ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਜ਼ਿਮਨੀ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੇ ਹੱਕ 'ਚ ਆਗੂਆਂ ਨੇ ਵੱਖ-ਵੱਖ ਥਾਵਾਂ 'ਤੇ ਚੋਣ ਪ੍ਰਚਾਰ ਕੀਤਾ, ਜਿਨ੍ਹਾਂ 'ਚ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ, ਰਾਜ ਸਭਾ ਮੈਂਬਰ ਹਰਭਜਨ ਸਿੰਘ, ਮਨੀਸ਼ ਸਿਸੋਦੀਆ ਤੇ ਅਮਨ ਅਰੋੜਾ ਸ਼ਾਮਿਲ ਹਨ | ਅੱਜ ਦੇਰ ਰਾਤ ਵੱਖ-ਵੱਖ ਥਾਵਾਂ 'ਤੇ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਇਨ੍ਹਾਂ ਆਗੂਆਂ ਨੇ ਲੋਕਾਂ ਨੂੰ ਸੰਜੀਵ ਅਰੋੜਾ ਦੇ ਹੱਕ 'ਚ ਵੋਟਾਂ ਪਾਉਣ ਦੀ ਅਪੀਲ ਕੀਤੀ | ਇਨ੍ਹਾਂ ਆਗੂਆਂ ਨੇ ਕਿਹਾ ਕਿ ਸੰਜੀਵ ਅਰੋੜਾ ਜਿੱਤਣ ਤੋਂ ਬਾਅਦ ਕੈਬਨਿਟ ਮੰਤਰੀ ਬਣਨਗੇ ਤੇ ਲੁਧਿਆਣਾ ਪੱਛਮੀ ਦੇ ਵਿਕਾਸ 'ਚ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਹਰਭਜਨ ਸਿੰਘ ਵਲੋਂ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੂੰ ਵੋਟ ਪਾਉਣ ਦੀ ਅਪੀਲ ਕੀਤੀ | ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਹ ਲੜਾਈ ਹੰਕਾਰ ਤੇ ਪਿਆਰ ਦੀ ਲੜਾਈ ਹੈ ਅਤੇ ਲੋਕ ਸਮਝਦਾਰ ਹਨ ਅਤੇ ਸਭ ਕੁੱਝ ਜਾਣਦੇ ਹਨ | ਉਨ੍ਹਾਂ ਲੋਕਾਂ ਨੂੰ ਸਮਝਦਾਰੀ ਨਾਲ ਵੋਟ ਪਾਉਣ ਦੀ ਅਪੀਲ ਕੀਤੀ | ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਗੁਰਪ੍ਰੀਤ ਕÏਰ ਮਾਨ ਨੇ ਵੀ ਚੋਣ ਰੈਲੀਆਂ ਨੂੰ ਸੰਬੋਧਿਤ ਕੀਤਾ¢ ਉਨ੍ਹਾਂ ਨੇ ਵੀ ਸੰਜੀਵ ਅਰੋੜਾ ਦੇ ਹੱਕ 'ਚ ਵੋਟਾਂ ਪਾਉਣ ਦੀ ਅਪੀਲ ਕੀਤੀ | ਉਨ੍ਹਾਂ ਦਾਅਵਾ ਕੀਤਾ ਕਿ ਚੋਣ ਜਿੱਤਣ ਤੋਂ ਬਾਅਦ ਹਲਕਾ ਪੱਛਮੀ ਨੂੰ ਇਕ ਮਾਡਲ ਹਲਕਾ ਬਣਾਇਆ ਜਾਵੇਗਾ | ਇਸ ਮੌਕੇ ਮੇਅਰ ਪਿੰ੍ਰਸੀਪਲ ਇੰਦਰਜੀਤ ਕੌਰ ਤੇ ਹੋਰ ਆਗੂ ਤੇ ਵਰਕਰ ਵੀ ਮੌਜੂਦ ਸਨ |