26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਪੀ.ਓ. ਸਟਾਫ਼ ਤਰਨ ਤਾਰਨ ਵਲੋਂ ਭਗੌੜਾ ਗਿ੍ਫ਼ਤਾਰ <br/>

ਅਜੀਤ ਡੈਸਕ 31-12-2025
ਤਰਨ ਤਾਰਨ, 30 ਦਸੰਬਰ (ਹਰਿੰਦਰ ਸਿੰਘ)-ਪੀ.ਓ.ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਅਦਾਲਤ ਵਲੋਂ ਭਗੌੜੇ ਕਰਾਰ ਦਿੱਤੇ ਗਏ ਇਕ ਭਗੌੜੇ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੀ.ਓ.ਸਟਾਫ਼ ਤਰਨ ਤਾਰਨ ਦੇ ਇੰਚਾਰਜ ਐੱਸ.ਆਈ. ਗੁਰਭੇਜ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਵਲੋਂ ਭਗੌੜਿਆਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਉਨ੍ਹਾਂ ਵਲੋਂ ਥਾਣਾ ਸਿਟੀ ਪੱਟੀ ਵਿਖੇ ਦਰਜ ਐੱਨ.ਡੀ.ਪੀ.ਐੱਸ. ਐਕਟ ਮਾਮਲੇ ਵਿਚ ਲੋੜੀਦੇ ਭਗੌੜੇ ਬਲਜੀਤ ਸਿੰਘ ਉਰਫ ਨਿੰਜਾ ਪੁੱਤਰ ਤਰਸੇਮ ਲਾਲ ਵਾਸੀ ਵਾਰਡ ਨੰਬਰ 7 ਪੱਟੀ, ਜਿਸ ਨੂੰ ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਸੀ, ਨੂੰ ਸੂਚਨਾ ਦੇ ਅਧਾਰ 'ਤੇ ਕਾਬੂ ਕਰ ਲਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਭਗੌੜੇ ਨੂੰ ਅਦਾਲਤ ਵਿ ਪੇਸ਼ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਭਗੌੜਿਆਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਇਸੇ

ਪਿਛਲੀ ਖ਼ਬਰ ਮਨਰੇਗਾ 'ਚ ਬਦਲਾਅ ਕਰਕੇ ਗਰੀਬ ਅਤੇ ਮਜ਼ਦੂਰਾਂ ਦੇ ਹੱਕ ਖੋਹ ਰਹੀ ਭਾਜਪਾ ਸਰਕਾਰ- ਪਲਾਸੌਰ <br/> ਅਗਲੀ ਖ਼ਬਰ ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ 15 ਵਿਅਕਤੀ ਕਾਬੂ-ਐੱਸ.ਐੱਸ.ਪੀ. ਸੁਰਿੰਦਰ ਲਾਂਬਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।