01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਸਾਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਪ੍ਰੇਰਨਾ ਲੈਂਦਿਆਂ ਨੌਜਵਾਨ ਪਨੀਰੀ ਨੂੰ ੁ ਆਪਣੇ ਸ਼ਾਨਾਮੱਤੇ ਇਤਿਹਾਸ ਨਾਲ ਜੋੜਣਾ ਚਾਹੀਦਾ ਹੈ : ਸਾ: ਵਿਧਾਇਕ ਮਨਜੀਤ ਸਿੰਘ ਮੰਨਾ

ਅਜੀਤ ਡੈਸਕ 28-12-2025
ਬਾਬਾ ਬਕਾਲਾ ਸਾਹਿਬ, 27 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-'ਸਰਬੰਸ ਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜੋਰਾਵਰ ਸਿੰਘ, ਬਾਬਾ ਫਤਹਿ ਸਿੰਘ ਜੀ ਅਤੇ ਧੰਨ ਮਾਤਾ ਗੁਜਰੀ ਜੀ ਦੀ ਮਹਾਨ ਸ਼ਹਾਦਤ ਤੋਂ ਪ੍ਰੇਰਨਾ ਲੈਂਦਿਆਂ ਸਾਨੂੰ ਆਪਣੇ ਬੱਚਿਆਂ ਨੂੰ ੰ ਸਿੱਖੀ ਨਾਲ ਜੋੜਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਸਿੱਖੀ ਦੇ ਮਹਾਨ ਵਿਰਸੇ ਤੋਂ ਪ੍ਰੇਰਿਤ ਕਰੇ ਰਹਿਣਾ ਚਾਹੀਦਾ ਹੈ U ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਭਾਜਪਾ ਦੇ ਸਾ: ਜ਼ਿਲ੍ਹਾ ਪ੍ਰਧਾਨ ਸ: ਮਨਜੀਤ ਸਿੰਘ ਮੰਨਾ ਨੇ ਸਾਥੀਆਂ ਸਮੇਤ ਇਤਿਹਾਸਕ ਗੁਰਦੁਆਰਾ ਫਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਨਤਮਸਤਕ ਹੋਣ ਮੌਕੇ ਕੀਤਾ | ਉਨ੍ਹਾ ਕਿਹਾ ਕਿ ਸ਼ਹੀਦੀ ਦਿਹਾੜਿਆਂ ਮੌਕੇ ਸਾਨੂੰੁ ਆਪਣੇ ਬੱਚਿਆਂ ਨੂੰ ਮਹਾਨ ਸ਼ਹੀਦਾਂ ਦੀਆਂ ਯਾਦਗਾਰਾਂ 'ਤੇ ਲਿਜਾ ਕੇ ਸਾਨੂੰ ਆਪਣੇ ਸ਼ਾਨਾਮੱਤੇ ਇਤਿਹਾਸ ਤੋਂ ਨੌਜਵਾਨ ਪਨੀਰੀ ਨੂੰ ੁੰ ਜੋੜਣਾ ਚਾਹੀਦਾ ਹੈ | ਸ: ਮੰਨਾ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਵੱਲੋਂ ਦੇਸ਼ ਭਰ ਵਿੱਚ ਬਾਬਾ ਜੋਰਾਵਰ ਸਿੰਘ, ਬਾਬਾ ਫਤਹਿ ਸਿੰਘ ਜੀ ਅਤੇ ਧੰਨ ਮਾਤਾ ਗੁਜਰੀ ਜੀ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਪ੍ਰੋਗਰਾਮ ਕਰਵਾਏ ਗਏ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮਤੇ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਨੇ ਗੁਰੂ ਸਾਹਿਬਾਨ ਪ੍ਰਤੀ ਵੱਡੀ ਆਸਥਾ ਪ੍ਰਗਟਾਈ ਹੈ | ਉਨ੍ਹਾਂ ਕਿਹਾ ਕਿ ਸਰਬੰਸਦਾਨੀ ਸ੍ਰਿ ਗੁਰੂ ਤੁਗ ਬਹਾਦਰ ਸਾਹਿਬ ਜੀ ਵਲੋਂ ਕੀਤੀਆਂ ਮਹਾਨ ਕੁਰਬਾਨੀਆਂ ਦੀ ਮਿਸਾਲ ਹੋਰ ਕਿੱਧਰੇ ਨਹੀਂ ਮਿਲਦੀ | ਇਸ ਮੌਕੇ ਉਨ੍ਹਾਂ ਨੇ ਨਾਲ ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਜਸਵੰਤ ਸਿੰਘ ਡਿੱਪੀ ਮੀਆਂਵਿੰਡ, ਹਰਪ੍ਰੀਤ ਸਿੰਘ ਹੱਪੀ ਖੱਖ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਅਧਿਆਪਕਾਂ ਦੀਆਂ ਮੁਸ਼ਕਿਲਾਂ ਸੰਬੰਧੀ ਵਫਦ ਬਲਾਕ ਸਿੱਖਿਆ ਅਫਸਰ ਨੂੰ ਮਿਲਿਆ ਅਗਲੀ ਖ਼ਬਰ 18 ਨੂੰ ਮਜੀਠਾ 'ਚ ਹੋਣ ਵਾਲੀ ਵਿਸ਼ਾਲ ਰੈਲੀ ਨਵਾਂ ਇਤਿਹਾਸ ਸਿਰਜੇਗੀ-ਤਲਬੀਰ ਗਿੱਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।