23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਦਰਸ਼ਨ ਸਿੰਘ ਢਿਲਵਾਂ ਹਲਕਾ ਇੰਚਾਰਜ ਜੈਤੋ ਨੇ ਕੀਤਾ ਆਸ਼ੂ ਦੇ ਹੱਕ 'ਚ ਚੋਣ ਪ੍ਰਚਾਰ

ਅਜੀਤ ਡੈਸਕ 16-06-2025
ਲੁਧਿਆਣਾ, 15 ਜੂਨ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਪੱਛਮੀ ਤੋਂ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਦਰਸ਼ਨ ਸਿੰਘ ਢਿਲਵਾਂ ਹਲਕਾ ਇੰਚਾਰਜ ਜੈਤੋ ਅਤੇ ਰਾਜਵਿੰਦਰ ਸਿੰਘ ਸ਼ਿਮਰੇਵਾਲਾ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਕਾਂਗਰਸ ਨੇ ਆਮ ਆਦਮੀ ਪਾਰਟੀ ਦੀ ਵਿਰੋਧਤਾ ਕਰਦੇ ਹੋਏ ਕਿਹਾ ਕਿ 'ਆਪ' ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਸਿਵਾਏ ਕੁੱਝ ਵੀ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਇਸ ਗੱਲ ਨੂੰ ਸਮਝ ਚੁੱਕੇ ਹਨ ਕਿ ਆਮ ਆਦਮੀ ਪਾਰਟੀ ਨੇ ਝੂਠੀਆਂ ਗਰੰਟੀਆਂ ਦੇ ਕੇ ਸੱਤਾ ਤਾਂ ਹਾਸਲ ਕਰ ਲਈ, ਪਰ ਨਾ ਹੀ ਇਹ ਪੰਜਾਬ ਵਿਚੋਂ ਨਸ਼ਾ ਖਤਮ ਕਰ ਸਕੇ ਹਨ ਅਤੇ ਨਾ ਹੀ ਆਪਣੇ ਕੀਤੇ ਵਾਅਦਿਆਂ 'ਤੇ ਖਰੇ ਉਤਰੇ ਹਨ | ਇਸ ਕਰਕੇ ਹੁਣ ਹਲਕੇ ਦੇ ਲੋਕ ਇਨ੍ਹਾਂ ਦੀਆਂ ਲੰੂਬੜ ਚਾਲਾਂ ਵਿਚ ਨਹੀਂ ਆਉਣਗੇ | ਉਨ੍ਹਾਂ ਕਿਹਾ ਕਿ ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੇ ਹੱਕ ਵਿਚ ਕੀਤੇ ਜਾ ਰਹੇ ਚੋਣ ਪ੍ਰਚਾਰ ਦੌਰਾਨ ਇਹ ਗੱਲ ਉਭਰ ਕੇ ਸਾਹਮਣੇ ਆਈ ਹੈ ਕਿ ਹੁਣ ਲੋਕਾਂ ਦਾ ਆਮ ਆਦਮੀ ਪਾਰਟੀ ਤੋਂ ਵਿਸ਼ਵਾਸ ਉਠ ਚੁੱਕਿਆ ਹੈ, ਹਰ ਕੋਈ ਆਪ ਮੁਹਾਰੇ ਹੀ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਦਾ ਜ਼ਿਕਰ ਕਰਨ ਲੱਗ ਪਿਆ ਹੈ | ਉਨ੍ਹਾਂ ਕਿਹਾ ਕਿ ਹਲਕੇ ਅੰਦਰ ਇਹ ਵੀ ਦੇਖਣ ਨੂੰ ਮਿਲਿਆ ਹੈ ਕਿ ਹਲਕੇ ਦੇ ਲੋਕ ਆਸ਼ੂ ਨੂੰ ਦਿਲੋਂ ਪਿਆਰ ਕਰਦੇ ਹਨ, ਕਿਉਂਕਿ ਆਸ਼ੂ ਵਲੋਂ ਇਸ ਹਲਕੇ ਅੰਦਰ ਵੱਡੇ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਗਏ ਹਨ | ਇਸ ਕਰਕੇ ਹਲਕੇ ਦੇ ਲੋਕ ਲੋਟੂਆਂ ਦੇ ਟੋਲੇ ਨੂੰ ਇਸ ਸੀਟ ਤੋਂ ਹਰਾ ਕੇ 2027 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਦਾ ਮੁੱਢ ਬੰਨ੍ਹਣਗੇ | ਇਸ ਮੌਕੇ ਭੁਪਿੰਦਰ ਸਿੰਘ ਸੱਗੂ ਪ੍ਰਧਾਨ ਨਗਰ ਕੌਂਸਲ ਕੋਟਕਪੂਰਾ, ਗੁਰਸਵਿੰਦਰ ਸਿੰਘ ਬਲਾਕ ਪ੍ਰਧਾਨ ਫ਼ਰੀਦਕੋਟ, ਊਧਮ ਸਿੰਘ ਅÏਲਖ ਸਾਬਕਾ ਸਰਪੰਚ ਅÏਲਖ, ਬਲੌਰ ਸਿੰਘ ਸਰਪੰਚ, ਸੁਖਦੇਵ ਸਿੰਘ ਠੇਕੇਦਾਰ, ਸੱਤਾ ਭਾਊ, ਗੁਰਮੀਤ ਸਿੰਘ ਝਾੜੀ ਵਾਲਾ, ਡਬਲਜੀਤ ਸਿੰਘ ਧੌਂਸੀ, ਨਰਿੰਦਰ ਪਾਲ ਸਿੰਘ ਬਰਾੜ, ਜੱਸਾ ਬਾਬਾ ਤੇ ਬਲਕਰਨ ਸਿੰਘ ਡੀਸਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਰਬੜ ਦੀ ਮੋਹਰ ਬਣਾ ਛੱਡਿਆ-ਬਿਕਰਮ ਸਿੰਘ ਮਜੀਠੀਆ ਅਗਲੀ ਖ਼ਬਰ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਸਮੇਤ ਕਈ ਆਗੂਆਂ ਵਲੋਂ ਸੰਜੀਵ ਅਰੋੜਾ ਲਈ ਕੀਤਾ ਵੱਖ-ਵੱਖ ਥਾਵਾਂ 'ਤੇ ਚੋਣ ਪ੍ਰਚਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।