01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਅਮੈਰਿਕਨ ਸਕੂਲ ਜੰਡਿਆਲਾ ਗੁਰੂ 'ਚ 'ਦਸਤਾਰ-ਏ-ਸ਼ਾਨ' ਮੁਕਾਬਲੇ ਕਰਵਾਏ

ਅਜੀਤ ਡੈਸਕ 28-12-2025
ਜੰਡਿਆਲਾ ਗੁਰੂ, 27 ਦਸੰਬਰ (ਹਰਜਿੰਦਰ ਸਿੰਘ ਕਲੇਰ)-ਅਮੈਰਿਕਨ ਸਕੂਲ ਜੰਡਿਆਲਾ ਗੁਰੂ ਵਿਚ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਆਯੋਜਿਤ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਭਾਸ਼ਣ, ਕਵਿਤਾਵਾਂ ਅਤੇ ਸਾਹਿਬਜ਼ਾਦਿਆਂ ਦੇ ਬਲਿਦਾਨਾਂ ਤੇ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਬਾਰੇ ਪ੍ਰੋਗਰਾਮ ਪੇਸ਼ ਕੀਤੇ ਗਏ | ਸਮਾਗਮ ਦੌਰਾਨ ਸਕੂਲ ਵਲੋਂ 'ਦਸਤਾਰੇ ਸ਼ਾਨ' ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿਚ ਅਮੈਰਿਕਨ ਸਕੂਲ ਅਤੇ ਬਾਬਾ ਵਧਾਵਾ ਸਿੰਘ ਜੀ ਸਕੂਲ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵਿਦਿਆਰਥੀਆਂ ਨੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ | ਅੰਤ ਵਿਚ ਸਕੂਲ ਦੇ ਪਿ੍ੰਸੀਪਲ ਦਸਮੇਸ਼ ਮਹਾਜਨ ਨੇ ਵਿਦਿਆਰਥੀਆਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ, ਮਾਤਾ ਗੁਜਰੀ ਜੀ ਨਾਲ ਪਰਿਵਾਰ ਵਿਛੋੜੇ ਅਤੇ ਖਾਲਸਾ ਪੰਥ ਲਈ ਗੁਰੂ ਗੋਬਿੰਦ ਸਿੰਘ ਜੀ ਦੀਆਂ ਕੁਰਬਾਨੀਆਂ ਬਾਰੇ ਪ੍ਰੇਰਣਾਦਾਇਕ ਜਾਣਕਾਰੀ ਦਿੱਤੀ | ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ ਮੈਂਬਰਾਂ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਛੋਟੇ ਸਾਹਿਬਜ਼ਾਦਿਆਂ ਅਤੇ ਚਮਕੌਰ ਦੀ ਗੜ੍ਹੀ ਦੇ ਸਮੂਹ ਸ਼ਹੀਦਾਂ ਦੀ ਯਾਦ 'ਚ ਸ਼ਹੀਦੀ ਸਮਾਗਮ ਅਗਲੀ ਖ਼ਬਰ ਕਸਬਾ ਰਮਦਾਸ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।