01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਸਰਕਾਰ ਨੇ 314 ਕਰੋੜ ਦੀ ਸਹਾਇਤਾ ਨਾਲ ਆਸ਼ਰਿਤ ਬੱਚਿਆਂ ਦਾ ਭਵਿੱਖ ਮਜ਼ਬੂਤ ਕੀਤਾ- ਵਿਧਾਇਕ ਧੁੰਨ <br/>

ਅਜੀਤ ਡੈਸਕ 28-12-2025
ਖੇਮਕਰਨ, 27 ਦਸੰਬਰ (ਰਾਕੇਸ਼ ਕੁਮਾਰਾ ਬਿੱਲਾ)- ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ | ਇਸੇ ਕੜੀ ਤਹਿਤ ਆਸ਼ਰਿਤ ਅਤੇ ਅਨਾਥ ਬੱਚਿਆਂ ਦੇ ਸੁਰੱਖਿਅਤ, ਸਨਮਾਨਿਤ ਅਤੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਰਕਾਰ ਵਲੋਂ ਲਗਾਤਾਰ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ | ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸਰਵਨ ਸਿੰਘ ਧੁੰਨ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਹੁਣ ਤੱਕ ਸੂਬੇ ਦੇ ਆਸ਼ਰਿਤ ਅਤੇ ਅਨਾਥ ਬੱਚਿਆਂ ਲਈ 314.22 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ਨਾਲ ਹਜ਼ਾਰਾਂ ਬੱਚਿਆਂ ਦੇ ਜੀਵਨ ਵਿਚ ਸੁਰੱਖਿਆ ਅਤੇ ਸਥਿਰਤਾ ਆਈ ਹੈ | ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਸੂਬੇ ਦੇ 2 ਲੱਖ 37 ਹਜ਼ਾਰ 406 ਆਸ਼ਰਿਤ ਅਤੇ ਅਨਾਥ ਬੱਚਿਆਂ ਨੂੰ ਨਿਯਮਿਤ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਤਾਂ ਜੋ ਇਹ ਬੱਚੇ ਆਰਥਿਕ ਸਹਾਰੇ ਨਾਲ ਪੜ੍ਹ-ਲਿਖ ਕੇ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਸਕਣ ਅਤੇ ਆਤਮ-ਨਿਰਭਰ ਜੀਵਨ ਵੱਲ ਅੱਗੇ ਵਧ ਸਕਣ | ਧੁੰਨ ਨੇ ਕਿਹਾ ਕਿ ਆਸ਼ਰਿਤ ਅਤੇ ਅਨਾਥ ਬੱਚੇ ਸਿਰਫ਼ ਸਰਕਾਰੀ ਅੰਕੜੇ ਨਹੀਂ, ਸਗੋਂ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹਨ | ਇਸ ਯੋਜਨਾ ਦਾ ਲਾਭ ਉਹ ਬੱਚੇ ਲੈ ਸਕਦੇ ਹਨ ਜੋ 21 ਸਾਲ ਤੋਂ ਘੱਟ ਉਮਰ ਦੇ ਹਨ ਅਤੇ ਜਿਨ੍ਹਾਂ ਦੇ ਮਾਤਾ-ਪਿਤਾ ਜਾਂ ਤਾਂ ਦੋਵੇਂ ਨਹੀਂ ਰਹੇ, ਜਾਂ ਦੋਵੇਂ ਘਰੋਂ ਗੈਰ-ਹਾਜ਼ਰ ਹਨ, ਜਾਂ ਸਰੀਰਕ ਅਤੇ ਮਾਨਸਿਕ ਤੌਰ 'ਤੇ ਅਸਮਰੱਥ ਹੋਣ ਕਾਰਨ ਪਰਿਵਾਰ ਦੀ ਦੇਖਭਾਲ ਕਰਨ ਵਿਚ ਅਸਮਰੱਥ ਹਨ |

ਪਿਛਲੀ ਖ਼ਬਰ ਜੰਡਿਆਲਾ ਰੋਡ 'ਤੇ ਸਟਰੀਟ ਲਾਈਟਾਂ ਬੰਦ ਰਹਿਣ ਕਾਰਨ ਲੁੱਟਾਂ-ਖੋਹਾਂ ਦਾ ਡਰ ਬਣਿਆ <br/> ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।