25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਮੁੱਖ ਕਾਰਜਕਾਰਨੀ ਤੇ 13 ਮੈਂਬਰੀ ਐਗਜ਼ੀਕਿਊਟਿਵ ਕਮੇਟੀ ਦੀ ਅਹਿਮ ਮੀਟਿੰਗ <br/>

ਅਜੀਤ ਡੈਸਕ 31-12-2025
ਹਰੀਕੇ ਪੱਤਣ, 30 ਦਸੰਬਰ (ਸੰਜੀਵ ਕੁੰਦਰਾ)-ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਮੁੱਖ ਕਾਰਜਕਾਰਨੀ ਅਤੇ 13 ਮੈਂਬਰੀ ਐਗਜ਼ੀਕਿਊਟਿਵ ਕਮੇਟੀ ਦੀ ਇਕ ਅਹਿਮ ਮੀਟਿੰਗ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਦੇ ਪਿਤਾ ਬਾਪੂ ਤਰਸੇਮ ਸਿੰਘ ਦੀ ਅਗਵਾਈ 'ਚ ਹੋਈ | ਇਸ ਮੀਟਿੰਗ ਦੌਰਾਨ ਪਾਰਟੀ ਦੀ ਪਹਿਲੀ ਵਰ੍ਹੇਗੰਢ ਮਨਾਉਣ ਸੰਬੰਧੀ ਚਰਚਾ ਕੀਤੀ ਗਈ ਅਤੇ ਇਸ ਮੌਕੇ ਪੰਜਾਬ ਭਰ 'ਚ ਪਾਰਟੀ ਦੇ ਸੰਗਠਨ ਮਜ਼ਬੂਤ ਕਰਨ ਲਈ ਖ਼ਾਸ ਪ੍ਰੋਗਰਾਮ ਉਲੀਕਣ 'ਤੇ ਸਹਿਮਤੀ ਬਣੀ | ਮੀਟਿੰਗ ਵਿਚ ਪਾਰਟੀ ਦੇ ਸੰਸਥਾਪਕ ਆਗੂ ਅਤੇ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਖ਼ਿਲਾਫ਼ ਲਾਗੂ ਕੀਤੇ ਗਏ ਅਤੇ ਹੋਰ ਪੰਜਾਬ ਵਿਰੋਧੀ ਕਾਨੂੰਨਾਂ ਦੀ ਨਿੰਦਾ ਕੀਤੀ ਗਈ ਅਤੇ ਬੰਦੀ ਸਿੱਖਾਂ ਦੀ ਤੁਰੰਤ ਰਿਹਾਈ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਗਿਆ | ਆਗੂਆਂ ਨੇ ਕਿਹਾ ਕਿ ਲੋਕਤੰਤਰ ਅਤੇ ਸੰਵਿਧਾਨ ਦੀ ਆੜ ਹੇਠ ਪੰਜਾਬ ਦੀ ਆਵਾਜ਼ ਨੰੂ ਦਬਾਉਣਾ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਤੋਂ ਇਲਾਵਾ ਮੀਟਿੰਗ ਵਿਚ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ, ਨੌਜਵਾਨਾਂ ਅਤੇ ਕਿਸਾਨਾਂ ਦੇ ਮੁੱਦਿਆਂ ਨੂੰ ਕੇਂਦਰ ਵਿਚ ਰੱਖ ਕੇ ਅਗਲੇ ਸੰਘਰਸ਼ੀ ਕਦਮ ਚੁੱਕਣ ਅਤੇ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਖ਼ਿਲਾਫ਼ ਲਗਾਤਾਰ ਆਵਾਜ਼ ਬੁਲੰਦ ਕਰਨ 'ਤੇ ਵੀ ਅਹਿਮ ਫੈਸਲੇ ਲਏ ਗਏ | ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਦੁਹਰਾਇਆ ਕਿ ਪਾਰਟੀ ਸਿੱਖ ਪੰਥਕ ਸਿਧਾਂਤਾਂ, ਪੰਜਾਬ ਦੇ ਹੱਕਾਂ ਅਤੇ ਸਰਬੱਤ ਦੇ ਭਲੇ ਲਈ ਆਪਣੀ ਲੜਾਈ ਅਡੋਲਤਾ ਨਾਲ ਜਾਰੀ ਰੱਖੇਗੀ ਅਤੇ ਕਿਸੇ ਵੀ ਕੀਮਤ 'ਤੇ ਸੱਚ ਤੇ ਇਨਸਾਫ਼ ਤੋਂ ਪਿੱਛੇ ਨਹੀਂ ਹਟੇਗੀ | ਇਸ ਮੀਟਿੰਗ ਵਿਚ ਬਾਪੂ ਤਰਸੇਮ ਸਿੰਘ ਤੋਂ ਇਲਾਵਾ ਮੁੱਖ ਤੌਰ 'ਤੇ ਭਾਈ ਅਮਰਜੀਤ ਸਿੰਘ ਵੰਨਚਿੜੀ, ਭਾਈ ਹਰਭਜਨ ਸਿੰਘ ਤੁੜ, ਭਾਈ ਪਰਮਜੀਤ ਸਿੰਘ ਜੌਹਲ, ਭਾਈ ਕਾਬਲ ਸਿੰਘ, ਬਾਬੂ ਸਿੰਘ ਬਰਾੜ, ਐਡਵੋਕੇਟ ਹਰਪਾਲ ਸਿੰਘ ਖਾਰਾ, ਪਿ੍ਥੀਪਾਲ ਸਿੰਘ, ਸੁਰਜੀਤ ਸਿੰਘ, ਬੀਬੀ ਸਤਨਾਮ ਕੌਰ, ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਚਾਚਾ ਪ੍ਰਗਟ ਸਿੰਘ ਅਤੇ ਭਾਈ ਜਸਵਿੰਦਰ ਸਿੰਘ ਬਾਦਲ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਪੰਡੋਰੀ ਰਣ ਸਿੰਘ ਵਿਖੇ ਮਜ਼ਦੂਰ ਮੁਕਤੀ ਮੋਰਚਾ ਦੀ ਮੀਟਿੰਗ <br/> ਅਗਲੀ ਖ਼ਬਰ ਪੱਟੀ ਦੀ ਸੰਗਤ ਵਲੋਂ ਸੰਤ ਬਾਬਾ ਸੁੱਖਾ ਸਿੰਘ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।