30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਗੁਰਦੁਆਰਾ ਗੁਰਪੁਰੀ ਸਾਹਿਬ ਦੇ ਸਾਲਾਨਾ ਬਰਸੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ <br/>

ਗੁਰਦੁਆਰਾ ਗੁਰਪੁਰੀ ਸਾਹਿਬ ਦਾ ਦਿ੍ਸ਼ | <br/> ਬਰਸੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਬਾਬਾ ਹਾਕਮ ਸਿੰਘ ਅਤੇ ਬਾਬਾ ਸੁੱਖਾ ਸਿੰਘ ਅਤੇ ਹਾਕਮ ਸਿੰਘ ਦੀਆਂ ਤਸਵੀਰਾਂ | ਤਸਵੀਰਾਂ:ਹੁੰਦਲ <br/> 28-12-2025
ਸਰਹਾਲੀ ਕਲਾਂ, 27 ਦਸੰਬਰ (ਅਜੇ ਸਿੰਘ ਹੁੰਦਲ)-ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਜੀ ਸਰਹਾਲੀ ਸਾਹਿਬ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਅਤੇ ਸੰਤ ਬਾਬਾ ਹਾਕਮ ਸਿੰਘ ਨੇ ਬਰਸੀ ਸਮਾਗਮ ਦੇ ਸਮੂਹ ਪ੍ਰਬੰਧਾਂ ਬਾਰੇ ਦੱਸਿਆ ਕਿ ਵੱਖ-ਵੱਖ ਜਥੇਦਾਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ | ਮੁੱਖ ਲੰਗਰ ਤੋਂ ਇਲਾਵਾ ਚਾਹ-ਪਕੌੜਿਆਂ ਦਾ ਲੰਗਰ, ਗੰਨੇ ਦੇ ਜੂਸ ਦੇ ਲੰਗਰ, ਮੈਡੀਕਲ ਕੈਂਪ, ਪਾਰਕਿੰਗ ਪ੍ਰਬੰਧ, ਰਿਹਾਇਸ਼ ਪ੍ਰਬੰਧ ਅਤੇ ਹੋਰ ਵੱਖ-ਵੱਖ ਸੇਵਾਵਾਂ ਲਈ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ | ਬਾਬਾ ਜੀ ਨੇ ਦੱਸਿਆ ਕਿ ਵੱਖ-ਵੱਖ ਸੇਵਾ ਦੀਆਂ ਜਿੰਮੇਵਾਰੀਆਂ ਵੱਖ-ਵੱਖ ਨਗਰਾਂ ਨੂੰ ਸੌਂਪੀਆਂ ਗਈਆਂ ਹਨ | ਕਈ ਸੇਵਾਦਾਰ 24 ਘੰਟੇ ਹਾਜ਼ਰ ਰਹਿਣਗੇ | ਸਰਦੀ ਦੇ ਮੌਸਮ ਮੁਤਾਬਕ ਗੁਰੂ ਗੋਬਿੰਦ ਸਿੰਘ ਕਾਨਵੈਂਟ ਸਕੂਲ ਅਤੇ ਡੇਰਾ ਤਪੋਬਨ ਸਾਹਿਬ (ਨਵਾਂ ਪੜਾਅ) ਵਿਖੇ ਸੰਗਤ ਦੀ ਰਿਹਾਇਸ਼ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਗੁਰਦੁਆਰਾ ਗੁਰਪੁਰੀ ਸਾਹਿਬ ਸੁਹਾਵਾ ਅਤੇ ਡੇਰਾ ਤਪੋਬਨ ਸਾਹਿਬ (ਨਵਾਂ ਪੜਾਅ) ਵਿਖ਼ੇ ਆਉਣ-ਜਾਣ ਵਾਲੇ ਰਸਤਿਆਂ ਦੀ ਚੰਗੀ ਤਰ੍ਹਾਂ ਸਾਫ-ਸਫਾਈ ਪਿਛਲੇ ਦੋ ਹਫਤਿਆਂ ਤੋਂ ਚੱਲ ਰਹੀ ਹੈ | ਸਰਹਾਲੀ ਤੋਂ ਗੁਰਦੁਆਰਾ ਗੁਰਪੁਰੀ ਸਾਹਿਬ ਤੱਕ ਸੰਗਤ ਦੇ ਆਉਣ-ਜਾਣ ਵਾਸਤੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤਾਂ ਕਿ ਆਵਾਜਾਈ ਵਿਚ ਕੋਈ ਮੁਸ਼ਕਿਲ ਨਾ ਆਵੇ | ਦੋ ਪਹੀਆਅਤੇ ਚਾਰ ਪਹੀਆ ਵਾਹਨਾਂ ਵਾਸਤੇ ਵਿਸ਼ਾਲ ਮੈਦਾਨਾਂ ਵਿਚ ਵੱਖਰੀ-ਵੱਖਰੀ ਪਾਰਕਿੰਗ ਦਾ ਇੰਤਜ਼ਾਮ ਕੀਤਾ ਗਿਆ ਹੈ | ਮੈਡੀਕਲ ਸਹੂਲਤ ਵਜੋਂ ਡਾਕਟਰਾਂ ਦੀ ਟੀਮ 24 ਘੰਟੇ ਹਾਜ਼ਰ ਰਹੇਗੀ | ਉਨ੍ਹਾਂ ਦੱਸਿਆ ਕਿ ਸੱਚਖੰਡ ਵਾਸੀ ਮਹਾਂਪੁਰਖ ਸੰਤ ਬਾਬਾ ਤਾਰਾ ਸਿੰਘ ਜੀ 18 ਪੋਹ 1987 ਨੂੰ ਸੱਚਖੰਡ ਪਿਆਨਾ ਕਰ ਗਏ ਸਨ, ਜਿਨ੍ਹਾਂ ਦੀ ਮਿੱਠੀ ਯਾਦ ਵਿਚ ਅਤੇ ਸੰਤ ਬਾਬਾ ਚਰਨ ਸਿੰਘ ਜੀ ਦੀ ਮਿੱਠੀ ਯਾਦ ਵਿਚ ਗੁਰਦੁਆਰਾ ਗੁਰਪੁਰੀ ਸਾਹਿਬ, ਸੁਹਾਵਾ ਵਿਖੇ ਸਾਲਾਨਾ ਬਰਸੀ ਸਮਾਗਮ ਵੱਡੇ ਪੱਧਰ 'ਤੇ ਮਨਾਇਆ ਜਾਂਦਾ ਹੈ | ਇਸ ਵਾਰ 30 ਦਸੰਬਰ 2025 ਤੋਂ 2 ਜਨਵਰੀ 2026 ਤੱਕ ਹੋਵੇਗਾ | ਇਸ ਸਮਾਗਮ ਵਿਚ ਹਾਜ਼ਰੀਆਂ ਭਰਨ ਵੱਖ-ਵੱਖ ਸੰਪਰਦਾਵਾਂ ਤੋਂ ਸੰਤ ਮਹਾਂਪੁਰਖ ਪਹੁੰਚ ਰਹੇ ਹਨ | ਉਨ੍ਹਾਂ ਦੱਸਿਆ ਕਿ 31 ਦਸੰਬਰ ਦੀ ਰਾਤ ਰੈਣਿ ਸਬਾਈ ਕੀਰਤਨ ਸਮਾਗਮ ਹੋਵੇਗਾ ਅਤੇ ਸੋਮਵਾਰ 1 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦੀਵਾਨ ਸੱਜਣਗੇ, ਜਿਸ ਪੰਥ ਪ੍ਰਸਿੱਧ ਕੀਰਤਨੀਏ, ਢਾਡੀ, ਕਵੀਸ਼ਰ ਅਤੇ ਕਥਾਵਾਚਕ ਸੰਗਤ ਨੂੰ ਹਰੀ ਜੱਸ ਸੁਣਾ ਕੇ ਨਿਹਾਲ ਕਰਨਗੇ | 2 ਜਨਵਰੀ 2026 ਨੂੰ ਅੰਮਿ੍ਤ ਸੰਚਾਰ ਹੋਵੇਗਾ ਅਤੇ ਖੂਨਦਾਨ ਕੈਂਪ ਲਗੇਗਾ ਅਤੇ ਇਸੇ ਦਿਨ ਹੀ ਸਮੂਹਕ ਸ਼ਾਦੀਆਂ ਹੋਣਗੀਆਂ | ਇਸ ਤੋਂ ਇਲਾਵਾ 1 ਜਨਵਰੀ ਸ਼ਾਮ ਨੂੰ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਘੋੜ ਦੌੜ ਅਤੇ ਜੰਗੀ ਕਰਤਬ ਦਿਖਾਏ ਜਾਣਗੇ ਅਤੇ 2 ਜਨਵਰੀ ਦੀ ਸ਼ਾਮ ਨੂੰ ਕਬੱਡੀ ਸ਼ੋ ਮੈਚ ਵੀ ਕਰਵਾਇਆ ਜਾਵੇਗਾ |

ਪਿਛਲੀ ਖ਼ਬਰ ਹੈਰੋਇਨ, ਪਿਸਟਲ, ਨਸ਼ੀਲੀਆਂ ਗੋਲੀਆਂ, ਨਾਜਾਇਜ਼ ਸ਼ਰਾਬ ਸਮੇਤ 12 ਵਿਅਕਤੀ ਗਿ੍ਫ਼ਤਾਰ-ਐੱਸ.ਐੱਸ.ਪੀ. ਲਾਂਬਾ <br/> ਅਗਲੀ ਖ਼ਬਰ ਲੁਧਿਆਣਾ ਦੀ ਮਹਿਲਾ ਡਾਕਟਰ ਨੇ 'ਕੌਣ ਬਣੇਗਾ ਕਰੋੜਪਤੀ' 'ਚ ਜਿੱਤੇ 3 ਲੱਖ ਰੁਪਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।