01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਅੱਡਾ ਨਾਥ ਦੀ ਖੂਹੀ 'ਤੇ ਨਗਰ ਕੀਰਤਨ ਦਾ ਕੀਤਾ ਨਿੱਘਾ ਸਵਾਗਤ

ਅਜੀਤ ਡੈਸਕ 28-12-2025
ਚੌਕ ਮਹਿਤਾ, 27 ਦਸੰਬਰ (ਧਰਮਿੰਦਰ ਸਿੰਘ ਭੰਮਰਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਮਦਮੀ ਟਕਸਾਲ ਮਹਿਤਾ ਵਲੋਂ ਸਜਾਏ ਗਏ ਮਹਾਨ ਨਗਰ ਕੀਰਤਨ ਦਾ ਅੱਡਾ ਨਾਥ ਦੀ ਖੂਹੀ ਵਿਖੇ ਪਹੁੰਚਣ 'ਤੇ ਚੇਅਰਮੈਨ ਕੰਵਰਦੀਪ ਸਿੰਘ ਮਾਨ, ਇਕਬਾਲ ਸਿੰਘ ਮਾਨ, ਗੁਰਮੀਤ ਸਿੰਘ ਮਾਨ ਅਤੇ ਸਮੂਹ ਪਰਿਵਾਰ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਸਮੇਂ ਮਾਨ ਭਰਾਵਾਂ ਨੇ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਵਿਚ ਰੁਮਾਲਾ ਸਾਹਿਬ ਭੇਟ ਕੀਤਾ | ਇਸ ਮੌਕੇ ਗਿਆਨੀ ਸਾਹਿਬ ਸਿੰਘ, ਬਾਬਾ ਬੋਹੜ ਸਿੰਘ, ਭਾਈ ਹਰਸ਼ਦੀਪ ਸਿੰਘ ਰੰਧਾਵਾ ਤੇ ਡਾ. ਅਵਤਾਰ ਸਿੰਘ ਬੁੱਟਰ (ਦੋਵੇਂ ਮੈਂਬਰ ਚੀਫ ਖਾਲਸਾ ਦੀਵਾਨ), ਜਥੇ ਬਾਬਾ ਅਜੀਤ ਸਿੰਘ ਮੁਖੀ ਤਰਨਾ ਦਲ ਮਹਿਤਾ, ਸਾਬਕਾ ਸਰਪੰਚ ਕਸ਼ਮੀਰ ਸਿੰਘ ਕਾਲਾ, ਰਜਿੰਦਰ ਸਿੰਘ ਸ਼ਾਹ ਮਹਿਤਾ ਅਤੇ ਭਾਈ ਪ੍ਰਕਾਸ਼ ਸਿੰਘ ਦਾ ਵੀ ਸਨਮਾਨ ਕੀਤਾ ਗਿਆ |
ਪਿਛਲੀ ਖ਼ਬਰ 'ਸਫ਼ਰ-ਏ-ਸ਼ਹਾਦਤ' ਨੂੰ ਸਮਰਪਿਤ ਨਵਾਂ ਪਿੰਡ ਵਿਖੇ 11 ਰੋਜ਼ਾ ਸ਼ਹੀਦੀ ਸਮਾਗਮ ਸਮਾਪਤ <br/> ਅਗਲੀ ਖ਼ਬਰ ਹੱਕੀ ਮੰਗਾਂ ਨੂੰ ਲੈ ਕੇ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਹਲਕੇ ਧੂਰੀ ਵਿਖੇ ਸੂਬਾ ਪੱਧਰੀ ਰੋਸ ਰੈਲੀ 5 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।