24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਸ੍ਰੀ ਗੁਰੂ ਅਰਜਨ ਦੇਵ ਖੂਨਦਾਨ ਸੁਸਾਇਟੀ ਵਲੋਂ ਖੂਨਦਾਨ ਕੈਂਪ ਲਗਾਇਆ <br/>

ਅਜੀਤ ਡੈਸਕ 31-12-2025
ਤਰਨ ਤਾਰਨ, 30 ਦਸੰਬਰ (ਇਕਬਾਲ ਸਿੰਘ ਸੋਢੀ)-ਸ੍ਰੀ ਗੁਰੂ ਅਰਜਨ ਦੇਵ ਖੂਨਦਾਨ ਸੇਵਾ ਸੁਸਾਇਟੀ ਤਰਨ ਤਾਰਨ ਵਲੋਂ ਗੁਰਦੁਆਰਾ ਲਕੀਰ ਸਾਹਿਬ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ ਨੌਜਵਾਨਾਂ ਵਲੋਂ ਖੂਨਦਾਨ ਕੀਤਾ ਗਿਆ | ਕੈਂਪ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਜ਼ਿਲ੍ਹੇ ਭਰ ਵਿਚ ਵੱਖ-ਵੱਖ ਪਿੰਡਾਂ ਵਿਚ ਖੂਨਦਾਨ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਕਿਸੇ ਜਰੂਰਤਮੰਦ ਨੂੰ ਲੋੜ ਪੈਣ 'ਤੇ ਉਸ ਨੂੰ ਖੂਨ ਮੁਹੱਇਆ ਕਰਵਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਟੀਮ ਦੇ ਮੈਂਬਰ ਹਮੇਸ਼ਾ ਖੂਨਦਾਨ ਕਰਨ ਲਈ ਤਿਆਰ ਰਹਿੰਦੇ ਹਨ ਅਤੇ ਜਿਥੇ ਵੀ ਕਿਸੇ ਹਸਪਤਾਲ ਵਿਚ ਕਿਸੇ ਮਰੀਜ ਨੂੰ ਖੂਨ ਦੀ ਜਰੂਰਤ ਹੁੰਦੀ ਹੈ, ਤਾਂ ਤੁਰੰਤ ਉਹ ਉਥੇ ਪਹੁੰਚ ਕੇ ਖੂਨਦਾਨ ਕਰਦੇ ਹਨ | ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੂਨਦਾਨ ਜਰੂਰ ਕਰਨ ਕਿਉਂਕਿ ਖੂਨਦਾਨ ਮਹਾਨ ਦਾਨ ਹੈ ਅਤੇ ਇਸ ਨਾਲ ਕਿਸੇ ਜਰੂਰਤਮੰਦ ਦੀ ਜਾਨ ਬਚਾਈ ਜਾ ਸਕਦੀ ਹੈ | ਇਸ ਮੌਕੇ ਉਨ੍ਹਾਂ ਨਾਲ ਗਗਨਦੀਪ ਸਿੰਘ, ਗੁਰਸੇਵਕ ਸਿੰਘ, ਸੁਖਦੀਪ ਸਿੰਘ ਤੋਂ ਇਲਾਵਾ ਹੋਰ ਟੀਮ ਮੈਂਬਰ ਮੌਜੂਦ ਸਨ |

ਪਿਛਲੀ ਖ਼ਬਰ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 69110 ਮਹਿਲਾਵਾਂ ਨੂੰ 26.6 ਕਰੋੜ ਦੀ ਵਿੱਤੀ ਸਹਾਇਤਾ- ਬਹਿੜਵਾਲ <br/> ਅਗਲੀ ਖ਼ਬਰ ਚੈਕ ਬਾਊਂਸ ਮਾਮਲੇ 'ਚ 'ਆਪ' ਦੇ ਮੌਜੂਦਾ ਸਰਪੰਚ ਅਤੇ ਉਸ ਦੀ ਪਤਨੀ ਨੂੰ ਇਕ ਸਾਲ ਦੀ ਸਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।