸ਼ੁੱਭ ਅਵਸਰ 'ਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਥੈਲੇਸੀਮੀਆਂ ਬਿਮਾਰੀ ਤੋਂ ਪੀੜਤ ਬੱਚਿਆਂ ਲਈ ਪੰਜਵਾਂ ਵਿਸ਼ਾਲ ਖੂਨਦਾਨ ਕੈਂਪ ਮਿਤੀ 1 ਜਨਵਰੀ 2026 ਨੂੰ ਤਹਿਸੀਲ ਕੰਪਲੈਕਸ ਬਾਬਾ ਬਕਾਲਾ ਸਾਹਿਬ ਵਿਖੇ ਲਾਇਆ ਜਾਵੇਗਾ | ਜਿਸਦੀਆਂ ਤਿਆਰੀਆਂ ਸੰਬੰਧੀ ਰੂਪ ਰੇਖਾ ਤਿਆਰ ਕੀਤੀ ਗਈ | ਇਸ ਸਮੇਂ ਜਨਰਲ ਸਕੱਤਰ ਗੁਰਦੇਵ ਸਿੰਘ ਬੁੱਟਰ, ਮੇਹਰਬਾਨ ਸਿੰਘ ਖ਼ਜ਼ਾਨਚੀ ਤੋਂ ਇਲਾਵਾ ਕਾਨੂੰਗੋ ਰਣਜੀਤ ਸਿੰਘ, ਕਾਨੂੰਗੋ ਸੁਖਦੇਵ ਸਿੰਘ, ਪਟਵਾਰੀ ਰਵਿੰਦਰ ਕੌਰ, ਸੁਰਿੰਦਰ ਸਿੰਘ, ਕਿਰਨਦੀਪ ਕੌਰ, ਸਬਪ੍ਰੀਤ ਕੌਰ, ਸੁਖਚੈਨ ਸਿੰਘ, ਬਲਵਿੰਦਰ ਸਿੰਘ, ਪ੍ਰਭਜੋਤ ਸਿੰਘ, ਹਰਜਿੰਦਰ ਸਿੰਘ, ਗੁਰਮੇਜ ਸਿੰਘ, ਗੌਰਵ ਸਿੰਘ ਤਰਸਿੱਕਾ, ਹਰਪ੍ਰਤਾਪ ਸਿੰਘ, ਮਨਪ੍ਰੀਤ ਸਿੰਘ, ਮਨਦੀਪ ਸਿੰਘ ਕੰਗ, ਬਿਕਰਮਜੀਤ ਸਿੰਘ, ਗੌਰਵ ਬਿਆਸ, ਹਰਪ੍ਰੀਤ ਸਿੰਘ ਬਿਆਸ, ਹਰਪ੍ਰੀਤ ਸਿੰਘ ਨਾਗੋਕੇ, ਮਨਮੀਤ ਸਿੰਘ ਮੌਜੂਦ ਸਨ |
ਪਿਛਲੀ ਖ਼ਬਰ ਗੁਰਦੁਆਰਾ ਬਾਬਾ ਗੁਲਾਬ ਦਾਸ ਦੀ ਯਾਦ ਨੂੰ ਸਮਰਪਿਤ ਧਾਰਮਿਕ ਦੀਵਾਨ ਸਜਾਏ ਅਗਲੀ ਖ਼ਬਰ ਅਜਨਾਲਾ ਸ਼ਹਿਰ ਦੀ ਵਧੀ ਹੱਦ ਨਗਰ ਪੰਚਾਇਤ ਵਿਚ ਸ਼ਾਮਿਲ ਹੋਇਆ ਪਿੰਡ ਭੱਖਾ ਹਰੀ ਸਿੰਘ-ਕੁਲਦੀਪ ਸਿੰਘ ਧਾਲੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।