31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਫੀਲਡ ਪੱਤਰਕਾਰ ਐਸੋਸੀਏਸ਼ਨ ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਦੀ ਅਹਿਮ ਮੀਟਿੰਗ ਅੱਜ <br/>

ਅਜੀਤ ਡੈਸਕ 28-12-2025
ਬਾਬਾ ਬਕਾਲਾ ਸਾਹਿਬ, 27 ਦਸੰਬਰ (ਰਾਜਨ)-ਫੀਲਡ ਪੱਤਰਕਾਰ ਐਸੋਸੀਏਸ਼ਨ ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਵਲੋਂ ਸਾਲ 2025 ਨੂੰ ਅਲਵਿਦਾ ਕਹਿੰਦਿਆਂ ਅਤੇ ਸਾਲ 2026 ਨੂੰ ਜੀ ਆਇਆਂ ਕਹਿਣ ਲਈ ਇਕ ਅਹਿਮ ਮੀਟਿੰਗ ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਸ਼ੇਲਿੰਦਰਜੀਤ ਸਿੰਘ ਰਾਜਨ ਦੀ ਪ੍ਰਧਾਨਗੀ ਹੇਠ ਅੱਜ ਮਿਤੀ 28 ਦਸੰਬਰ, ਦਿਨ ਐਤਵਾਰ ਨੂੰ ਸ਼ਾਮੀਂ 2 ਵਜੇ ਮੀਟਿੰਗ ਹਾਲ ਬਾਬਾ ਮੱਖਣ ਸ਼ਾਹ ਲੁਬਾਣਾ ਸਰਾਂ ਬਾਬਾ ਬਕਾਲਾ ਸਾਹਿਬ ਵਿਖੇ ਹੋਵੇਗੀ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੱਤਰਕਾਰ ਧਰਮਿੰਦਰ ਸਿੰਘ ਭੰਮਰਾ, ਜਗੀਰ ਸਿੰਘ ਸਫਰੀ, ਗੌਰਵ ਜੋਸ਼ੀ, ਗੁਰਪ੍ਰੀਤ ਸਿੰਘ ਅਤੇ ਬਲਵਿੰਦਰ ਸਿੰਘ ਅਠੌਲਾ ਨੇ ਦੱਸਿਆ ਹੈ ਕਿ ਇਸ ਮੌਕੇ ਐਸੋਸੀਏਸ਼ਨ ਦੇ ਸਲਾਹਕਾਰ ਹਰਜੀਪ੍ਰੀਤ ਸਿੰੰਘ ਕੰਗ ਅਤੇ ਸਰਕਲ ਮਹਿਤਾ ਦੇ ਪ੍ਰਧਾਨ ਕੈਪਟਨ ਸਿੰਘ ਉਚੇਚੇ ਤੌਰ 'ਤੇ ਪੁੱਜਣਗੇ | ਇਸ ਮੌਕੇ ਫੀਲਡ ਪੱਤਰਕਾਰ ਐਸੋਸੀਏਸ਼ਨ ਵਲੋਂ ਪਿਛਲੇ ਸਮੇਂ ਦੌਰਾਨ ਕੀਤੀਆਂ ਪ੍ਰਾਪਤੀਆਂ ਦਾ ਲੇਖਾ ਜੋਖਾ ਕੀਤਾ ਜਾਵੇਗਾ ਅਤੇ ਸਾਲ 2026-27 ਲਈ ਨਵੇਂ ਪ੍ਰੋਗਰਾਮ ਉਲੀਕਣ ਤੋਂ ਇਲਾਵਾ ਤਹਿਸੀਲ ਪੱਧਰ ਦਾ 'ਮੌਜੂਦਾ ਪੱਤਰਕਾਰਤਾ ਦੇ ਵਿਸ਼ੇ 'ਤੇ ਸੈਮੀਨਾਰ' ਕਰਵਾਉਣ, ਨਵੇਂ ਵਰ੍ਹੇ 2026-27 ਲਈ ਸਮੂਹ ਮੈਂਬਰਾਂ/ਅਹੁਦੇਦਾਰਾਂ ਨੂੰ ਨਵੇਂ ਸ਼ਨਾਖਤੀ ਕਾਰਡ ਜਾਰੀ ਕਰਨ, ਨਵੇਂ ਸਾਲ ਦੇ ਕੈਲੰਡਰ ਅਤੇ ਡਾਇਰੀਆਂ ਜਾਰੀ ਕਰਨ ਸਬੰਧੀ ਵਿਚਾਰਾਂ ਤੋਂ ਇਲਾਵਾ ਫੀਲਡ ਵਿਚ ਕੰਮ ਕਰਨ ਵਾਲੇ ਪੱਤਰਕਾਰਾਂ ਨੂੰ ਦਰਪੇਸ਼ ਮੁਸ਼ਕਿਲਾਂ 'ਤੇ ਵਿਚਾਰਾਂ ਕੀਤੀਆਂ ਜਾਣਗੀਆਂ |

ਪਿਛਲੀ ਖ਼ਬਰ ਬਾਬਾ ਗੋਬਿੰਦ ਸਕੂਲ ਸਠਿਆਲਾ ਵਿਖੇ 'ਸਫਰ-ਏ-ਸ਼ਹਾਦਤ' ਨੂੰ ਸਮਰਪਿਤ ਵਿਚਾਰ ਗੋਸ਼ਟੀ ਅਗਲੀ ਖ਼ਬਰ ਫਲਾਇੰਗ ਅਫ਼ਸਰ ਗੁਰਮੁਖ ਸਿੰਘ ਦਾ ਗੁਰੂ ਰਾਮਦਾਸ ਸੇਵਾ ਸੁਸਾਇਟੀ ਵਲੋਂ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।