25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਪੱਟੀ ਦੀ ਸੰਗਤ ਵਲੋਂ ਸੰਤ ਬਾਬਾ ਸੁੱਖਾ ਸਿੰਘ ਦਾ ਸਨਮਾਨ <br/>

ਅਜੀਤ ਡੈਸਕ 31-12-2025
ਪੱਟੀ, 30 ਦਸੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਗੁਰਦੁਆਰਾ ਗੁਰਪੁਰੀ ਸਾਹਿਬ ਤੇ ਸਾਲਾਨਾ ਬਰਸੀ ਸਮਾਗਮ ਦੇ ਸੰਬੰਧ 'ਚ ਮਹਾਂਪੁਰਖ ਸੰਤ ਬਾਬਾ ਸੁੱਖਾ ਸਿੰਘ ਸਰਹਾਲੀ ਸਾਹਿਬ ਵਾਲੇ ਪੱਟੀ ਦੀਆਂ ਸੰਗਤਾਂ ਵਿਚ ਪਹੁੰਚੇ, ਜਿੱਥੇ ਨਗਰ ਨਿਵਾਸੀਆਂ ਵਲੋਂ ਮਹਾਂਪੁਰਖਾਂ ਦਾ ਜੈਕਾਰਿਆਂ ਦੀ ਗੂੰਜ ਨਾਲ ਹਾਰਦਿਕ ਸਵਾਗਤ ਕੀਤਾ ਗਿਆ ਤੇ ਹੜ੍ਹਾਂ ਦੌਰਾਨ ਨਿਭਾਈਆਂ ਗਈਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਨਗਰ ਨਿਵਾਸੀਆਂ ਵਲੋਂ ਸੰਤ ਬਾਬਾ ਸੁੱਖਾ ਸਿੰਘ ਨੂੰ ਸਨਮਾਨ ਚਿੰਨ ਭੇਟ ਕੀਤਾ ਗਿਆ | ਇਸ ਮੌਕੇ ਬੋਲਦਿਆਂ ਬਾਬਾ ਗੁਰਦਿੱਤ ਸਿੰਘ ਨੇ ਕਿਹਾ ਕਿ ਸੰਤ ਬਾਬਾ ਸੁੱਖਾ ਸਿੰਘ ਵਲੋਂ ਨਿਭਾਈਆਂ ਗਈਆਂ ਸੇਵਾਵਾਂ ਨਾਲ ਲੋਕਾਈ ਦੇ ਵੱਡੇ ਦੁੱਖੜੇ ਦੂਰ ਹੋਏ ਅਤੇ ਬੇਸਹਾਰਿਆਂ ਨੂੰ ਸਹਾਰਾ ਮਿਲਿਆ ਹੈ | ਹੜ੍ਹਾਂ ਵਿਚ ਮਹਾਂਪੁਰਖਾਂ ਨੇ ਮਿੱਟੀ ਨਾਲ ਮਿੱਟੀ ਹੋ ਕੇ ਖੁਦ ਸੇਵਾ ਕੀਤੀ ਅਤੇ ਟੁੱਟੇ ਦਰਿਆਵਾਂ ਨੂੰ ਬੰਨ ਲਾਏ | ਅਸੀਂ ਸਾਰੀ ਸੰਗਤ ਵਲੋਂ ਬਾਬਾ ਸੁੱਖਾ ਸਿੰਘ ਨੂੰ ਸਨਮਾਨ ਚਿੰਨ੍ਹ ਭੇਟ ਕਰਦੇ ਹਾਂ ਅਤੇ ਅਰਦਾਸ ਕਰਦੇ ਹਾਂ ਕਿ ਐਸੀ ਪਰਉਪਕਾਰੀ ਸ਼ਖ਼ਸੀਅਤ ਨੂੰ ਵਾਹਿਗੁਰੂ ਸਦਾ ਤੰਦਰੁਸਤੀ ਬਖਸ਼ੇ | ਇਸ ਮੌਕੇ ਇਮਰਾਨ ਸਿੰਘ, ਬਾਬਾ ਗੁਰਦਿੱਤ ਸਿੰਘ, ਮਹਿਤਾਬ ਵੀਰ ਸਿੰਘ, ਬਾਬਾ ਬਲਦੇਵ ਸਿੰਘ, ਨਿਸ਼ਾਨ ਸਿੰਘ ਸ਼ਾਨਾ, ਅਰਜਨ ਸਿੰਘ ਸੰਧੂ ਸਮਾਜ ਸੇਵੀ, ਹਰਮਨਦੀਪ ਸਿੰਘ ਆਸਟ੍ਰੇਲੀਆ, ਸੁਖਦੇਵ ਸਿੰਘ (ਹਜ਼ੂਰੀ ਰਾਗੀ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ), ਗਿਆਨੀ ਮੁਖਤਾਰ ਸਿੰਘ ਕਥਾਵਾਚਕ ਆਦਿ ਸੰਗਤ ਮੌਜੂਦ ਸੀ |

ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਮੁੱਖ ਕਾਰਜਕਾਰਨੀ ਤੇ 13 ਮੈਂਬਰੀ ਐਗਜ਼ੀਕਿਊਟਿਵ ਕਮੇਟੀ ਦੀ ਅਹਿਮ ਮੀਟਿੰਗ <br/> ਅਗਲੀ ਖ਼ਬਰ ਜੁਗਰਾਜ ਸਟੇਡੀਅਮ ਦੇ ਨਿਰਮਾਣ ਲਈ ਸਰਪੰਚ ਰਾਜਬੀਰ ਸਿੰਘ ਦਾ ਵੱਡਾ ਉਪਰਾਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।